ਖੇਤੀਬਾੜੀ

ਮੁੱਖ ਮੰਤਰੀ ਮਾਨ ਨੇ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਘਟਾਈ ਫੀਸ

Published

on

ਚੰਡੀਗੜ੍ਹ : ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਫੀਸ ਮੌਜੂਦਾ 4750 ਰੁਪਏ ਤੋਂ ਘਟਾ ਕੇ 2500 ਰੁਪਏ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘‘ਸਾਡੇ ਸੂਬੇ ਦੇ ਅਨਾਜ ਉਤਪਾਦਕਾਂ ਨੂੰ ਉਨ੍ਹਾਂ ਦੀ ਆਪਣੀ ਸਰਕਾਰ ਦਾ ਇਹ ਇਕ ਨਿਮਾਣਾ ਜਿਹਾ ਤੋਹਫ਼ਾ ਹੈ।’’

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮੁੱਢ-ਕਦੀਮੋਂ ਖੇਤੀਬਾੜੀ ਆਧਾਰਿਤ ਅਰਥਚਾਰਾ ਰਿਹਾ ਹੈ ਅਤੇ ਇਥੋਂ ਦੀ ਵਸੋਂ ਦਾ ਵੱਡਾ ਹਿੱਸਾ ਖੇਤੀਬਾੜੀ ਉੱਤੇ ਨਿਰਭਰ ਕਰਦਾ ਹੈ। ਉਨ੍ਹਾਂ ਝੋਰਾ ਪ੍ਰਗਟਾਇਆ ਕਿ ਅਜੋਕੇ ਦੌਰ ’ਚ ਕਿਸਾਨ ਇਹ ਨਹੀਂ ਚਾਹੁੰਦਾ ਕਿ ਉਸ ਦਾ ਪੁੱਤ ਖੇਤੀ ਕਰੇ ਕਿਉਂਕਿ ਖੇਤੀ ’ਚੋਂ ਕਮਾਈ ਘਟ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਰੁਝਾਨ ਬਦਲਣ ਦੀ ਲੋੜ ਹੈ, ਜਿਸ ਲਈ ਕਿਸਾਨਾਂ ਦੀਆਂ ਲਾਗਤਾਂ ਘਟਾਉਣੀਆਂ ਪੈਣਗੀਆਂ ਤਾਂ ਕਿ ਖੇਤੀਬਾੜੀ ਲਾਹੇਵੰਦ ਧੰਦਾ ਬਣੇ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਲੱਗਦੀ ਵੱਡੀ ਫੀਸ ਭਰਨ ’ਚ ਦਿੱਕਤਾਂ ਦਰਪੇਸ਼ ਸਨ, ਜਿਸ ਕਾਰਨ ਇਸ ਫੀਸ ਨੂੰ ਤਕਰੀਬਨ 50 ਫੀਸਦੀ ਘਟਾ ਦਿੱਤਾ ਹੈ। ਉਨ੍ਹਾਂ ਉਮੀਦ ਜ਼ਾਹਿਰ ਕੀਤੀ ਕਿ ਇਸ ਨਾਲ ਸੂਬੇ ਦੇ ਮਿਹਨਤਕਸ਼ ਕਿਸਾਨਾਂ, ਜਿਨ੍ਹਾਂ ਦੇਸ਼ ਦੇ ਅੰਨ ਭੰਡਾਰ ’ਚ ਵੱਡਾ ਯੋਗਦਾਨ ਪਾ ਕੇ ਮੁਲਕ ਨੂੰ ਖੁਰਾਕ ਪੱਖੋਂ ਆਤਮ-ਨਿਰਭਰ ਬਣਾਇਆ, ਨੂੰ ਲੋੜੀਂਦੀ ਰਾਹਤ ਮਿਲੇਗੀ।

Facebook Comments

Trending

Copyright © 2020 Ludhiana Live Media - All Rights Reserved.