Connect with us

ਇੰਡੀਆ ਨਿਊਜ਼

ਮੁੱਖ ਮੰਤਰੀ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ, ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

Published

on

Chief Minister's Appeal to Repeal Agriculture Act, will be a special session of the Vidhan Sabha

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੇਂਦਰ ਸਰਕਾਰ ਨੂੰ ਤਿੰਨ ਕਾਲੇ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਦੀ ਅਪੀਲ ਕੀਤੀ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿਚ ਉਨ੍ਹਾਂ ਦੀ ਸਰਕਾਰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਮੁੱਢੋਂ ਰੱਦ ਕਰ ਦੇਵੇਗੀ ਤਾਂ ਕਿ ਕਿਸਾਨਾਂ ਅਤੇ ਖੇਤ ਕਾਮਿਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ।

ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਉਸ ਵੇਲੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਕਾਨੂੰਨ ਰੱਦ ਕਰਨ ਲਈ ਕਿਹਾ ਸੀ ਪਰ ਉਸ ਮੌਕੇ ਮੰਤਰੀ ਮੰਡਲ ਨੇ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਨੂੰ ਜਿਹੜਾ ਵੀ ਕਦਮ ਚਾਹੁਣ, ਉਹ ਚੁੱਕਣ ਲਈ ਅਧਿਕਾਰਤ ਕਰ ਦਿੱਤਾ ਸੀ। ਹਾਲਾਂਕਿ, ਉਨ੍ਹਾਂ ਨੇ ਇਨ੍ਹਾਂ ਘਿਨਾਉਣੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਸੋਧੇ ਹੋਏ ਬਿੱਲ ਲਿਆਉਣ ਦਾ ਰਾਹ ਚੁਣਿਆ ਸੀ।

ਸ. ਚੰਨੀ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ‘ਅੰਨਦਾਤੇ’ ਨੂੰ ਕੇਂਦਰ ਦੇ ਅੜੀਅਲ ਰਵੱਈਏ ਕਾਰਨ ‘ਭਿਖਾਰੀ’ ਬਣਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਅੱਗੇ ਕਿਹਾ, ‘‘ ਜੇਕਰ ਕੇਂਦਰ ਸਰਕਾਰ ਵੱਲੋਂ ਵੱਡੇ ਕਾਰਪੋਰੇਟ ਘਰਾਣਿਆਂ ਦੇ ਕਰਜ਼ੇ ਮੁਆਫ ਕੀਤੇ ਜਾ ਸਕਦੇ ਹਨ ਤਾਂ ਗਰੀਬ ਤੇ ਲੋੜਵੰਦ ਕਿਸਾਨਾਂ ਦੇ ਕਰਜ਼ੇ ’ਤੇ ਲਕੀਰ ਫੇਰਨ ਤੋਂ ਇਸ ਨੂੰ ਕੌਣ ਰੋਕਦਾ ਹੈ?’’ ਪਰ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਦੋ ਲੱਖ ਰੁਪਏ ਤੱਕ ਦੀ ਰਾਹਤ ਪ੍ਰਦਾਨ ਕੀਤੀ ਹੈ ।

ਕਾਲੇ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਵਿਚ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪੀੜਿਤ ਪਰਿਵਾਰਾਂ ਦੇ ਜ਼ਖਮਾਂ ’ਤੇ ਮਲ੍ਹਮ ਲਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਤੋਂ ਇਲਾਵਾ ਪ੍ਰਤੀ ਪਰਿਵਾਰ 5 ਲੱਖ ਰੁਪਏ ਵਿੱਤੀ ਸਹਾਇਤਾ ਵੀ ਮੁਹੱਈਆ ਕੀਤੀ ਹੈ।

 

Facebook Comments

Trending