ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਇਸ ਦੌਰਾਨ ਕੇਏਪੀ ਸਿਨਹਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਅਨੁਰਾਗ ਵਰਮਾ ਦੀ ਜਗ੍ਹਾ ਕੇਏਪੀ ਸਿਨਹਾ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਸੀ।
ਹੁਣ ਅਨੁਰਾਗ ਵਰਮਾ ਦੀ ਜਗ੍ਹਾ ਕੇਏਪੀ ਸਿਨਹਾ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ। ਤੁਹਾਨੂੰ ਦੱਸ ਦੇਈਏ ਕਿ ਕੇਏਪੀ ਸਿਨਹਾ 1992 ਬੈਚ ਦੇ ਆਈਏਐਸ ਅਧਿਕਾਰੀ ਹਨ। ਉਨ੍ਹਾਂ ਕੋਲ ਕਰੀਬ 20 ਸਾਲਾਂ ਦਾ ਤਜ਼ਰਬਾ ਹੈ ਅਤੇ ਉਨ੍ਹਾਂ ਨੇ ਕਈ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਨੂੰ ਸੰਭਾਲਿਆ ਹੈ।
