ਸਮਾਣਾ : ਸੀ.ਆਈ.ਏ ਸਟਾਫ ਸਮਾਣਾ ਨੇ ਇਕ ਨਸ਼ਾ ਤਸਕਰ ਨੂੰ 1100 ਨਸ਼ੀਲੀਆਂ ਗੋਲੀਆਂ ਅਤੇ 5000 ਰੁਪਏ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਕੇ ਉਸ ਖਿਲਾਫ ਥਾਣਾ ਸਿਟੀ ਵਿਚ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਤਰਸੇਮ ਚੰਦ ਉਰਫ ਸੇਮਾ ਵਾਸੀ ਪਿੰਡ ਮੁਰਾਦਪੁਰ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਸੀਆਈਏ ਸਟਾਫ਼ ਸਮਾਣਾ ਦੇ ਇੰਚਾਰਜ ਸਬ-ਇੰਸਪੈਕਟਰ ਜਸਪਾਲ ਸਿੰਘ ਪੁਲਿਸ ਪਾਰਟੀ ਸਮੇਤ ਮਾਜਰੀ ਰੋਡ ਸਮਾਣਾ ਵਿਖੇ ਗਸ਼ਤ ‘ਤੇ ਸਨ ਤਾਂ ਇਸ ਦੌਰਾਨ ਆ ਰਹੇ ਇੱਕ ਵਿਅਕਤੀ ਨੇ ਪੁਲਿਸ ਪਾਰਟੀ ਨੂੰ ਵੇਖ ਕੇ ਆਪਣੀ ਕਮੀਜ਼ ਦੀ ਜੇਬ ‘ਚੋਂ ਲਿਫ਼ਾਫ਼ਾ ਕੱਢ ਕੇ ਗਲੀ ‘ਚ ਮੋੜਨ ਲੱਗਾ ਤਾਂ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰ ਲਿਆ |ਉਸ ਨੂੰ ਕਾਬੂ ਕਰਕੇ ਲਿਫਾਫੇ ਦੀ ਚੈਕਿੰਗ ਕਰਨ ‘ਤੇ 1100 ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੀਆਂ ਗੋਲੀਆਂ ਵੇਚ ਕੇ ਇਕੱਠੇ ਕੀਤੇ 5000 ਰੁਪਏ ਬਰਾਮਦ ਹੋਏ ਅਤੇ ਉਸ ਨੂੰ ਹਿਰਾਸਤ ‘ਚ ਲੈ ਲਿਆ ਗਿਆ।ਅਧਿਕਾਰੀ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਪਹਿਲਾਂ ਹੀ ਹਸ਼ੀਸ਼ ਅਤੇ ਨਸ਼ੀਲੀਆਂ ਗੋਲੀਆਂ ਦੀ ਤਸਕਰੀ ਦੇ ਕੁੱਲ ਅੱਠ ਕੇਸ ਦਰਜ ਹਨ। ਉਸ ਨੂੰ ਪੁੱਛਗਿੱਛ ਲਈ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰਨ ਉਪਰੰਤ ਸੀ.ਆਈ.ਏ. ਨੇ ਆਪਣੀ ਤਫ਼ਤੀਸ਼ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |