Connect with us

ਪੰਜਾਬੀ

ਭਾਖੜਾ ਡੈਮ ‘ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ, ਪੰਜਾਬੀਆਂ ਦੀ ਅਣਖ ਨੂੰ ਵੰਗਾਰ – ਬੈਂਸ

Published

on

CISF on Bhakra Dam Deployment of, Challenges the Pride of Punjabis - Bains

ਲੁਧਿਆਣਾ : ਭਾਖੜਾ ਬਿਆਸ ਮੈਨਜਮੈਂਟ ਬੋਰਡ ‘ਚੋਂ ਪੰਜਾਬੀਆਂ ਦੀ ਨਾਮਜ਼ਦਗੀ ਨੂੰ ਖ਼ਤਮ ਕਰਨ ਤੋਂ ਬਾਅਦ ਤੁਰੰਤ ਕੇਂਦਰ ਵਲੋਂ ਭਾਖੜਾ ਡੈਮ ਦੇ ਆਸ-ਪਾਸ ਸੈਂਟਰਲ ਇੰਡਸਟਰੀਅਲ ਸਕਿਉਰਿਟੀ ਫੋਰਸ (ਸੀ. ਆਈ. ਐਸ. ਐਫ.) ਦੀ ਤਾਇਨਾਤੀ ਕਰਨ ਨਾਲ ਕੇਂਦਰ ਦਾ ਚਿਹਰਾ ਸ਼ਰੇਆਮ ਨੰਗਾ ਹੋ ਗਿਆ ਹੈ ਤੇ ਇਹ ਕੇਂਦਰ ਨੇ ਸਿਧੇ ਤੌਰ ‘ਤੇ ਪੰਜਾਬੀਆਂ ਦੀ ਅਣਖ ਨੂੰ ਵੰਗਾਰਿਆ ਹੈ.

ਬੈਂਸ ਨੇ ਕਿਹਾ ਕਿ ਹੁਣ ਬਿਨ੍ਹਾਂ ਕੋਈ ਦੇਰ ਕੀਤੇ ਪੰਜਾਬ ਦੀਆਂ ਸਾਰੀਆਂ ਵੱਖ ਵੱਖ ਰਾਜਨੀਤਿਕ ਪਾਰਟੀਆਂ, ਬੁੱਧੀਜੀਵੀ, ਸਮਾਜ ਸੇਵੀ ਸੰਸਥਾਵਾਂ, ਸਿੱਖ ਜਥੇਬੰਦੀਆਂ ਤੇ ਉਨ੍ਹਾਂ ਲੋਕਾਂ ਨੂੰ ਇਕ ਮੰਚ ‘ਤੇ ਇਕੱਠੇ ਹੋਣਾ ਚਾਹੀਦਾ ਹੈ, ਜਿਨ੍ਹਾਂ ਦੇ ਮਨਾਂ ਵਿਚ ਪੰਜਾਬ ਪ੍ਰਤੀ ਥੋੜ੍ਹਾ ਜਿਹਾ ਵੀ ਪਿਆਰ ਹੈ।

ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਪਾਰਟੀ ਦੇ ਸਰਪ੍ਰਸਤ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਕੋਟ ਮੰਗਲ ਸਿੰਘ ਵਿਖੇ ਪੰਜਾਬ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਪੰਜਾਬ ਦੀਆਂ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਸਮੇਤ ਪੰਜਾਬ ਦੇ ਬੱਚੇ ਬੱਚੇ ਨੂੰ ਆਵਾਜ਼ ਮਾਰਦੇ ਹੋਏ ਕਿਹਾ ਕਿ ਜੇਕਰ ਅੱਜ ਵੀ ਅਸੀਂ ਆਪਣੇ ਨਿਜੀ ਮੁਫ਼ਾਦਾਂ ਲਈ ਲੜ੍ਹਦੇ ਰਹੇ ਤਾਂ ਉਹ ਦਿਨ ਦੂਰ ਨਹੀਂ, ਜਦੋਂ ਭਾਜਪਾ ਦੀ ਕੇਂਦਰ ਸਰਕਾਰ ਪੰਜਾਬ ਨੂੰ ਪੂਰੀ ਤਰ੍ਹਾਂ ਹਥਿਆ ਲਏਗੀ।

Facebook Comments

Trending