ਪੰਜਾਬ ਨਿਊਜ਼

ਅਕਾਲੀ ਵਰਕਰਾਂ ਤੇ ਪੁਲਿਸ ਵਿਚਕਾਰ ਝੜਪ, ਸੁਖਬੀਰ ਬਾਦਲ ਸਮੇਤ ਅਕਾਲੀ ਵਰਕਰਾਂ ‘ਤੇ ਲਾਠੀਚਾਰਜ

Published

on

ਚੰਡੀਗੜ੍ਹ : ਪੰਜਾਬ ‘ਚ ਖਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਸਬੰਧੀ ਅੱਜ ਅਕਾਲੀ ਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਘੇਰਨ ਪੁੱਜੇ। ਇਸ ਦੌਰਾਨ ਅਕਾਲੀ ਸੁਪਰੀਮੋ ਸੁਖਬੀਰ ਬਾਦਲ ਸਮੇਤ ਅਕਾਲੀ ਵਰਕਰਾਂ ‘ਤੇ ਚੰਡੀਗੜ੍ਹ ਪੁਲਿਸ ਨੇ ਲਾਠੀਚਾਰਜ ਕੀਤਾ।

ਸੁਖਬੀਰ ਬਾਦਲ ਦੀ ਅਗਵਾਈ ‘ਚ ਅਕਾਲੀ ਦਲ ਦੇ ਸੈਂਕੜੇ ਵਰਕਰ ਅੱਜ ਚੰਡੀਗੜ੍ਹ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨ ਪਹੁੰਚੇ। ਇਸ ਦੌਰਾਨ ਅਕਾਲੀ ਵਰਕਰਾਂ ਨੇ ਪੁਲਿਸ ਬੈਰੀਕੇਡਿੰਗ ਤੋੜ ਦਿੱਤੀ ਜਿਸ ਨਾਲ ਪੁਲਿਸ ਤੇ ਅਕਾਲੀ ਵਰਕਰਾਂ ‘ਚ ਝੜਪ ਹੋ ਗਈ।

ਸੁਖਬੀਰ ਬਾਦਲ ਨੇ ਚੰਨੀ ਸਰਕਾਰ ‘ਤੇ ਦੋਸ਼ ਲਗਾਇਆ ਕਿ ਪੰਜਾਬ ‘ਚ ਰੇਤ ਮਾਫ਼ੀਆ ਤੇ ਡਰੱਗ ਮਾਫ਼ੀਆ ਹਾਵੀ ਹੈ। ਨਵਜੋਤ ਸਿੱਧੂ ਤੇ ਚੰਨੀ ਦਾ ਕੋਈ ਸਟੈਂਡ ਨਹੀਂ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਤੇ ਵੈਟ ਘਟਾਉਣ ਸਬੰਧੀ ਉਨ੍ਹਾਂ ਕਿਹਾ ਕਿ ਵੈਟ ਘੱਟੋ-ਘੱਟ 10 ਰੁਪਏ ਘਟਣਾ ਚਾਹੀਦਾ ਹੈ।

Facebook Comments

Trending

Copyright © 2020 Ludhiana Live Media - All Rights Reserved.