ਪੰਜਾਬੀ

ਬੀਬੀ ਮਾਣੂੰਕੇ ਦੇ ਯਤਨਾਂ ਸਦਕਾ ‘ਸੁਪਰ ਸੈਕਸ਼ਨ ਮਸ਼ੀਨ’ ਰਾਹੀਂ ਚੱਲ ਰਿਹਾ ਸਫ਼ਾਈ ਦਾ ਕੰਮ

Published

on

ਜਗਰਾਉਂ (ਲੁਧਿਆਣਾ) : ਸ਼ਹਿਰ ਦੇ ਕਮਲ ਚੌਂਕ ਵਿੱਚ ਖੜਦੇ ਬਰਸਾਤੀ ਪਾਣੀ ਅਤੇ ਮੁਹੱਲਿਆਂ ਵਿੱਚ ਸੀਵਰੇਜ ਦੀ ਵੱਡੀ ਸਮੱਸਿਆ ਨੂੰ ਵੇਖਦੇ ਹੋਏ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੱਲੋਂ ਸੀਵਰੇਜ ਦੀ ਸਫ਼ਾਈ ਦਾ ਮਾਮਲਾ ਪੰਜਾਬ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਜਗਰਾਉਂ ਸ਼ਹਿਰ ਦੇ ਸੀਵਰੇਜ ਨੂੰ ਸਾਫ਼ ਕਰਨ ਲਈ ‘ਸੁਪਰ ਸੈਕਸ਼ਨ ਮਸ਼ੀਨ’ ਲਗਾਈ ਗਈ ਹੈ ਅਤੇ ਸੀਵਰੇਜ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ।

ਹਲਕੇ ਦੀ ਸੇਵਾ ਵਿੱਚ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਦਾ ਬਰਾਬਰ ਸਾਥ ਦੇ ਰਹੇ ਉਹਨਾਂ ਪਤੀ ਪ੍ਰੋਫੈਸਰ ਸੁਖਵਿੰਦਰ ਸਿੰਘ ਵੱਲੋਂ  ਆਪਣੀ ਟੀਮ ਸਮੇਤ ਮੌਕੇ ਤੇ ਪਹੁੰਚਕੇ ‘ਸੁਪਰ ਸੈਕਸ਼ਨ ਮਸ਼ੀਨ’ ਰਾਹੀਂ ਸੀਵਰੇਜ ਦੇ ਕੀਤੇ ਜਾ ਰਹੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਪ੍ਰੋਫੈਸਰ ਸੁਖਵਿੰਦਰ ਸਿੰਘ ਨੇ ਸਫਾਈ ਕਰ ਰਹੇ ਅਧਿਕਾਰੀਆਂ ਨੂੰ ਆਖਿਆ ਕਿ ਸਫਾਈ ਦਾ ਕੰਮ ਕਰਦੇ ਸਮੇਂ ਪੂਰੀ ਤਰਾਂ ਨਾਲ ਸਾਵਧਾਨੀ ਵਰਤੀ ਜਾਵੇ ਅਤੇ ਕੰਮ ਕਰ ਰਹੇ ਕਾਮਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਮ ਵਿੱਚ ਤੇਜੀ ਲਿਆਂਦੀ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਸੀਵਰੇਜ ਅਤੇ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਜਲਦੀ ਤੋਂ ਜਲਦੀ ਨਿਯਾਤ ਦਿਵਾਈ ਜਾ ਸਕੇ।

ਪ੍ਰੋਫੈਸਰ ਸੁਖਵਿੰਦਰ ਸਿੰਘ ਨੇ ਆਖਿਆ ਕਿ ਸ਼ਹਿਰ ਵਾਸੀਆਂ ਲਈ ਬਰਸਾਤੀ ਪਾਣੀ ਦੀ ਸਮੱਸਿਆ ਪਿਛਲੇ 20-25 ਸਾਲਾਂ ਤੋਂ ਚੱਲ ਰਹੀ ਹੈ ਅਤੇ ਇਹ ਕਿਸੇ ਵੱਡੀ ਆਫ਼ਤ ਤੋਂ ਘੱਟ ਨਹੀਂ ਹੈ। ਜਦੋਂ ਵੀ ਮੀਂਹ ਪੈਂਦਾ ਹੈ ਤਾਂ ਦੁਕਾਨਦਾਰਾਂ ਦੀਆਂ ਦੁਕਾਨਾਂ ਬੰਦ ਹੋਣ ਦੇ ਨਾਲ-ਨਾਲ ਲੋਕਾਂ ਦਾ ਦੁੱਖ-ਸੁੱਖ ਵਿੱਚ ਆਪਣੇ ਘਰਾਂ ਤੋਂ ਬਾਹਰ ਨਿੱਕਲਣਾਂ ਮੁਸ਼ਕਲ ਹੋ ਜਾਂਦਾ ਹੈ।

ਬਰਸਾਤੀ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਦਾ ਹੱਲ ਕਰਨ ਲਈ ਪਹਿਲਾਂ ਕਿਸੇ ਵੀ ਸਿਆਸੀ ਪਾਰਟੀ ਨੇ ਵੱਡੇ ਪੱਧਰ ਤੇ ਕੋਈ ਉਪਰਾਲਾ ਨਹੀਂ ਕੀਤਾ, ਜਦੋਂ ਕਿ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੱਲੋਂ ਇਸ ਮਾਮਲੇ ਨੂੰ ਬਹੁਤ ਹੀ ਗੰਭੀਰਤਾ ਨਾਲ ਲਿਆ ਗਿਆ ਹੈ।

ਸੁਪਰ ਸੈਕਸ਼ਨ ਮਸ਼ੀਨ ਰਾਹੀਂ ਸਫ਼ਾਈ ਕਰਵਾਕੇ ਲੋਕਾਂ ਨੂੰ ਬਰਸਾਤੀ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਨਿਯਾਤ ਦਿਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਹਨਾਂ ਆਖਿਆ ਕਿ ਕੁੱਝ ਅਖੌਤੀ ਲੋਕ ਅਫ਼ਵਾਹਾਂ ਫੈਲਾਕੇ 20-25 ਸਾਲਾਂ ਤੋਂ ਚੱਲੀ ਆ ਰਹੀ ਇਸ ਸਮੱਸਿਆ ਦਾ ਦੋਸ਼ ਵਿਧਾਇਕਾ ਮਾਣੂੰਕੇ ਸਿਰ ਲਗਾ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।

ਪਰੰਤੂ ਸ਼ਹਿਰ ਵਾਸੀ ਭਲੀ-ਭਾਂਤ ਜਾਂਣਦੇ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਹਾਲੇ ਕੇਵਲ ਚਾਰ ਕੁ ਮਹੀਨੇ ਹੀ ਹੋਏ ਹਨ ਅਤੇ ਵਿਧਾਇਕਾ ਮਾਣੂੰਕੇ ਸ਼ਹਿਰ ਦੀਆਂ ਸਮੱਸਿਆਵਾਂ ਹੱਲ ਕਰਨ ਵਿੱਚ ਲਗਾਤਾਰ ਜੁਟੇ ਹੋਏ ਹਨ। ਉਹਨਾਂ ਦਾਅਵਾ ਕੀਤਾ ਉਹ ਲੋਕਾਂ ਦੇ ਨਾਲ ਖੜੇ ਹਨ ਅਤੇ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

Facebook Comments

Trending

Copyright © 2020 Ludhiana Live Media - All Rights Reserved.