Connect with us

ਪੰਜਾਬੀ

‘ਮੇਰਾ ਸ਼ਹਿਰ ਮੇਰਾ ਮਾਣ ਸਪੈਸ਼ਲ ਸਫਾਈ ਅਭਿਆਨ’ ਤਹਿਤ ਵਾਰਡ ਨੰਬਰ 34 ਅਤੇ 47 ‘ਚ ਚਲਾਇਆ ਸਫਾਈ ਅਭਿਆਨ

Published

on

Cleanliness campaign conducted in Ward No. 34 and 47 under 'Mera Shahr Mera Manam Special Cleanliness Abhiyan'

ਲੁਧਿਆਣਾ :  ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਦੇ ਨਾਲ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸ੍ਰੀਮਤੀ ਪੂਨਮਪ੍ਰੀਤ ਕੌਰ ਅਤੇ ਜ਼ੋਨਲ ਕਮਿਸ਼ਨਰ ਸ੍ਰੀ ਜਸਦੇਵ ਸਿੰਘ ਸੇਖੋਂ ਵੱਲੋਂ ਆਜ਼ਾਦੀ ਦਾ ਅਮ੍ਰਿਤ ਮਹੋਤਸਵ ਦੇ ਮੱਦੇਨਜ਼ਰ ‘ਮੇਰਾ ਸ਼ਹਿਰ ਮੇਰਾ ਮਾਣ ਸਪੈਸ਼ਲ ਸਫਾਈ ਅਭਿਆਣ ਤਹਿਤ ਵਾਰਡ ਨੰਬਰ 34 ਅਤੇ 47 ਵਿੱਚ ਸਫਾਈ ਅਭਿਆਨ ਚਲਾਇਆ ਗਿਆ ਅਤੇ ਵੱਖ-ਵੱਖ ਥਾਵਾਂ ‘ਤੇ ਪੌਦੇ ਵੀ ਲਗਾਏ ਗਏ।

ਵਿਧਾਇਕ ਸਿੱਧੂ ਵੱਲੋਂ ਹਲਕਾ ਵਾਸੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਆਓ ਸਾਰੇ ਰਲ ਕੇ ਸ਼ਹਿਰ ਨੂੰ ਸਾਫ ਸੁਥਰਾ ਤੇ ਹਰਿਆ ਭਰਿਆ ਬਣਾਈਏ। ਇਸ ਮੌਕੇ ਵਿਧਾਇਕ ਸਿੱਧੂ ਨੇ ਕਿਹਾ ਕਿ ਹਲਕੇ ਦੀਆਂ ਮੁੱਖ ਪਾਰਕਾਂ ਦੇ ਸੁੰਦਰੀਕਰਨ ਲਈ ਅਤੇ ਸ਼ਹਿਰ ਦੀ ਸਾਫ਼-ਸਫਾਈ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਪਾਰਕਾਂ ਨੂੰ ਪ੍ਰਫੁੱਲਤ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਬਰਸਾਤੀ ਮੌਸਮ ਦੇ ਮੱਦੇਨਜ਼ਰ ਵੱਖ-ਵੱਖ ਪਾਰਕਾਂ ਦੀ ਸਫਾਈ ਕਰਵਾਈ ਜਾ ਰਹੀ ਹੈ ਅਤੇ ਪਾਣੀ ਦੀ ਸੁਚਾਰੂ ਢੰਗ ਨਾਲ ਨਿਕਾਸੀ ਲਈ ਡ੍ਰੇਨਾਂ ਦੀ ਵੀ ਸਫਾਈ ਕਰਵਾਈ ਜਾ ਰਹੀ ਹੈ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਨਾਲ ਸੰਯੁਕਤ ਕਮਿਸ਼ਨਰ ਡਾ.ਪੂਨਮ ਪ੍ਰੀਤ ਕੌਰ ਅਤੇ ਕਰਨਲ ਨਰੇਸ਼ ਕੁਮਾਰ ਵਲੋਂ ਵਾਤਾਵਰਨ ਦੀ ਜਰੂਰਤ ਨੂੰ ਮੁੱਖ ਰੱਖਦਿਆਂ ਜੀ.ਐਨ.ਈ. ਕਾਲਜ਼ ਦੇ ਬਾਹਰ (50 ਦੇ ਕਰੀਬ) ਪੌਦੇ ਲਗਾਏ ਗਏ।

ਬਾਅਦ ਵਿੱਚ ਕਾਲੇਜ ਦੇ ਆਡੀਟੋਰੀਅਮ ਵਿੱਚ ਐਨ.ਸੀ.ਸੀ. ਵਿਦਿਆਰਥੀਆਂ ਅਤੇ ਸਫ਼ਾਈ ਸੈਨਿਕਾਂ ਨੂੰ ਕੂੜੇ ਦੇ ਪ੍ਰਬੰਧ ਬਾਰੇ, ਗਿੱਲੇ ਕੂੜੇ, ਸੁੱਕੇ ਕੂੜੇ, ਖਤਰਨਾਕ ਕੂੜੇ, ਘਰੇਲੂ ਖਾਦ, ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਪ੍ਰੈਜੰਟੇਸ਼ਨ ਦੁਆਰਾ ਡੂੰਘੀ ਜਾਣਕਾਰੀ ਦਿੱਤੀ ਗਈ।

ਐਨ.ਸੀ.ਸੀ. ਵਿਦਿਆਰਥੀਆਂ ਅਤੇ ਸਫ਼ਾਈ ਸੈਨਿਕਾਂ ਵੱਲੋਂ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਵਿਚ ਸਿੰਗਲ ਯੂਸ ਪਲਾਸਟਿਕ ਦੀ ਵਰਤੋਂ ਨਾ ਕਰਨ, ਪਾਣੀ ਸਰੋਤਾਂ ਦੀ ਸੰਭਾਲ ਕਰਨ ਅਤੇ ਕਚਰਾ ਨਾ ਸੁੱਟਣ ਅਤੇ ਸੌਰਸ ਸੈਗ੍ਰਿਗੇਸ਼ਨ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਘਰ ਘਰ ਜਾ ਕੇ ਸੋਰਸ ਸੈਗ੍ਰਿਗੇਸਨ ਦੀ ਜਾਂਚ ਕੀਤੀ ਅਤੇ ਇਸ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ। ਵਿਧਾਇਕ ਕੁਲਵੰਤ ਸਿੰਘ ਸਿੱਧ ਨੇ ਕਿਹਾ ਕਿ ਲੁਧਿਆਣਾ ਸ਼ਹਿਰ ਦੇ ਪਾਰਕਾਂ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ ।

Facebook Comments

Trending