ਪੰਜਾਬ ਨਿਊਜ਼

ਪੰਜਾਬ ‘ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ ‘ਚ ਮੀਂਹ; ਪਠਾਨਕੋਟ ਵਿੱਚ ਗੜੇਮਾਰੀ

Published

on

ਲੁਧਿਆਣਾ : ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਭਿਆਨਕ ਗਰਮੀ ਨਾਲ ਜੂਝ ਰਹੇ ਪੰਜਾਬ ਦੇ ਲੋਕਾਂ ਨੂੰ ਬੁੱਧਵਾਰ ਸ਼ਾਮ ਨੂੰ ਕੁਝ ਰਾਹਤ ਮਿਲੀ। ਪੱਛਮੀ ਗੜਬੜੀ ਦੀ ਕਿਰਿਆਸ਼ੀਲਤਾ ਕਾਰਨ ਸ਼ਾਮ ਨੂੰ ਤੇਜ਼ ਹਵਾਵਾਂ ਅਤੇ ਬੱਦਲਵਾਈ ਦੀ ਸਥਿਤੀ ਪੈਦਾ ਹੋ ਗਈ। ਇਸ ਦੇ ਨਾਲ ਹੀ ਵੀਰਵਾਰ ਨੂੰ ਪਏ ਭਾਰੀ ਮੀਂਹ ਕਾਰਨ ਮੌਸਮ ਹੋਰ ਵੀ ਸੁਹਾਵਣਾ ਹੋ ਗਿਆ। ਪਠਾਨਕੋਟ ‘ਚ ਜਿੱਥੇ ਗੜੇ ਪਏ, ਉੱਥੇ ਹੀ ਕੁਝ ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਹੋਈ ਤੇ ਕੁਝ ਥਾਵਾਂ ‘ਤੇ ਭਾਰੀ ਮੀਂਹ ਵੀ ਪਿਆ।

ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ, ਜ਼ੀਰਕਪੁਰ, ਮੁਹਾਲੀ, ਪਠਾਨਕੋਟ, ਗੁਰਦਾਸਪੁਰ, ਲੁਧਿਆਣਾ ਅਤੇ ਜਲੰਧਰ ਸਮੇਤ ਕੁਝ ਜ਼ਿਲ੍ਹਿਆਂ ਵਿੱਚ ਸ਼ਾਮ 7 ਵਜੇ ਤੋਂ 8 ਵਜੇ ਤੱਕ ਤੇਜ਼ ਹਵਾਵਾਂ ਚੱਲੀਆਂ। ਦਿਨ ਦਾ ਤਾਪਮਾਨ 45ਤੋਂ 46 ਡਿਗਰੀ ਸੈਲਸੀਅਸ ਸੀ। ਸ਼ਾਮ ਨੂੰ ਅਚਾਨਕ ਆਈ ਹਵਾ ਨੇ ਕਈ ਥਾਵਾਂ ‘ਤੇ ਦਰੱਖਤ ਵੀ ਉਖਾੜ ਦਿੱਤੇ। ਸੜਕਾਂ ਦੇ ਨਾਲ-ਨਾਲ ਕਈ ਥਾਵਾਂ ‘ਤੇ ਹੋਰਡਿੰਗਜ਼ ਅਤੇ ਬੋਰਡ ਵੀ ਡਿੱਗ ਪਏ।

ਚੰਡੀਗੜ੍ਹ ਸਥਿਤ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਡਾ ਮਨਮੋਹਨ ਸਿੰਘ ਮੁਤਾਬਕ ਇਸ ਵਾਰ ਪੱਛਮੀ ਗੜਬੜੀ ਦੇ ਨਾਲ-ਨਾਲ ਈਸਟਰੀ ਹਵਾਵਾਂ ਚੱਲ ਰਹੀਆਂ ਹਨ। ਜਦੋਂ ਇਹ ਸਥਿਤੀ ਬਣਦੀ ਹੈ, ਤਾਂ ਮੀਂਹ ਪੈਂਦਾ ਹੈ। ਵੀਰਵਾਰ ਨੂੰ ਵੀ ਮੌਸਮ ਖਰਾਬ ਰਹੇਗਾ ਅਤੇ ਕਈ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਇਸ ਦੌਰਾਨ ਮੀਂਹ ਵੀ ਪਵੇਗਾ। ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ‘ਚ ਲੋਕ ਗਰਮੀ ਤੋਂ ਪ੍ਰੇਸ਼ਾਨ ਸਨ। ਹਾਲਾਤ ਇੰਨੇ ਖਰਾਬ ਸਨ ਕਿ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਸੀ। ਦਿਨ ਵੇਲੇ ਸੜਕਾਂ ‘ਤੇ ਸਨਾਟਾ ਛਾਇਆ ਰਹਿੰਦਾ ਸੀ । ਅੱਤ ਦੀ ਪੈ ਰਹੀ ਗਰਮੀ ਕਾਰਨ ਲੋਕ ਘਰਾਂ ਚ ਕੈਦ ਹੋਣ ਲਈ ਮਜਬੂਰ ਹੋ ਗਏ। ਹਾਲਾਂਕਿ ਅੱਜ ਦੇ ਮੀਂਹ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।

Facebook Comments

Trending

Copyright © 2020 Ludhiana Live Media - All Rights Reserved.