Connect with us

ਪੰਜਾਬ ਨਿਊਜ਼

CM ਭਗਵੰਤ ਮਾਨ ਨੇ ਮੱਤੇਵਾੜਾ ਪ੍ਰੋਜੈਕਟ ਰੱਦ ਕਰਨ ਦਾ ਕੀਤਾ ਐਲਾਨ

Published

on

CM Bhagwant Mann announces cancellation of Mattewara project

ਲੁਧਿਆਣਾ : ਮੱਤੇਵਾੜਾ ਜੰਗਲਾਂ ਨੂੰ ਲੈ ਕੇ CM ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੱਤੇਵਾੜਾ ਪ੍ਰੋਜੈਕਟ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ। CM ਮਾਨ ਨੇ ਅੱਜ ਸੋਮਵਾਰ ਨੂੰ ਪਬਲਿਕ ਐਕਸ਼ਨ ਕਮੇਟੀ ਦੇ ਨਾਲ ਮੀਟਿੰਗ ਕੀਤੀ। ਜਿਸ ਵਿੱਚ ਇਹ ਫ਼ੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਮੱਤੇਵਾੜਾ ਜੰਗਲ ਨੂੰ ਹਟਾਕੇ ਇੱਥੇ ਟੈਕਸਟਾਈਲ ਪਾਰਕ ਬਣਾਇਆ ਜਾਣਾ ਸੀ।

ਜਿਸ ਦਾ ਵਿਰੋਧੀ ਪਾਰਟੀਆਂ ਤੇ ਵਾਤਾਵਰਨ ਪ੍ਰੇਮੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ। ਜਿਸ ਦੇ ਮੱਦੇਨਜ਼ਰ ਹੁਣ ਫ਼ੈਸਲਾ ਲਿਆ ਗਿਆ ਹੈ ਕਿ ਮੱਤੇਵਾੜਾ ਜੰਗਲ ਦੀ ਬਜਾਏ ਹੁਣ ਕਿਸੇ ਹੋਰ ਸਥਾਨ ‘ਤੇ ਟੈਕਸਟਾਈਲ ਪਾਰਕ ਬਣਾਇਆ ਜਾਵੇਗਾ। ਲੁਧਿਆਣਾ ਦੇ ਮੱਤੇਵਾੜਾ ਦੇ ਜੰਗਲਾਂ ਨੇੜੇ ਪ੍ਰਸਤਾਵਿਤ ਮਾਡਰਨ ਇੰਡਸਟਰੀਅਲ ਪਾਰਕ ਦੇ ਵਿਰੋਧ ਵਿੱਚ ਐਤਵਾਰ ਨੂੰ ਵੱਖ-ਵੱਖ ਜਥੇਬੰਦੀਆਂ ਵਲੋਂ ਮੋਰਚਾ ਲਗਾਇਆ ਗਿਆ ਸੀ।

ਜਿਸ ਵਿੱਚ ਪੰਜਾਬ ਦੇ ਕੋਨੇ-ਕੋਨੇ ਵਿਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਨੇ ਸ਼ਿਰਕਤ ਕੀਤੀ ਗਈ ਸੀ। ਸਮੂਹ ਪੰਜਾਬੀਆਂ ਨੇ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਮੱਤੇਵਾੜਾ ਦਾ ਇਹ ਜੰਗਲ ਲੱਖਾਂ ਹੀ ਬੇਜ਼ੁਬਾਨ ਪਸ਼ੂ-ਪੰਛੀਆਂ ਦਾ ਘਰ ਹੀ ਨਹੀਂ ਸਗੋਂ ਪੰਜਾਬ ਵਾਸੀਆਂ ਨੂੰ ਸਾਫ-ਸੁਥਰੀ ਹਵਾ ਦੇਣ ਵਿੱਚ ਵੀ ਸਹਾਈ ਹੈ ।

Facebook Comments

Trending