ਚੰਡੀਗੜ੍ਹ: ਸੂਬੇ ਵਿੱਚ ਝੋਨੇ ਦੀ ਫ਼ਸਲ ਤਿਆਰ ਹੋਣ ਵਿੱਚ ਕੁਝ ਹੀ ਸਮਾਂ ਬਾਕੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਦੀ ਅਹਿਮ ਮੀਟਿੰਗ ਬੁਲਾਈ ਹੈ।ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੁਰਾਕ ਸਪਲਾਈ ਵਿਭਾਗ ਦੀ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਮੁੱਖ ਤੌਰ ’ਤੇ ਝੋਨੇ ਦੇ ਖਰੀਦ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।ਮੀਟਿੰਗ ਦਾ ਮੁੱਖ ਏਜੰਡਾ ਮੰਡੀਆਂ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਅਤੇ ਫਸਲ ਦੀ ਸਾਂਭ-ਸੰਭਾਲ ‘ਤੇ ਹੋਵੇਗਾ। ਇਹ ਮੀਟਿੰਗ ਅੱਜ ਬਾਅਦ ਦੁਪਹਿਰ 1 ਵਜੇ ਮੁੱਖ ਮੰਤਰੀ ਨਿਵਾਸ ਵਿਖੇ ਹੋਣੀ ਹੈ, ਜਿਸ ਵਿੱਚ ਖੁਰਾਕ ਸਪਲਾਈ ਵਿਭਾਗ ਦੇ ਕਈ ਸੀਨੀਅਰ ਅਧਿਕਾਰੀ ਸ਼ਿਰਕਤ ਕਰਨਗੇ।