ਪੰਜਾਬ ਨਿਊਜ਼

CM ਭਗਵੰਤ ਮਾਨ 7 ਤਾਰੀਖ਼ ਨੂੰ ਸਰਕਾਰੀ ਸਕੂਲਾਂ ਦੇ ਮੁਖੀਆਂ ਨਾਲ ਕਰਨਗੇ ਮੀਟਿੰਗ

Published

on

ਲੁਧਿਆਣਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ 7 ਮਈ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਾਰੇ ਪ੍ਰਿੰਸੀਪਲਾਂ, ਮੁੱਖ ਅਧਿਆਪਕਾਂ ਨਾਲ ਮੀਟਿੰਗ ਕੀਤੀ ਜਾਵੇਗੀ।

ਇਸ ਸਬੰਧੀ ਡਾਇਰੈਕਟਰ ਜਨਰਲ ਆਫ ਸਕੂਲ ਐਜੂਕੇਸ਼ਨ (ਡੀ. ਜੀ. ਐੱਸ. ਈ.) ਨੇ ਵਿਸ਼ੇਸ਼ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਾਰੇ ਅਧਿਕਾਰੀ ਅਤੇ ਮੁਲਾਜ਼ਮ ਸ਼ਨੀਵਾਰ ਤੱਕ ਛੁੱਟੀ ਨਹੀਂ ਲੈਣਗੇ। ਜੇਕਰ ਕਿਸੇ ਵੱਲੋਂ ਛੁੱਟੀ ਲਈ ਜਾਣੀ ਹੈ ਤਾਂ ਉਸ ਦੀ ਮਨਜ਼ੂਰੀ ਸਕੱਤਰ ਸਕੂਲ ਐਜੂਕੇਸ਼ਨ ਵੱਲੋਂ ਦਿੱਤੀ ਜਾਵੇਗੀ।

ਹਾਲਾਂਕਿ ਮੀਟਿੰਗ ਦਾ ਏਜੰਡਾ ਹੁਣ ਤੱਕ ਜਾਰੀ ਨਹੀਂ ਕੀਤਾ ਗਿਆ ਪਰ ਸਾਰੇ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨੂੰ ਉਨ੍ਹਾਂ ਦੇ ਈ-ਪੰਜਾਬ ਲਾਗਇਨ ’ਤੇ ਆਈਡੈਂਟਿਟੀ ਕਾਰਡ ਨਾਲ ਲੈ ਕੇ ਆਉਣ ਲਈ ਕਿਹਾ ਗਿਆ ਹੈ।

Facebook Comments

Trending

Copyright © 2020 Ludhiana Live Media - All Rights Reserved.