Connect with us

ਪੰਜਾਬ ਨਿਊਜ਼

ਸ਼੍ਰੀ ਵਾਲਮੀਕਿ ਤੀਰਥ ਅਸਥਾਨ ਨਤਮਸਤਕ ਹੋਏ CM ਚੰਨੀ, ਬੇਘਰਿਆਂ ਨੂੰ 5-5 ਮਰਲੇ ਦੇ ਪਲਾਟਾਂ ਸਮੇਤ ਕੀਤੇ 4 ਵੱਡੇ ਐਲਾਨ

Published

on

ਅੰਮ੍ਰਿਤਸਰ : ਭਗਵਾਨ ਵਾਲਮੀਕਿ ਤੀਰਥ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਵਸ ਮੌਕੇ ਰਾਜ ਪੱਧਰੀ ਸਮਾਗਮ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਭ ਤੋਂ ਪਹਿਲਾਂ ਉਹ ਭਗਵਾਨ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਏ।

ਇਸ ਉਪਰੰਤ 25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪਨੋਰਮਾ ਤੇ ਹੋਰ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ । ਇਸ ਪਨੋਰਮਾ ‘ਚ ਪਾਵਨ ਗ੍ਰੰਥ ਸ਼੍ਰੀ ਰਾਮਾਇਣ ਦੇ ਰਚੇਤਾ ਭਗਵਾਨ ਵਾਲਮੀਕਿ ਜੀ ਦੇ ਜੀਵਨ ਤੇ ਸਿੱਖਿਆਵਾਂ ਨੂੰ ਦਰਸਾਇਆ ਜਾਵੇਗਾ। ਰਾਜ ਪੱਧਰੀ ਸਮਾਗਮ ਵਿਚ ਹਿੱਸਾ ਲੈਣ ਲਈ ਵੱਡੀ ਗਿਣਤੀ ਸੰਗਤ ਵੀ ਪੁੱਜੀ ਹੋਈ ਹੈ।

ਮੁਖ ਮੰਤਰੀ ਨੇ ਬਿਨਾਂ ਰਿਸ਼ਵਤ ਤੋਂ ਹਰ ਪੱਧਰ ਦੀ ਭਰਤੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਭਾਈ ਜੀਵਨ ਸਿੰਘ ਦੇ ਨਾਂ ਉਤੇ ਚੇਅਰ, ਬੇਘਰੇ ਲੋਕਾਂ ਲਈ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਂ ਦੀ ਸਕੀਮ ਤਹਿਤ 5-5 ਮਰਲੇ ਦਾ ਪਲਾਟ ਅਤੇ ਸਫ਼ਾਈ ਸੇਵਕਾਂ ਨੂੰ ਹਰ ਹਫ਼ਤੇ ਇਕ ਛੁੱਟੀ ਦੇਣ ਦਾ ਐਲਾਨ ਕੀਤਾ।

ਇਸ ਮੌਕੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ, ਐਮਪੀ ਗੁਰਜੀਤ ਸਿੰਘ ਔਜਲਾ, ਵਿਧਾਇਕ ਸੁਨੀਲ ਦਿੱਤੀ, ਵਿਧਾਇਕ ਤਰਸੇਮ ਸਿੰਘ ਡੀਸੀ, ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਪਨਸੀਡ ਦੇ ਚੇਅਰਮੈਨ ਜੁਗਲ ਕਿਸ਼ੋਰ ਸ਼ਰਮਾ, ਪੰਜਾਬ ਖਾਦੀ ਬੋਰਡ ਦੀ ਚੇਅਰਪਰਸਨ ਮਮਤਾ ਦੱਤਾ, ਜ਼ਿਲ੍ਹਾ ਕਾਂਗਰਸ ਅੰਮ੍ਰਿਤਸਰ ਸ਼ਹਿਰੀ ਦੀ ਪ੍ਰਧਾਨ ਜਤਿੰਦਰ ਸੋਨੀਆ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ ਆਦਿ ਮੌਜੂਦ ਸਨ।

Facebook Comments

Trending