ਇੰਡੀਆ ਨਿਊਜ਼

CM ਚੰਨੀ ਨੇ ਲਾਲਾ ਲਾਜਪਤ ਰਾਏ ਦੀ ਬਰਸੀ ‘ਤੇ ਭੇਟ ਕੀਤੀ ਸ਼ਰਧਾਂਜਲੀ

Published

on

ਤੁਹਾਨੂੰ ਦੱਸ ਦਿੰਦੇ ਹਾਂ ਕਿ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦੀ ਅੱਜ ਬਰਸੀ ਹੈ। ‘ਪੰਜਾਬ ਕੇਸਰੀ’ ਵਜੋਂ ਜਾਣੇ ਜਾਂਦੇ ਮਰਹੂਮ ਲਾਲਾ ਜੀ ਦੀ ਬਰਸੀ ‘ਤੇ ਉਨ੍ਹਾਂ ਨੂੰ ਯਾਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸੁਤੰਤਰਤਾ ਅੰਦੋਲਨ ਵਿੱਚ ਉਨ੍ਹਾਂ ਦਾ ਅਮੁੱਲ ਯੋਗਦਾਨ ਪੀੜ੍ਹੀ ਦਰ ਪੀੜ੍ਹੀ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ। ਦੱਸਣਯੋਗ ਹੈ ਕਿ ਲਾਲਾ ਲਾਜਪਤ ਰਾਏ ਦਾ ਜਨਮ ਪੰਜਾਬ ਦੇ ਮੋਗਾ ਜਿਲੇ ਦੇ ਪਿੰਡ ਢੁੱਡੀਕੇ ਵਿਖੇ ਇੱਕ ਹਿੰਦੂ ਅਗਰਵਾਲ ਪਰਿਵਾਰ ਵਿੱਚ 28 ਜਨਵਰੀ 1865 ਨੂੰ ਹੋਇਆ ਸੀ, ਪਰ ਉਨ੍ਹਾਂ ਨੇ ਆਪਣੀ ਜਵਾਨੀ ਦਾ ਬਹੁਤ ਸਾਰਾ ਸਮਾਂ ਜਗਰਾਉਂ (ਲੁਧਿਆਣਾ) ਵਿੱਚ ਬਿਤਾਇਆ। ਉਨ੍ਹਾਂ ਨੇ ਕੁਝ ਸਮੇਂ ਹਰਿਆਣਾ ਦੇ ਰੋਹਤਕ ਅਤੇ ਹਿਸਾਰ ਸ਼ਹਿਰਾਂ ਵਿੱਚ ਵਕਾਲਤ ਕੀਤੀ। ਲਾਲਾ ਲਾਜਪਤ ਰਾਏ ਭਾਰਤ ਦੇ ਪ੍ਰਮੁੱਖ ਅਜ਼ਾਦੀ ਘੁਲਾਟੀਆ ਵਿੱਚੋਂ ਇੱਕ ਸਨ। ਉਨ੍ਹਾਂ ਨੇ ਪੰਜਾਬ ਨੈਸ਼ਨਲ ਬੈਂਕ ਅਤੇ ਲਕਸ਼ਮੀ ਬੀਮਾ ਕੰਪਨੀ ਦੀ ਸਥਾਪਨਾ ਕੀਤੀ ਸੀ।


ਉੱਥੇ ਹੀ ਉਨ੍ਹਾਂ ਨੇ ਕੁਝ ਸਮੇਂ ਹਰਿਆਣਾ ਦੇ ਰੋਹਤਕ ਅਤੇ ਹਿਸਾਰ ਸ਼ਹਿਰਾਂ ਵਿੱਚ ਵਕਾਲਤ ਕੀਤੀ। ਲਾਲਾ ਲਾਜਪਤ ਰਾਏ ਭਾਰਤ ਦੇ ਪ੍ਰਮੁੱਖ ਅਜ਼ਾਦੀ ਘੁਲਾਟੀਆ ਵਿੱਚੋਂ ਇੱਕ ਸਨ। ਉਨ੍ਹਾਂ ਨੇ ਪੰਜਾਬ ਨੈਸ਼ਨਲ ਬੈਂਕ ਅਤੇ ਲਕਸ਼ਮੀ ਬੀਮਾ ਕੰਪਨੀ ਦੀ ਸਥਾਪਨਾ ਕੀਤੀ ਸੀ। ਸੰਨ 1928 ਵਿੱਚ ਉਨ੍ਹਾਂ ਨੇ ਸਾਈਮਨ ਕਮੀਸ਼ਨ ਵਿਰੁੱਧ ਇੱਕ ਪ੍ਰਦਰਸ਼ਨ ਵਿੱਚ ਹਿੱਸਾ ਲਿਆ, ਜਿਸ ਦੌਰਾਨ ਹੋਏ ਲਾਠੀਚਾਰਜ ਵਿੱਚ ਉਹ ਬੁਰੀ ਤਰ੍ਹਾਂ ਜਖ਼ਮੀ ਹੋ ਗਏ ਅਤੇ 17 ਨਵੰਬਰ 1928 ਨੂੰ ਉਸ ਦੀ ਮੌਤ ਹੋ ਗਈ ਸੀ।

 

 

 

 

 

Facebook Comments

Trending

Copyright © 2020 Ludhiana Live Media - All Rights Reserved.