ਪੰਜਾਬ ਨਿਊਜ਼

ਕਿਸਾਨ ਆਗੂਆਂ ਨਾਲ ਮੁੜ ਹੋਵੇਗੀ 29 ਦਸੰਬਰ ਨੂੰ CM ਚੰਨੀ ਦੀ ਮੀਟਿੰਗ

Published

on

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਵੀਰਵਾਰ ਨੂੰ ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸਮੇਤ ਹੋਰ ਕਿਸਾਨ ਆਗੂਆਂ ਨਾਲ ਬੈਠਕ ਕੀਤੀ ਗਈ। ਇਸ ਬੈਠਕ ਦੌਰਾਨ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ।

ਬੈਠਕ ਖ਼ਤਮ ਹੋਣ ਤੋਂ ਬਾਅਦ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਹੈ ਮੁੱਖ ਮੰਤਰੀ ਨੇ ਉਨ੍ਹਾਂ ਦੀਆਂ ਕਈ ਮੰਗਾਂ ‘ਤੇ ਸਹਿਮਤੀ ਜਤਾਈ ਹੈ। ਉਨ੍ਹਾਂ ਨੇ ਕਿਹਾ ਕਿ ਹੁਣ 29 ਦਸੰਬਰ ਨੂੰ ਇਕ ਵਾਰ ਫਿਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਮੁਲਾਕਾਤ ਹੋਵੇਗੀ।

Facebook Comments

Trending

Copyright © 2020 Ludhiana Live Media - All Rights Reserved.