ਇੰਡੀਆ ਨਿਊਜ਼
CM ਚੰਨੀ ਨੇ ਦੇਸ਼ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀਆਂ ਦਿੱਤੀਆਂ ਵਧਾਈਆਂ
Published
3 years agoon
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਮੌਕੇ ਦੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ, “ਆਓ, ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਅਸੀਂ ਰਵਾਇਤੀ ਤਰੀਕੇ ਰਾਹੀਂ ਮਨਾਉਂਦੇ ਹੋਏ ਏਕਤਾ ਅਤੇ ਸਦਭਾਵਨਾ ਦੀ ਭਾਵਨਾ ਨਾਲ ਖ਼ੁਸ਼ੀਆਂ ਤੇ ਚਾਵਾਂ ਦੇ ਦੀਵੇ ਬਾਲੀਏ।”

ਮੁੱਖ ਮੰਤਰੀ ਚੰਨੀ ਨੇ ਸਮੂਹ ਲੋਕਾਂ ਖ਼ਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਨਿੱਘੀ ਮੁਬਾਰਕਬਾਦ ਦਿੱਤੀ।ਇਹ ਦਿਵਸ 1612 ਵਿੱਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦੀਵਾਲੀ ਵਾਲੇ ਦਿਨ ਹੀ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਮੌਕੇ ਵਜੋਂ ਮਨਾਇਆ ਜਾਂਦਾ ਹੈ।
ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਵਿਸ਼ਵਕਰਮਾ ਦਿਵਸ ਦੀ ਵੀ ਮੁਬਾਰਕਬਾਦ ਦਿੱਤੀ ਅਤੇ ਇਸ ਦੇ ਨਾਲ ਭਗਵਾਨ ਵਿਸ਼ਵਕਰਮਾ ਜੀ ਦੀ ਸ਼ਿਲਪਕਾਰ ਦੀ ਭਾਵਨਾ ਸਮੁੱਚੇ ਮਾਨਵ ਜਗਤ ਵਿੱਚ ਹੋਰ ਪ੍ਰਬਲ ਹੋਵੇਗੀ ਅਤੇ ਕਿਰਤੀ ਵਰਗ ਦਾ ਸਤਿਕਾਰ ਹੋਰ ਵਧੇਗਾ। ਉਨ੍ਹਾਂ ਨੇ ਨਾਲ ਹੀ ਆਸ ਪ੍ਰਗਟਾਈ ਕਿ ਸਮੂਹ ਕਿਰਤੀ ਵਰਗ ਦਾ ਜੀਵਨ ਹੋਰ ਵੀ ਖੁਸ਼ਹਾਲ ਹੋਵੇਗਾ।
ਮੁੱਖ ਮੰਤਰੀ ਨੇ ਲੋਕਾਂ ਨੂੰ ਇਨ੍ਹਾਂ ਪਵਿੱਤਰ ਮੌਕਿਆਂ ਨੂੰ ਜਾਤ, ਰੰਗ ਤੇ ਨਸਲ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਰਵਾਇਤੀ ਉਤਸ਼ਾਹ ਨਾਲ ਮਨਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਫਿਰਕੂ ਸਦਭਾਵਨਾ, ਕੌਮੀ ਏਕਤਾ ਅਤੇ ਵਿਸ਼ਵ ਵਿਆਪੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇਗੀ।
You may like
-
ਐਗਜ਼ਿਟ ਪੋਲ ‘ਤੇ ਬੋਲੇ CM ਚੰਨੀ, ਰਿਜ਼ਲਟ ਹੀ ਦੱਸੇਗਾ, ਉਡੀਕ ਕਰੋ
-
ਰੂਸ-ਯੂਕ੍ਰੇਨ ਵਿਵਾਦ ‘ਤੇ ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤੀ ਖ਼ਾਸ ਅਪੀਲ
-
ਚਰਨਜੀਤ ਚੰਨੀ ਖ਼ਿਲਾਫ਼ ਲੁਧਿਆਣਾ ਅਦਾਲਤ ‘ਚ ਦਰਜ ਹੋਇਆ ਮਾਮਲਾ
-
ਦੀਪ ਸਿੱਧੂ ਦੇ ਦੇਹਾਂਤ ’ਤੇ ਮੁੱਖ ਮੰਤਰੀ ਚੰਨੀ ਨੇ ਪ੍ਰਗਟਾਇਆ ਦੁੱਖ
-
ਲੋਕ ਹਿੱਤਾਂ ਦੇ ਫੈਸਲਿਆਂ ਨੂੰ ਵੇਖਦੇ ਹੋਏ ਅਗਲੇ 5 ਸਾਲ ਲਈ ਸੇਵਾ ਕਰਨ ਦਾ ਦਿਓ ਮੌਕਾ – ਚੰਨੀ
-
ਜੇ ਮੁੱਖ ਮੰਤਰੀ ਚੰਨੀ ਗਰੀਬ ਹਨ ਤਾਂ ਸੂਬੇ ਦਾ ਹਰ ਗਰੀਬ ਕਰੋੜਪਤੀ – ਸ਼ਮਸ਼ੇਰ ਦੁਲੋਂ
