ਇੰਡੀਆ ਨਿਊਜ਼

CM ਚੰਨੀ ਨੇ ਦੇਸ਼ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀਆਂ ਦਿੱਤੀਆਂ ਵਧਾਈਆਂ

Published

on

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਮੌਕੇ ਦੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ, “ਆਓ, ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਅਸੀਂ ਰਵਾਇਤੀ ਤਰੀਕੇ ਰਾਹੀਂ ਮਨਾਉਂਦੇ ਹੋਏ ਏਕਤਾ ਅਤੇ ਸਦਭਾਵਨਾ ਦੀ ਭਾਵਨਾ ਨਾਲ ਖ਼ੁਸ਼ੀਆਂ ਤੇ ਚਾਵਾਂ ਦੇ ਦੀਵੇ ਬਾਲੀਏ।”

ਮੁੱਖ ਮੰਤਰੀ ਚੰਨੀ ਨੇ ਸਮੂਹ ਲੋਕਾਂ ਖ਼ਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਨਿੱਘੀ ਮੁਬਾਰਕਬਾਦ ਦਿੱਤੀ।ਇਹ ਦਿਵਸ 1612 ਵਿੱਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦੀਵਾਲੀ ਵਾਲੇ ਦਿਨ ਹੀ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਮੌਕੇ ਵਜੋਂ ਮਨਾਇਆ ਜਾਂਦਾ ਹੈ।

ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਵਿਸ਼ਵਕਰਮਾ ਦਿਵਸ ਦੀ ਵੀ ਮੁਬਾਰਕਬਾਦ ਦਿੱਤੀ ਅਤੇ ਇਸ ਦੇ ਨਾਲ ਭਗਵਾਨ ਵਿਸ਼ਵਕਰਮਾ ਜੀ ਦੀ ਸ਼ਿਲਪਕਾਰ ਦੀ ਭਾਵਨਾ ਸਮੁੱਚੇ ਮਾਨਵ ਜਗਤ ਵਿੱਚ ਹੋਰ ਪ੍ਰਬਲ ਹੋਵੇਗੀ ਅਤੇ ਕਿਰਤੀ ਵਰਗ ਦਾ ਸਤਿਕਾਰ ਹੋਰ ਵਧੇਗਾ। ਉਨ੍ਹਾਂ ਨੇ ਨਾਲ ਹੀ ਆਸ ਪ੍ਰਗਟਾਈ ਕਿ ਸਮੂਹ ਕਿਰਤੀ ਵਰਗ ਦਾ ਜੀਵਨ ਹੋਰ ਵੀ ਖੁਸ਼ਹਾਲ ਹੋਵੇਗਾ।

ਮੁੱਖ ਮੰਤਰੀ ਨੇ ਲੋਕਾਂ ਨੂੰ ਇਨ੍ਹਾਂ ਪਵਿੱਤਰ ਮੌਕਿਆਂ ਨੂੰ ਜਾਤ, ਰੰਗ ਤੇ ਨਸਲ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਰਵਾਇਤੀ ਉਤਸ਼ਾਹ ਨਾਲ ਮਨਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਫਿਰਕੂ ਸਦਭਾਵਨਾ, ਕੌਮੀ ਏਕਤਾ ਅਤੇ ਵਿਸ਼ਵ ਵਿਆਪੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇਗੀ।

Facebook Comments

Trending

Copyright © 2020 Ludhiana Live Media - All Rights Reserved.