Connect with us

ਇੰਡੀਆ ਨਿਊਜ਼

ਸੂਬਿਆਂ ‘ਤੇ ਭਾਰੂ ਪੈਣ ਦੀਆਂ ਕੋਸ਼ਿਸ਼ਾਂ ਲਈ ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਦੀ ਆਲੋਚਨਾ, ਕਿਸਾਨਾਂ ਤੇ ਆੜ੍ਹਤੀਆਂ ਲਈ ਹਮਾਇਤ ਦੁਹਰਾਈ

Published

on

CM criticizes Union government for trying to dominate states, reiterates support for farmers and artisans

-ਪੀ.ਏ.ਯੂ. ਵਿਖੇ ਦੋ ਦਿਨਾਂ ਕਿਸਾਨ ਮੇਲੇ ਦਾ ਵਰਚੁਅਲ ਉਦਘਾਟਨ, ਕਿਸਾਨਾਂ ਨੂੰ ਪਾਣੀ ਬਚਾਉਣ ਲਈ ਤੁਪਕਾ ਸਿੰਜਾਈ ਪ੍ਰਣਾਲੀ ਅਪਣਾਉਣ ਦਾ ਸੱਦਾ

ਲੁਧਿਆਣਾ :  ਕਿਸਾਨਾਂ ਅਤੇ ਆੜ੍ਹਤੀਆਂ ਲਈ ਆਪਣੀ ਪੂਰਨ ਹਮਾਇਤ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸੂਬਿਆਂ ‘ਤੇ ਭਾਰੂ ਪੈਣ ਦੀ ਕੋਸ਼ਿਸ਼ ਤਹਿਤ ਉਨ੍ਹਾਂ ਦੇ ਹੱਕ ਖੋਹਣ ਲਈ ਕਰੜੀ ਆਲੋਚਨਾ ਕੀਤੀ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਜ਼ਬਰਦਸਤੀ ਖੇਤੀਬਾੜੀ ਕਾਨੂੰਨ ਲਾਗੂ ਕਰਨ ਅਤੇ ਸੂਬੇ ਦੀ ਕਿਸਾਨੀ ‘ਤੇ ਸਿੱਧੀ ਅਦਾਇਗੀ ਵਰਗੇ ਇਕਪਾਸੜ ਫੈਸਲੇ ਥੋਪਣ ਲਈ ਵੀ ਕੇਂਦਰ ਨੂੰ ਕਰੜੇ ਹੱਥੀਂ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬਿਆਂ ਨੂੰ ਪਹਿਲਾਂ ਕਦੇ ਵੀ ਅਜਿਹੀਆਂ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰਨਾ ਪਿਆ ਅਤੇ ਭਾਰਤ ਸਰਕਾਰ ਸਦੀਆਂ ਤੋਂ ਚਲਦੀ ਆ ਰਹੀ ਉਸ ਪ੍ਰਣਾਲੀ ਨੂੰ ਕਥਿਤ ਸੁਧਾਰਾਂ, ਜੋ ਕਿ ਸਬੰਧਤ ਧਿਰਾਂ ਨੂੰ ਭਰੋਸੇ ਵਿੱਚ ਲਏ ਬਿਨਾਂ ਥੋਪੇ ਜਾ ਰਹੇ ਹਨ, ਦੀ ਆੜ ਲੈ ਕੇ ਖਤਮ ਕਰਨਾ ਚਾਹੁੰਦੀ ਹੈ ਜੋ ਬੀਤੇ 100 ਵਰ੍ਹਿਆਂ ਤੋਂ ਸੁਚੱਜੇ ਢੰਗ ਨਾਲ ਕੰਮ ਕਰਦੀ ਆ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਦੇ ਸਬੰਧ ਚਿਰ ਸਦੀਵੀ ਹਨ ਜਿਨ੍ਹਾਂ ਨੂੰ ਕੇਂਦਰ ਸਰਕਾਰ ਖਤਮ ਕਰਨ ‘ਤੇ ਤੁਲੀ ਹੋਈ ਹੈ। ਉਨ੍ਹਾਂ ਭਾਰਤ ਸਰਕਾਰ ਵੱਲੋਂ ਅਪਣਾਏ ਜਾ ਰਹੇ ਕਰੜੇ ਰੁਖ ਅਤੇ ਤਰਕਹੀਣ ਫੈਸਲਿਆਂ ਨੂੰ ਸੰਘਵਾਦ ਦੀ ਮੂਲ ਭਾਵਨਾ ਦੇ ਖਿਲਾਫ ਦੱਸਿਆ। ਉਨ੍ਹਾਂ ਅੱਗੇ ਕਿਹਾ ਕਿ ਆਪਣੇ ਪਹਿਲੇ ਕਾਰਜਕਾਲ ਦੌਰਾਨ ਪੰਜਾਬ ਨਾਲ ਸਬੰਧਤ ਕਿਸੇ ਵੀ ਨੀਤੀਗਤ ਫੈਸਲੇੇ, ਵਿਕਾਸ ਮੁਖੀ ਮੁੱਦੇ ਸਬੰਧੀ ਉਨ੍ਹਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਡਾ. ਮਨਮੋਹਨ ਸਿੰਘ ਦਾ ਪੂਰਾ ਵਿਸ਼ਵਾਸ ਤੇ ਹਮਾਇਤ ਹਾਸਲ ਸੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕਰਵਾਏ ਜਾ ਰਹੇ ਦੋ ਰੋਜ਼ਾ ਕਿਸਾਨ ਮੇਲੇ ਦਾ ਵਰਚੁਅਲ ਉਦਘਾਟਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਸਾਨਾਂ ਦੀ ਕਾਲੇ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਪੂਰੀ ਤਰ੍ਹਾਂ ਹਮਾਇਤ ਕੀਤੀ ਜਿਹੜੇ ਕਾਨੂੰਨ ਕੇਂਦਰ ਸਰਕਾਰ ਦੁਆਰਾ ਸੰਵਿਧਾਨ ਦੇ ਸੱਤਵੇਂ ਸ਼ਡਿਊਲ ਦੀ ਉਲੰਘਣਾ ਕਰਦੇ ਹਨ ਜਿਸ ਅਨੁਸਾਰ ਖੇਤੀਬਾੜੀ ਸੂਬਿਆਂ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਜਾਣਬੁੱਝ ਕੇ ਸੂਬੇ ਦੇ ਅਧਿਕਾਰ ਖੋਹਣ ਦੀ ਕੋਸ਼ਿਸ਼ ਕਰਦੇ ਹੋਏ ਲੋਕਤੰਤਰ ਦੇ ਮੁੱਢਲੇ ਢਾਂਚੇ ਨੂੰ ਢਾਹ ਲਾਈ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਜ਼ੋਰ ਦੇ ਕੇ ਆਖਿਆ ਕਿ ਕੇਂਦਰ ਸਰਕਾਰ ਨੂੰ ਇਨ੍ਹਾਂ ਵਿਵਾਦਪੂਰਨ ਕਾਨੂੰਨਾਂ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਕਿਸਾਨਾਂ ਨੂੰ ਭਰੋਸੇ ਵਿੱਚ ਲੈਣਾ ਚਾਹੀਦਾ ਸੀ। ਉਨ੍ਹਾ ਅੱਗੇ ਕਿਹਾ, ”ਜੇਕਰ ਕੇਂਦਰ ਸਰਕਾਰ ਇਸ ਸਮੱਸਿਆ ਦਾ ਹੱਲ ਲੱਭਣ ਲਈ ਸੁਹਿਰਦ ਹੁੰਦੀ ਤਾਂ ਉਸ ਵੱਲੋਂ ਜਾਂ ਤਾਂ ਪੰਜਾਬ ਸਰਕਾਰ ਜਾਂ ਫਿਰ ਸੂਬੇ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਜਾਂਦੀ ਕਿਉਂਜੋ ਪੰਜਾਬ ਇਕੱਲਾ ਹੀ ਕੌਮੀ ਅੰਨ ਭੰਡਾਰ ਵਿੱਚ 40 ਫੀਸਦੀ ਤੋਂ ਵੱਧ ਅਨਾਜ ਦਾ ਯੋਗਦਾਨ ਪਾਉਂਦਾ ਹੈ.” ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ, ਜੋ ਕਿ ਪਹਿਲੇ ਪਹਿਲ ਖੇਤੀਬਾੜੀ ਸੁਧਾਰਾਂ ‘ਤੇ ਗੱਲਬਾਤ ਦਾ ਹਿੱਸਾ ਵੀ ਨਹੀਂ ਸੀ, ਨੂੰ ਸਿਰਫ ਉਦੋਂ ਹੀ ਉੱਚ ਤਾਕਤੀ ਕਮੇਟੀ ਦਾ ਹਿੱਸਾ ਬਣਾਇਆ ਗਿਆ ਜਦੋਂ ਉਨ੍ਹਾਂ ਨੇ ਕੇਂਦਰ ਨੂੰ ਪੱਤਰ ਲਿਖਿਆ। ਸਿੱਟੇ ਵਜੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਉਸ ਸਮੇਂ ਦੇ ਸਕੱਤਰ (ਖੇਤੀਬਾੜੀ) ਕੇ.ਐਸ. ਪੰਨੂ ਨੇ ਇਸ ਮਗਰੋਂ ਹੋਈਆਂ ਦੋ ਮੀਟਿੰਗਾਂ ਵਿੱਚ ਹਿੱਸਾ ਲਿਆ ਪਰ ਇਨ੍ਹਾਂ ਵਿੱਚ ਵਿਵਾਦਗ੍ਰਸਤ ਖੇਤੀਬਾੜੀ ਕਾਨੂੰਨਾਂ ਦਾ ਕੋਈ ਵੀ ਜ਼ਿਕਰ ਨਹੀਂ ਹੋਇਆ। ਸਥਿਤੀ ਸਪੱਸ਼ਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਹੁਣ ਤੱਕ 144 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ ਅਤੇ ਉਨ੍ਹਾਂ ਦੀ ਸਰਕਾਰ ਮ੍ਰਿਤਕ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 5 ਲੱਖ ਰੁਪਏ ਦੇ ਰਹੀ ਹੈ। ਉਧਰ, ਦੂਜੇ ਪਾਸੇ ਕੇਂਦਰ ਸਰਕਾਰ ਨੂੰ ਕਿਸਾਨਾਂ ਦਾ ਦਰਦ ਨਜ਼ਰ ਨਹੀਂ ਆ ਰਿਹਾ।

ਆਪਣੇ ਸੰਬੋਧਨ ਦੌਰਾਨ ਸਤਹੀ (ਨਹਿਰੀ) ਅਤੇ ਜ਼ਮੀਨ ਹੇਠਲੇ ਪਾਣੀ ਦੇ ਘੱਟਦੇ ਪੱਧਰ ਦੀ ਸਮੱਸਿਆ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਵੱਡੀ ਪੱਧਰ ‘ਤੇ ਤੁਪਕਾ ਸਿੰਜਾਈ ਪ੍ਰਣਾਲੀ ਅਪਣਾਉਣ ਦਾ ਸੱਦਾ ਦਿੱਤਾ ਤਾਂ ਜੋ ਸੂਬੇ ਨੂੰ ਭਵਿੱਖ ਵਿੱਚ ਮਾਰੂਥਲ ਬਣਨ ਤੋਂ ਬਚਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਘੱਟਦੇ ਜਾ ਰਹੇ ਪਾਣੀ ਦੇ ਪੱਧਰ, ਜਿਸ ਦਾ ਕਾਰਨ ਪਿਘਲ ਰਹੇ ਗਲੇਸ਼ੀਅਰ ਹਨ, ਨੇ ਸੂਬੇ ਸਾਹਮਣੇ ਵੱਡੀ ਚੁਣੌਤੀ ਪੇਸ਼ ਕੀਤੀ ਹੈ ਜਿਸ ਦਾ ਇਕੋ-ਇਕ ਹੱਲ ਝੋਨੇ ਅਤੇ ਕਣਕ ਦੇ ਚੱਕਰ ‘ਚੋਂ ਨਿਕਲਣਾ ਹੈ ਤਾਂ ਜੋ ਪਾਣੀ ਵਰਗੀ ਕੀਮਤੀ ਦਾਤ ਬਚਾਈ ਜਾ ਸਕੇ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਤੁਪਕਾ ਸਿੰਜਾਈ ਤਕਨੀਕ ਤੋਂ ਇਲਾਵਾ ਪਾਣੀ ਦੀ ਘੱਟ ਖਪਤ ਵਾਲੀਆਂ ਫਸਲਾਂ ਜਿਵੇਂ ਕਿ ਸਬਜ਼ੀਆਂ ਅਤੇ ਫਲਾਂ ਆਦਿ ਵੱਲ ਧਿਆਨ ਦੇਣ ਲਈ ਕਿਹਾ। ਉਨ੍ਹਾਂ ਅੱਗੇ ਜ਼ੋਰ ਦੇ ਕੇ ਕਿਹਾ ਕਿ ਬਾਗਬਾਨੀ ਫਸਲਾਂ ਨੂੰ ਅਪਣਾਉਣ ਦੀਆਂ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ ਕਿਉਂਕਿ ਇਨ੍ਹਾਂ ਦੀ ਵਿਸ਼ਵ ਮੰਡੀ ਵਿੱਚ ਮੁਨਾਫੇ ਦੀਆਂ ਵੱਡੀਆਂ ਸੰਭਾਵਨਾਵਾਂ ਹਨ। ਮੁੱਖ ਮੰਤਰੀ ਨੇ ਆਉਣ ਵਾਲੀਆਂ ਨਸਲਾਂ ਲਈ ਪਾਣੀ ਬਚਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਦੀ ਸੰਭਾਲ ਕਰਨਾ ਹਰੇਕ ਪੰਜਾਬੀ ਦਾ ਪਵਿੱਤਰ ਫਰਜ਼ ਬਣਦਾ ਹੈ। ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਇਸ ਅਨਮੋਲ ਸੋਮੇ ਦੀ ਮਹੱਤਤਾ ਨੂੰ ਵਡਿਆਇਆ ਗਿਆ ਹੈ। ਉਨ੍ਹਾਂ ਤੁਪਕਾ ਸਿੰਜਾਈ ਬਾਰੇ ਆਪਣੇ ਤਜ਼ਰਬੇ ਵੀ ਸਾਂਝੇ ਕੀਤੇ ਜਿਹੜੇ ਉਨ੍ਹਾਂ ਇਸਰਾਈਲ ਦੇ ਦੌਰੇ ਮੌਕੇ ਹਾਸਲ ਕੀਤੇ ਸਨ ਜਿੱਥੇ ਪੌਦੇ ਲਗਾਉਣ ਤੋਂ ਇਲਾਵਾ ਨਿੰਬੂ ਜਾਤੀ ਦੇ ਫਲਾਂ ਦੀ ਕਾਸ਼ਤ ਤੁਪਕਾ ਸਿੰਜਾਈ ਨਾਲ ਕੀਤੀ ਜਾਂਦੀ ਹੈ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਦੀਆਂ ਸਿਫਾਰਸ਼ਾਂ ਅਨੁਸਾਰ ਘੱਟ ਤੋਂ ਘੱਟ ਕੀੜੇ ਮਾਰ ਦਵਾਈਆਂ ਤੇ ਕੀਟਨਾਸ਼ਕਾਂ ਦੀ ਘੱਟ ਤੋਂ ਘੱਟ ਵਰਤੋਂ ਕਰਨ ਦੀ ਵੀ ਅਪੀਲ ਕੀਤੀ ਕਿਉਂਕਿ ਇਨ੍ਹਾਂ ਦੀ ਲਾਪਰਵਾਹੀ ਨਾਲ ਵੱਧ ਵਰਤੋਂ ਨਾ ਸਿਰਫ ਸਿਹਤ ਲਈ ਖਤਰਨਾਕ ਹੈ ਸਗੋਂ ਇਹ ਅਨਾਜ ਖਾਸ ਕਰਕੇ ਬਾਸਮਤੀ ਚੌਲਾਂ ਦੇ ਰੱਦ ਕਰਨ ਦਾ ਕਾਰਨ ਵੀ ਬਣਦੀ ਹੈ ਜਿਸ ਨਾਲ ਕਿਸਾਨਾਂ ਨੂੰ ਵਿੱਤੀ ਨੁਕਸਾਨ ਵੀ ਝੱਲਣਾ ਪੈਦਾ ਹੈ। ਖੇਤੀਬਾੜੀ ਖੋਜ ਅਤੇ ਨਵੇਂ ਤਰੀਕਿਆਂ ਦੀ ਸ਼ੁਰੂਆਤ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਦਿੱਗਜ਼ਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਜਿਵੇਂ ਕਿ ਡਾ. ਖੇਮ ਸਿੰਘ ਗਿੱਲ, ਡਾ. ਕ੍ਰਿਪਾਲ ਸਿੰਘ ਔਲਖ, ਡਾ. ਗੁਲਜ਼ਾਰ ਸਿੰਘ ਕਾਲਕਟ ਨੂੰ ਸਦਾ ਸਾਰੇ ਯਾਦ ਕਰਦੇ ਹਨ ਜਿਨ੍ਹਾਂ ਭਾਰਤ ਨੂੰ ਅਨਾਜ ਪੈਦਾਵਾਰ ਵਿੱਚ ਆਤਮ ਨਿਰਭਰ ਬਣਾਉਣ ਲਈ ਹਰੀ ਕ੍ਰਾਂਤੀ ਲਿਆਂਦੀ ਅਤੇ ਪੀ.ਐਲ-480 ਮੰਗਣ ਲਈ ਹੁੰਦੇ ਅਪਮਾਨ ਤੋਂ ਬਚਾਇਆ। ਬਿਜਲੀ ਉਤਪਾਦਨ ਲਈ ਝੋਨੇ ਦੀ ਪ੍ਰਣਾਲੀ ਦੀ ਵਰਤੋਂ ਲਈ ਇਕ ਵਿਹਾਰਕ ਤਕਨਾਲੋਜੀ ਨੂੰ ਵਿਕਸਤ ਕਰਨ ਦੀ ਲੋੜ ੋਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਈਂਧਣ ਦੀ ਵਰਤੋਂ ਲਈ ਇੱਟਾਂ ਦੇ ਉਤਪਾਦਨ ਅਤੇ ਝੋਨੇ ਦੀ ਪਰਾਲੀ ਤੋਂ ਬਿਜਲੀ ਪੈਦਾ ਕਰਨ ਲਈ ਛੋਟੇ ਯੂਨਿਟ ਸਥਾਪਤ ਕਰਨ ਦੇ ਨਾਲ ਇਸ ਸਬੰਧੀ ਸ਼ੁਰੂਆਤ ਹੋ ਗਈ ਹੈ ਪਰ ਹਾਲੇ ਹੋਰ ਕਰਨਾ ਬਾਕੀ ਹੈ।

ਪਸ਼ੂਧਨ ਦੀ ਗੁਣਵੱਤਾ ਵਿੱਚ ਸੁਧਾਰ ਲਈ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੀ ਭੂਮਿਕਾ ਦੀ ਵੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਯੂਨੀਵਰਸਿਟੀ ਨੂੰ ਮੁਰਰਾਹ, ਸਾਹੀਵਾਲ ਨਸਲ ਦੀਆਂ ਉਚ ਕੋਟੀ ਦੀਆਂ ਮੱਝਾਂ ਤੇ ਥਾਰਪਾਰਕਰ ਨਸਲ ਦੀਆਂ ਗਾਵਾਂ ਲਈ ਭਰੂਣ ਸੰਚਾਰ ਤਕਨਾਲੋਜੀ ਵਿਕਸਤ ਕਰਨ ਲਈ ਖੋਜ ਕਰਨ ਬਾਰੇ ਜ਼ੋਰ ਦਿੱਤਾ। ਹਾਲ ਹੀ ਵਿੱਚ ਆਏ ਕੋਵਿਡ-19 ਦੇ ਦੂਜੇ ਸਿਖਰ ਬਾਰੇ ਲੋਕਾਂ ਨੂੰ ਜਾਗਰੂਕ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਵੇਸਲੇ ਹੋਣ ਦੀ ਲੋੜ ਨਹੀਂ ਅਤੇ ਕੋਵਿਡ ਪ੍ਰੋਟੋਕੋਲ ਅਨੁਸਾਰ ਮਾਸਕ ਪਹਿਨਣ, ਨਿਰੰਤਰ ਹੱਥ ਧੋਣ ਅਤੇ ਸਮਾਜਿਕ ਵਿੱਥ ਕਾਇਮ ਰੱਖਣ ਦੇ ਸਾਰੇ ਲੋੜੀਂਦੇ ਇਹਤਿਆਤ ਵਰਤਣੇ ਚਾਹੀਦੇ ਹਨ। ਇਸ ਤੋਂ ਇਲਾਵਾ ਜੋ ਯੋਗ ਹਨ, ਉਹ ਟੀਕਾ ਲਗਾਉਣ। ਉਨ੍ਹਾਂ ਸੂਬੇ ਵਿੱਚ ਕੋਵਿਡ-19 ਦੀ ਸਥਿਤੀ ਦੱਸਦਿਆਂ ਕਿਹਾ ਕਿ ਕੱਲ੍ਹ 2200 ਦੇ ਕਰੀਬ ਕੇਸ ਆਏ ਅਤੇ 67 ਮੌਤਾਂ ਹੋਈਆਂ ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਹ ਮੁੰਬਈ ਵਰਗੀ ਸਥਿਤੀ ਨਹੀਂ ਬਣਨ ਦੇਣਗੇ ਜਿੱਥੇ ਰੋਜ਼ਾਨਾ 34000 ਕੇਸ ਆਉਂਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁੱਧ ਤਿਵਾੜੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ। ਬਲਦੇਵ ਸਿੰਘ ਢਿੱਲੋਂ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ। ਇੰਦਰਜੀਤ ਸਿੰਘ ਵੀ ਹਾਜ਼ਰ ਸਨ।

Facebook Comments

Advertisement

ਤਾਜ਼ਾ

District Legal Services Authority visits children's homes and Borstal Jail District Legal Services Authority visits children's homes and Borstal Jail
ਪੰਜਾਬੀ5 hours ago

ਜ਼ਿਲ੍ਹਾ ਕਾਨੂੰਨੀ ਸੇਵਾਂਵਾਂ ਅਥਾਰਟੀ ਵੱਲੋਂ ਬਾਲ ਘਰਾਂ ਤੇ ਬੋਰਸਟਲ ਜੇਲ੍ਹ ਦਾ ਕੀਤਾ ਦੌਰਾ

ਲੁਧਿਆਣਾ :   ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਸ੍ਰੀ ਪੀ.ਐਸ. ਕਾਲੇਕਾ, ਮਾਨਯੋਗ...

Books on biography of Guru Tegh Bahadur distributed by Human Rights Organization Books on biography of Guru Tegh Bahadur distributed by Human Rights Organization
ਪੰਜਾਬੀ5 hours ago

ਹਿਊਮਨ ਰਾਈਟਸ ਸੰਸਥਾ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜੀਵਨੀ ਦੀਆਂ ਕਿਤਾਬਾਂ ਵੰਡੀਆਂ

ਲੁਧਿਆਣਾ : ਅੱਜ ਸੰਸਾਰ ਕਿਤਾਬ ਦਿਵਸ ਮੌਕੇ ਤੇ ਪਾਵਰ ਟੂ ਸੇਵ ਹਿਊਮਨ ਰਾਈਟਸ ਸੰਸਥਾ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ...

13 patients break new cases in Ludhiana during 24 hours 13 patients break new cases in Ludhiana during 24 hours
ਕਰੋਨਾਵਾਇਰਸ5 hours ago

24 ਘੰਟਿਆਂ ਦੌਰਾਨ ਲੁਧਿਆਣਾ ਵਿੱਚ 1099 ਆਏ ਨਵੇਂ ਮਾਮਲੇ 13 ਮਰੀਜ਼ਾਂ ਨੇ ਤੋੜਿਆ ਦਮ

ਲੁਧਿਆਣਾ ਵਿੱਚ ਕੋਰੋਨਾ ਵਾਇਰਸ ਦੀ ਲਾਗ ਨੇ ਤਬਾਹੀ ਮਚਾਈ ਹੈ। ਸ਼ੁੱਕਰਵਾਰ ਨੂੰ ਪਿਛਲੇ ਇੱਕ ਸਾਲ ਵਿੱਚ ਪਹਿਲੀ ਵਾਰ, ਕੋਰੋਨਾ ਨੇ...

Jawahar Navodaya Vidyalaya, Dhanansu's entrance examination postponed Jawahar Navodaya Vidyalaya, Dhanansu's entrance examination postponed
ਪੰਜਾਬੀ5 hours ago

ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਦੀ ਦਾਖਲਾ ਪ੍ਰੀਖਿਆ ਮੁਲਤਵੀ

ਲੁਧਿਆਣਾ :   ਕੋਵਿਡ ਮਹਾਂਮਾਰੀ ਦੇ ਦਿਨੋ-ਦਿਨ ਵੱਧ ਰਹੇ ਪ੍ਰਕੋਪ ਦੇ ਚੱਲਦਿਆਂ ਪਿੰਡ ਧਨਾਨਸੂ ਦੇ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 6ਵੀਂ ਜਮਾਤ...

District administration succeeds in protecting wheat from unseasonal rains, tarpaulins were pre-arranged District administration succeeds in protecting wheat from unseasonal rains, tarpaulins were pre-arranged
ਖੇਤੀਬਾੜੀ5 hours ago

ਜ਼ਿਲ੍ਹਾ ਪ੍ਰਸ਼ਾਸ਼ਨ ਕਣਕ ਨੂੰ ਬੇਮੌਸਮੀ ਬਰਸਾਤ ਤੋਂ ਬਚਾਉਣ ‘ਚ ਹੋਇਆ ਕਾਮਯਾਬ, ਤਰਪਾਲਾਂ ਦਾ ਕੀਤਾ ਗਿਆ ਸੀ ਅਗਾਂਊ ਪ੍ਰਬੰਧ

ਲੁਧਿਆਣਾ :   ਪਿਛਲੇ ਦੋ ਦਿਨਾਂ ਤੋਂ ਲੁਧਿਆਣਾ ਵਿੱਚ ਬੇਮੌਸਮੀ ਬਰਸਾਤ ਹੋ ਰਹੀ ਹੈ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ...

Arspreet Singh is a good player despite being physically challenged - District Education Officer Ludhiana Lakhveer Singh Arspreet Singh is a good player despite being physically challenged - District Education Officer Ludhiana Lakhveer Singh
ਖੇਲ ਜਗਤ5 hours ago

ਅਰਸਪ੍ਰੀਤ ਸਿੰਘ ਸਰੀਰਕ ਪੱਖੋਂ ਮਦਬੁੱਧੀ ਹੋਣ ਦੇ ਬਾਵਜੂਦ ਇੱਕ ਚੰਗਾ ਖਿਡਾਰੀ – ਜ਼ਿਲ੍ਹਾ ਸਿੱਖਿਆ ਅਫਸਰ ਲੁਧਿਆਣਾ ਲਖਵੀਰ ਸਿੰਘ

ਲੁਧਿਆਣਾ :  ਨਵ-ਨਿਯੁਕਤ ਹੋਏ ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ:) ਲੁਧਿਆਣਾ  ਲਖਵੀਰ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐ:ਸਿ:) ਲੁਧਿਆਣਾ ਜਸਵਿੰਦਰ ਕੌਰ ਵਲੋਂ...

No need to panic, the district is in a stable position - Deputy Commissioner Virinder Kumar Sharma No need to panic, the district is in a stable position - Deputy Commissioner Virinder Kumar Sharma
ਕਰੋਨਾਵਾਇਰਸ5 hours ago

ਘਬਰਾਉਣ ਦੀ ਲੋੜ ਨਹੀਂ, ਜ਼ਿਲ੍ਹਾ ਸਥਿਰ ਸਥਿਤੀ ‘ਚ ਹੈ – ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ

ਲੁਧਿਆਣਾ :  ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੋਵਿਡ ਬੋਰਡ ‘ਤੇ ਹਸਪਤਾਲਾਂ ਨੂੰ ਆਕਸੀਜਨ ਦੀ ਨਿਰਵਿਘਨ...

Two youths break down in fatal road accident near Barodi toll plaza in Ludhiana Two youths break down in fatal road accident near Barodi toll plaza in Ludhiana
ਦੁਰਘਟਨਾਵਾਂ5 hours ago

ਲੁਧਿਆਣਾ ਦੇ ਬੜੌਦੀ ਟੋਲ ਪਲਾਜ਼ਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ ਦੋ ਨੌਜਵਾਨਾਂ ਨੇ ਤੋੜਿਆ ਦਮ

ਮਿਲੀ ਜਾਣਕਾਰੀ ਅਨੁਸਾਰ ਥਾਣਾ ਬਲਾਕ ਮਾਜਰੀ ਅਧੀਨ ਬੜੌਦੀ ਟੋਲ ਪਲਾਜ਼ਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਕੇ’ਤੇ ਮੌਤ...

Expressing deep sorrow and regret over the eternal demise of famous writer Mahinder Singh Manumpuri Ludhiana Expressing deep sorrow and regret over the eternal demise of famous writer Mahinder Singh Manumpuri Ludhiana
ਪੰਜਾਬੀ6 hours ago

ਪ੍ਰਸਿੱਧ ਲੇਖਕ ਮਹਿੰਦਰ ਸਿੰਘ ਮਾਨੂੰਪੁਰੀ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਤੇੇ ਸਮੂਹ ਮੈਂਬਰਾਂ ਵੱਲੋ ਅਕਾਡਮੀ ਦੇ ਜੀਵਨ ਮੈਂਬਰ ਸ. ਮਹਿੰਦਰ ਸਿੰਘ ਮਾਨੂੰਪੁਰੀ...

upset ludhiana coaching computer centre closure upset ludhiana coaching computer centre closure
ਕਰੋਨਾਵਾਇਰਸ6 hours ago

ਲੁਧਿਆਣਾ ਦੀ ਕੋਚਿੰਗ ਅਤੇ ਕੰਪਿਊਟਰ ਸੈਂਟਰ ਬੰਦ ਹੋਣ ਕਰਕੇ ਪ੍ਰੇਸ਼ਾਨ ਹੋਏ ਮਲਿਕ, ਕਿਹਾ ਸਰਕਾਰ ਦੇ ਫੈਸਲੇ ਨਾਲ ਪਏ ਰੋਟੀ ਦੇ ਲਾਲੇ

ਐਸੋਸੀਏਸ਼ਨ ਆਫ ਕੋਚਿੰਗ ਐਂਡ ਕੰਪਿਊਟਰ ਸੈਂਟਰ ਆਪਰੇਟਰਸ ਨੇ ਕੋਚਿੰਗ ਸੈਂਟਰ ਨੂੰ ਬੰਦ ਕਰਨ ਦੇ ਸਰਕਾਰ ਦੇ ਫੈਸਲੇ ਨੂੰ ਨਿਰਾਸ਼ਾਜਨਕ ਕਰਾਰ...

World Book Day celebrated online at Spring Dale World Book Day celebrated online at Spring Dale
ਪੰਜਾਬੀ6 hours ago

ਸਪਰਿੰਗ ਡੇਲ ਵਿਖੇ ਆਨਲਾਈਨ ਮਨਾਇਆ ਗਿਆ ਵਰਲਡ ਬੁੱਕ ਡੇ

ਲੁਧਿਆਣਾ : ਅੱਜ ਦਾ ਰੀਡਰ, ਕੱਲ ਦਾ ਲੀਡਰ ਵਾਕ ਨੂੰ ਮੁੱਖ ਰੱਖਦਿਆਂ ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਆਨਲਾਈਨ ਕਲਾਸਾਂ ਦੇ...

Spain boy ate his mother's piece and then joined his dog. Spain boy ate his mother's piece and then joined his dog.
ਅਪਰਾਧ6 hours ago

ਸਪੇਨ ਵਿੱਚ ਮੁੰਡੇ ਨੇ ਆਪਣੀ ਮਾਂ ਦੇ ਕੀਤੇ ਟੁੱਕੜੇ ਤੇ ਫਿਰ ਆਪਣੇ ਕੁੱਤੇ ਨਾਲ ਮਿਲਕੇ ਖਾ ਗਿਆ

ਸਪੇਨ ਵਿਚ ਇਕ ਹੈਰਾਨ ਕਰਨ ਵਾਲੀ ਘਟਨਾ ਵਿਚ ਇਕ ਵਿਅਕਤੀ ਨੇ ਨਾ ਸਿਰਫ ਆਪਣੀ ਮਾਂ (ਕਤਲ) ਨੂੰ ਮਾਰ ਦਿੱਤਾ, ਸਗੋਂ...

Trending