ਪੰਜਾਬ ਨਿਊਜ਼

CM ਮਾਨ ਤੇ ਕੇਜਰੀਵਾਲ ਅੱਜ ਲੁਧਿਆਣਾ ਦੌਰੇ ‘ਤੇ, ਕਿਸਾਨਾਂ ਲਈ ਹੋ ਸਕਦੈ ਵੱਡਾ ਐਲਾਨ

Published

on

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਦੌਰੇ ‘ਤੇ ਹਨ। ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਸਰਕਾਰ-ਸਨਅਤਕਾਰ ਮਿਲਣੀ ਤਹਿਤ ਕਾਰੋਬਾਰੀਆਂ ਨਾਲ ਵਿਸ਼ੇਸ਼ ਬੈਠਕ ਕਰਕੇ ਉਨ੍ਹਾਂ ਦੀ ਨਬਜ਼ ਟਟੋਲਣਗੇ। ਇਹ ਸਾਰਾ ਪ੍ਰੋਗਰਾਮ ਦੁਪਹਿਰ 12 ਵਜੇ ਸ਼ੁਰੂ ਹੋਵੇਗਾ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਕਾਰੋਬਾਰੀਆਂ ਨੂੰ ਨਵਾਂ ਫੋਕਲ ਪੁਆਇੰਟ ਵੀ ਮਿਲ ਸਕਦਾ ਹੈ

ਇਹ ਵੀ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 3 ਦਿਨਾ ਪੰਜਾਬ ਦੌਰੇ ‘ਤੇ ਹਨ ਅਤੇ ਅੱਜ ਉਨ੍ਹਾਂ ਦੇ ਦੌਰੇ ਦਾ ਆਖ਼ਰੀ ਦਿਨ ਹੈ। ਦੱਸਣਯੋਗ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ‘ਚ ਲੱਗੇ ਕਿਸਾਨ ਮੇਲੇ ਦਾ ਅੱਜ ਆਖ਼ਰੀ ਦਿਨ ਹੈ, ਜਿਸ ‘ਚ ਮੁੱਖ ਮੰਤਰੀ ਮਾਨ ਸ਼ਿਰੱਕਤ ਕਰ ਸਕਦੇ ਹਨ। ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਉਹ ਅੱਜ ਕਿਸਾਨਾਂ ਨੂੰ ਲੈ ਕੇ ਕੋਈ ਵੱਡਾ ਐਲਾਨ ਕਰ ਸਕਦੇ ਹਨ।

Facebook Comments

Trending

Copyright © 2020 Ludhiana Live Media - All Rights Reserved.