Connect with us

ਪੰਜਾਬ ਨਿਊਜ਼

ਮੱਤੇਵਾੜਾ ਜੰਗਲ ਦੇ ਮੁੱਦੇ ‘ਤੇ CM ਮਾਨ ਨੇ ਸੱਦੀ ਮੀਟਿੰਗ, ਲੱਖਾ ਸਿਧਾਣਾ ਵੀ ਰਹੇ ਮੌਜੂਦ

Published

on

CM Mann convened a meeting on the issue of Mattewara forest

ਚੰਡੀਗੜ੍ਹ : ਪੰਜਾਬ ‘ਚ ਮੱਤੇਵਾੜਾ ਜੰਗਲਾਂ ਦਾ ਮੁੱਦਾ ਇਸ ਸਮੇਂ ਭਖਿਆ ਹੋਇਆ ਹੈ ਅਤੇ ਪੰਜਾਬ ਸਰਕਾਰ ਇਸ ਮਾਮਲੇ ਨੂੰ ਲੈ ਕੇ ਬੈਕਫੁੱਟ ‘ਤੇ ਆ ਗਈ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਨੀਵਾਰ ਨੂੰ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਦੌਰਾਨ ਵਾਤਾਵਰਣ ਪ੍ਰੇਮੀਆਂ ਨੂੰ ਵੀ ਆਉਣ ਦਾ ਸੱਦਾ ਦਿੱਤਾ ਗਿਆ ਸੀ। ਇਸ ਮੀਟਿੰਗ ‘ਚ ਸਮਾਜ ਸੇਵੀ ਆਗੂ ਲੱਖਾ ਸਿਧਾਣਾ ਵੀ ਮੌਜੂਦ ਰਹੇ।

ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੁਧਿਆਣਾ ਜ਼ਿਲ੍ਹੇ ਦੇ ਸਤਲੁਜ ਕੰਢੇ ਪੈਂਦੇ ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ ਸੀ। ਉਨ੍ਹਾਂ ਨਾਲ ਹੀ ਪੰਜਾਬ ਵਿੱਚ ਜੰਗਲ ਹੇਠ ਰਕਬੇ ਨੂੰ 3.67 ਫ਼ੀਸਦੀ ਤੋਂ ਵਧਾ ਕੇ ਭਾਰਤ ਦੇ ਬਾਕੀ ਸੂਬਿਆਂ ਦੇ ਬਰਾਬਰ 33 ਫ਼ੀਸਦੀ ਕਰਨ ਬਾਰੇ ਵੀ ਸਾਰਥਿਕ ਕਦਮ ਚੁੱਕਣ ਦੀ ਵਕਾਲਤ ਕੀਤੀ।

Facebook Comments

Trending