Connect with us

ਪੰਜਾਬ ਨਿਊਜ਼

CM ਮਾਨ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਵਿਧਾਇਕਾਂ ਨਾਲ ਕੀਤੀ ਅਹਿਮ ਮੀਟਿੰਗ

Published

on

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ ਲਈ ਮੈਰਾਥਨ ਮੀਟਿੰਗਾਂ ਦਾ ਦੌਰ ਜਾਰੀ ਹੈ। ਸੀ.ਐਮ. ਮਾਨ ਨੇ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਸੰਸਦੀ ਹਲਕੇ ਦੇ ਵਿਧਾਇਕਾਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਰਣਨੀਤੀ ਤੈਅ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਵੱਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਪਾਰਟੀ ਉਮੀਦਵਾਰ ਗੁਰਪ੍ਰੀਤ ਸਿੰਘ ਜੀ.ਪੀ.

ਸੀ.ਐਮ. ਮਾਨ ਦੀ ਰਿਹਾਇਸ਼ ‘ਤੇ ਹੋਈ ਇਸ ਮੀਟਿੰਗ ਦੌਰਾਨ ਆਗਾਮੀ ਲੋਕ ਸਭਾ ਚੋਣਾਂ ਦੀ ਮੁਹਿੰਮ ਅਤੇ ਰਣਨੀਤੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਸਮੂਹ ਵਿਧਾਇਕਾਂ ਨੂੰ ਹਦਾਇਤ ਕੀਤੀ ਕਿ ਉਹ ਪਾਰਟੀ ਵੱਲੋਂ ਪੰਜਾਬੀਆਂ ਪ੍ਰਤੀ ਕੀਤੇ ਕੰਮਾਂ ਦਾ ਜੋਰਦਾਰ ਪ੍ਰਚਾਰ ਕਰਨ ਤਾਂ ਜੋ ਸ੍ਰੀ ਫਤਹਿਗੜ੍ਹ ਸਾਹਿਬ ਹਲਕੇ ਦੀ ਜਿੱਤ ਯਕੀਨੀ ਬਣਾਈ ਜਾ ਸਕੇ।

ਦੱਸ ਦੇਈਏ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਰਣਨੀਤੀ ਬਣਾ ਰਹੇ ਹਨ। ਉਹ ਹਰ ਲੋਕ ਸਭਾ ਸੀਟ ਦੇ ਉਮੀਦਵਾਰਾਂ ਅਤੇ ਉਥੋਂ ਦੀਆਂ ਵਿਧਾਨ ਸਭਾ ਸੀਟਾਂ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕਾਂ ਨਾਲ ਮਿਲ ਕੇ ਚੋਣ ਯੋਜਨਾਵਾਂ ਬਣਾ ਰਹੇ ਹਨ। ਸੀ.ਐਮ. ਮਾਨ ਦੀ ਅਗਵਾਈ ਹੇਠ ਹੋ ਰਹੀਆਂ ਇਨ੍ਹਾਂ ਮੀਟਿੰਗਾਂ ਵਿੱਚ ਹਰੇਕ ਲੋਕ ਸਭਾ ਹਲਕੇ ਲਈ ਵੱਖ-ਵੱਖ ਰਣਨੀਤੀ ਘੜੀ ਜਾ ਰਹੀ ਹੈ। ਪਾਰਟੀ ਹਰ ਸੀਟ ‘ਤੇ ਵੱਖ-ਵੱਖ ਮੁੱਦੇ ਉਠਾਏਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਦਿਨੀਂ ਸੀ.ਐਮ. ਮਾਨ ਨੇ ਸੰਗਰੂਰ, ਫਰੀਦਕੋਟ ਅਤੇ ਪਟਿਆਲਾ ਹਲਕਿਆਂ ਦੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਸੀ।

Facebook Comments

Trending