ਪੰਜਾਬ ਨਿਊਜ਼

ਪੰਜਾਬ ਕੈਬਨਿਟ ਦੀ ਮੀਟਿੰਗ ਬਾਰੇ CM ਮਾਨ ਦਾ ਵੱਡਾ ਐਲਾਨ, ਮਜ਼ਦੂਰਾਂ ਨੂੰ ਵੀ ਦਿੱਤੀ ਖ਼ੁਸ਼ਖ਼ਬਰੀ

Published

on

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ‘ਚ ਕੈਬਨਿਟ ਮੀਟਿੰਗ ਮਗਰੋਂ ਕਿਹਾ ਕਿ ਹੁਣ ਪੰਜਾਬ ‘ਚ ਹੀ ਕੈਬਨਿਟ ਮੀਟਿੰਗ ਹੋਇਆ ਕਰੇਗੀ। ਇਹ ਮੀਟਿੰਗ ਹਰ ਵਾਰ ਵੱਖ-ਵੱਖ ਜ਼ਿਲ੍ਹਿਆਂ ‘ਚ ਹੋਇਆ ਕਰੇਗੀ। ਇਸ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਹੱਲ ਕੱਢਿਆ ਜਾਵੇਗਾ। ਇਹ ਮੁਹਿੰਮ ਸਾਰੇ ਪੰਜਾਬ ‘ਚ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਸਿਰਫ਼ ਚੰਡੀਗੜ੍ਹ ‘ਚ ਹੋਇਆ ਕਰਦੀ ਸੀ ਅਤੇ ਇਹ ਦੂਜੀ ਵਾਰ ਹੈ, ਜਦੋਂ ਜ਼ਿਲ੍ਹਾ ਲੁਧਿਆਣਾ ‘ਚ ਕੈਬਨਿਟ ਮੀਟਿੰਗ ਰੱਖੀ ਗਈ।

ਮੁੱਖ ਮੰਤਰੀ ਮਾਨ ਨੇ ਕੈਬਨਿਟ ਮੀਟਿੰਗ ਮਗਰੋਂ ਐਲਾਨ ਕੀਤਾ ਕਿ ਪੰਜਾਬ ‘ਚ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਮਜ਼ਦੂਰਾਂ ਨੂੰ ਵੀ ਮਿਲੇਗਾ ਅਤੇ ਖੇਤ ਮਜ਼ਦੂਰਾਂ ਨੂੰ ਫ਼ਸਲ ਮੁਆਵਜ਼ੇ ਦਾ 10 ਫ਼ੀਸਦੀ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਮਜ਼ਦੂਰਾਂ ਦੀ ਵੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਥਾਨਕ ਸਰਕਾਰਾਂ ਬਾਰੇ ਵਿਭਾਗ ‘ਚ 87 ਪੋਸਟਾਂ ਕੱਢੀਆਂ ਗਈਆਂ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਦੇ ਸੋਧੀ ਹੋਈ ਤਨਖ਼ਾਹ ਦੇ ਸਕੇਲ 1 ਜਨਵਰੀ, 2016 ਤੋਂ ਲਾਗੂ ਹੋਣਗੇ।

ਅਜਨਾਲਾ ਵਿਖੇ ਬਾਬਾ ਬੁੱਢਾ ਜੀ ਦੀ ਜਗ੍ਹਾ ਰਮਦਾਸ ‘ਚ ਨਵੇਂ ਪ੍ਰਬੰਧਕੀ ਬਲਾਕ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਡਰੱਗ ਲੈਬਾਰਟਰੀ ਲਈ ਪੱਕੇ ਮੁਲਾਜ਼ਮਾਂ ਨੂੰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਫ਼ਸਲਾਂ ‘ਤੇ ਲਾਇਆ ਗਿਆ ਵੈਲਿਊ ਕੱਟ ਵੀ ਸਰਕਾਰ ਵੱਲੋਂ ਅਦਾ ਕੀਤਾ ਜਾਵੇਗਾ। ਰਾਣਾ ਗੁਰਜੀਤ ਦੀ ਇਕ ਔਰਤ ਨੂੰ ਪੈਸੇ ਦੇਣ ਦੀ ਵੀਡੀਓ ਬਾਰੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਲੋਕ ਪੈਸੇ ਵੰਡ ਕੇ ਲੋਕਾਂ ਨੂੰ ਖ਼ਰੀਦਣਾ ਚਾਹੁੰਦੇ ਹਨ ਅਤੇ ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਕੀਤੀ ਜਾਵੇਗੀ

Facebook Comments

Trending

Copyright © 2020 Ludhiana Live Media - All Rights Reserved.