Connect with us

ਪੰਜਾਬ ਨਿਊਜ਼

ਸਿੱਖਿਆ ਦੇ ਖੇਤਰ ‘ਚ ਕ੍ਰਾਂਤੀ ਲਿਆਉਣ ਦਾ CM ਮਾਨ ਵੱਲੋਂ ਦਾਅਵਾ, ਕਿਹਾ-‘ਬਦਲਾਅ ਲਿਆਉਣਾ ਸਾਡੀ ਤਰਜੀਹ

Published

on

CM Mann's claim of bringing a revolution in the field of education, said-'Bringing change is our priority

ਲੁਧਿਆਣਾ : ਪੰਜਾਬ ਸਰਕਾਰ ਸੂਬੇ ਦੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ਵਿਚ ਸਕੂਲ ਸਿੱਖਿਆ ਵਿਭਾਗ ਸਾਰੇ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਰੰਗ-ਰੋਗਨ ਤੇ ਆਰਟ ਕਰਕੇ ਸਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਜਾਣਕਾਰੀ ਟਵੀਟ ਕਰਕੇ ਸਾਂਝੀ ਕੀਤੀ ਹੈ।

ਸੀਐਮ ਮਾਨ ਨੇ ਕਿਹਾ ਹੈ ਕਿ ਸਿੱਖਿਆ ਵਿੱਚ ਬਦਲਾਅ ਲਿਆ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸੂਬਾ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਨੂੰ ਪੂਰਾ ਕਰਨ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹਨ।

ਦੱਸ ਦੇਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 5ਵੀਂ, 8ਵੀਂ, 10ਵੀਂ ਤੇ 12ਵੀਂ ਦੀਆਂ ਪ੍ਰੀਖਿਆ ਦੀ ਤਰੀਕ ਵਿਚ ਬਦਲਾਅ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੀਬੀਐੱਸਈ ਵੱਲੋਂ 15 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ ਕਰਨ ਸਣੇ G-20 ਸੰਮੇਲਨ ਤੇ ਬੋਰਡ ਦੇ ਹੋਰ ਪ੍ਰਬੰਧਕੀ ਕੰਮਾਂ ਕਾਰਨ ਪੀਐੱਸਈਬੀ ਵੱਲੋਂ ਡੇਟਸ਼ੀਟ ਵਿਚ ਬਦਲਾਅ ਕੀਤਾ ਗਿਆ ਹੈ।

Facebook Comments

Trending