ਪੰਜਾਬ ਨਿਊਜ਼

PCS ਅਫ਼ਸਰਾਂ ਨੂੰ CM ਮਾਨ ਦੀ ਸਖਤ ਚਿਤਾਵਨੀ, 2 ਵਜੇ ਤੱਕ ਡਿਊਟੀ ‘ਤੇ ਨਾ ਪਰਤੇ ਤਾਂ ਹੋਣਗੇ ਸਸਪੈਂਡ

Published

on

ਲੁਧਿਆਣਾ : ਲੁਧਿਆਣਾ ਦੇ RTA ਨਰਿੰਦਰ ਧਾਲੀਵਾਲ ਦੀ ਗ੍ਰਿਫਤਾਰੀ ਖਿਲਾਫ ਸੂਬੇ ਦੇ PCS ਅਧਿਕਾਰੀ ਸਾਮੂਹਿਕ ਛੁੱਟੀ ‘ਤੇ ਚਲੇ ਗਏ ਹਨ। ਕਈ ਜ਼ਿਲ੍ਹਿਆਂ ਦੇ ਦਫਤਰਾਂ ਵਿੱਚ ਕੰਮਕਾਜ ਪੂਰੀ ਤਰ੍ਹਾਂ ਠੱਪ ਹੈ। ਇਸੇ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਚਿਤਾਵਨੀ ਦਿੰਦਿਆਂ ਵੱਡਾ ਹੁਕਮ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ PCS ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਸੀ.ਐੱਮ. ਮਾਨ ਨੇ ਪੀਸੀਐਸ ਅਧਿਕਾਰੀਆਂ ਨੂੰ ਹੜਤਾਲ ਖਤਮ ਕਰਕੇ ਦੁਪਹਿਰ 2 ਵਜੇ ਤੱਕ ਡਿਊਟੀ ਜੁਆਇਨ ਕਰਨ ਦੇ ਹੁਕਮ ਦਿੱਤੇ ਹਨ।

ਇੱਕ ਟਵੀਟ ਵਿੱਚ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਮੰਤਰੀ ਹੋਵੇ, ਸੰਤਰੀ ਹੋਵੇ ਜਾਂ ਮੇਰਾ ਆਪਣਾ ਰਿਸ਼ਤੇਦਾਰ, ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ। ਮੁੱਖ ਸਕੱਤਰ ਵੀ.ਕੇ. ਜੰਜੂਆ ਨੂੰ ਲਿਖੇ ਇੱਕ ਅਧਿਕਾਰਤ ਪੱਤਰ ਵਿੱਚ ਉਨ੍ਹਾਂ ਨੇ ਉਨ੍ਹਾਂ ਸਾਰੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਸਸਪੈਂਡ ਕਰਨ ਲਈ ਕਿਹਾ ਹੈ ਜੋ ਦਿੱਤੇ ਗਏ ਸਮੇਂ ਵਿੱਚ ਆਪਣੀ ਡਿਊਟੀ ਵਿੱਚ ਸ਼ਾਮਲ ਨਹੀਂ ਹੁੰਦੇ ਹਨ।

Facebook Comments

Trending

Copyright © 2020 Ludhiana Live Media - All Rights Reserved.