ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਟਾਲਾ-ਕਾਦੀਆਂ ਰੋਡ ‘ਤੇ ਵਾਪਰੇ ਭਿਆਨਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੀ.ਐਮ. ਮਾਨ ਨੇ ਟਵੀਟ ਕੀਤਾ ਕਿ ਬਟਾਲਾ-ਕਾਦੀਆਂ ਰੋਡ ‘ਤੇ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਕੁਝ ਲੋਕਾਂ ਦੀ ਮੌਤ ਅਤੇ ਕੁਝ ਯਾਤਰੀਆਂ ਦੇ ਗੰਭੀਰ ਜ਼ਖਮੀ ਹੋਣ ਦੀ ਦੁਖਦਾਈ ਖਬਰ ਹੈ। ਉਨ੍ਹਾਂ ਪ੍ਰਸ਼ਾਸਨ ਨਾਲ ਗੱਲ ਕੀਤੀ ਹੈ ਅਤੇ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਪ੍ਰਭਾਵਿਤ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ। ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਹੈ।
ਦੱਸ ਦਈਏ ਕਿ ਬਟਾਲਾ ਤੋਂ ਕਾਦੀਆਂ ਰੋਡ ‘ਤੇ ਪਿੰਡ ਸ਼ਾਹਬਾਦ ਨੇੜੇ ਇਕ ਨਿੱਜੀ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੀ ਬੱਸ ਅੱਡੇ ਨਾਲ ਟਕਰਾ ਗਈ, ਜਿਸ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ ਕੁਝ ਨੂੰ ਗੰਭੀਰ ਹਾਲਤ ‘ਚ ਅੰਮ੍ਰਿਤਸਰ ਲਿਜਾਇਆ ਗਿਆ। ਰੈਫਰ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਬੱਸ ਦੇ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ ਹੈ।