ਅਪਰਾਧ
ਔਰਤ ਨਾਲ ਛੇੜਖਾਨੀ ਤੋਂ ਮਨ੍ਹਾਂ ਕਰਨ ‘ਤੇ ਹਥਿਆਰਬੰਦ ਨੌਜਵਾਨਾਂ ਵਲੋਂ ਕੋਚ ਦੀ ਕੁੱਟਮਾਰ
Published
3 years agoon
ਲੁਧਿਆਣਾ : ਸਥਾਨਕ ਜਵਾਹਰ ਨਗਰ ਕੈਂਪ ‘ਚ ਔਰਤ ਨਾਲ ਛੇੜਖਾਨੀ ਤੋਂ ਮਨ੍ਹਾ ਕਰਨ ‘ਤੇ ਹਥਿਆਰਬੰਦ ਨੌਜਵਾਨਾਂ ਵਲੋਂ ਇਕ ਕੋਚ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਮਾਮਲੇ ‘ਚ ਜ਼ਖ਼ਮੀ ਹੋਏ ਕੋਚ ਸੁਖਦੇਵ ਸਿੰਘ ਦੀ ਸ਼ਿਕਾਇਤ ‘ਤੇ ਮੋਂਟੀ ਭਗਤ, ਸ਼ਿਵਾ ਭਗਤ ਤੇ ਉਨ੍ਹਾਂ ਦੇ 6 ਹੋਰ ਸਾਥੀਆਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਪੁਲਿਸ ਅਨੁਸਾਰ ਸੁਖਦੇਵ ਸਿੰਘ ਜਵਾਹਰ ਨਗਰ ਕੈਂਪ ‘ਚ ਖਰੀਦਦਾਰੀ ਕਰਨ ਲਈ ਗਿਆ ਸੀ, ਉੱਥੇ ਉਕਤ ਕਥਿਤ ਦੋਸ਼ੀ ਇਕ ਔਰਤ ਨਾਲ ਛੇੜਖਾਨੀ ਕਰ ਰਹੇ ਸਨ, ਜਦੋਂ ਸੁਖਦੇਵ ਸਿੰਘ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਦੋਸ਼ੀਆਂ ਨੇ ਸੁਖਦੇਵ ਸਿੰਘ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸਦੇ ਸਿੱਟੇ ਵਜੋਂ ਸੁਖਦੇਵ ਜ਼ਖ਼ਮੀ ਹੋ ਗਿਆ। ਰੌਲੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ ਤੇ ਉਨ੍ਹਾਂ ਨੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ।
ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਤੇ ਪੁਲਿਸ ਵਲੋਂ ਫ਼ੌਰੀ ਕਾਰਵਾਈ ਕਰਦਿਆਂ ਸ਼ਿਵਾ ਭਗਤ ਨੂੰ ਗਿ੍ਫ਼ਤਾਰ ਕਰ ਲਿਆ, ਜਦਕਿ ਬਾਕੀ ਕਥਿਤ ਦੋਸ਼ੀ ਫਰਾਰ ਹੋ ਗਏ। ਉੱਥੇ ਮੌਜੂਦ ਲੋਕਾਂ ਦਾ ਕਹਿਣਾ ਸੀ ਕਿ ਅਕਸਰ ਜਵਾਹਰ ਨਗਰ ਕੈਂਪ ਵਿਚ ਖਰੀਦਦਾਰੀ ਕਰਨ ਦੀਆਂ ਔਰਤਾਂ ਨਾਲ ਕੁਝ ਨੌਜਵਾਨਾਂ ਵਲੋਂ ਛੇੜਖਾਨੀ ਕੀਤੀ ਜਾਂਦੀ ਹੈ। ਇੱਥੇ ਪੁਲਿਸ ਦੀ ਗਸ਼ਤ ਨਾ ਹੋਣ ਕਾਰਨ ਇਹ ਨੌਜਵਾਨ ਫ਼ਾਇਦਾ ਉਠਾਉਂਦੇ ਹਨ ਤੇ ਆਏ ਦਿਨ ਕੋਈ ਨਾ ਕੋਈ ਲੜਾਈ ਝਗੜਾ ਇੱਥੇ ਹੁੰਦਾ ਰਹਿੰਦਾ ਹੈ।
You may like
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ
