ਚੰਡੀਗੜ੍ਹ : ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਸੂਬੇ ਦੇ ਤਾਪਮਾਨ ‘ਚ ਲਗਾਤਾਰ ਬਦਲਾਅ ਹੋ ਰਿਹਾ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ‘ਚ ਠੰਡ ਵਧਣ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ ਪੰਜਾਬ ਦੇ ਔਸਤ ਤਾਪਮਾਨ ਵਿੱਚ ਜਿੱਥੇ 0.1 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ, ਉਥੇ ਚੰਡੀਗੜ੍ਹ ਵਿੱਚ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਤੁਹਾਨੂੰ ਦੱਸ ਦੇਈਏ ਕਿ ਸੂਬੇ ਦੇ ਸਭ ਤੋਂ ਗਰਮ ਸ਼ਹਿਰਾਂ ਬਠਿੰਡਾ ਅਤੇ ਫਰੀਦਕੋਟ ਵਿੱਚ ਤਾਪਮਾਨ 35.9 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਸਭ ਤੋਂ ਠੰਡੇ ਸ਼ਹਿਰ ਪਠਾਨਕੋਟ ਵਿੱਚ ਤਾਪਮਾਨ 14.4 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਗਿਰਾਵਟ ਜਾਰੀ ਰਹੇਗੀ। 26 ਤੋਂ 28 ਅਕਤੂਬਰ ਤੱਕ ਸੂਬੇ ਦੇ ਮੌਸਮ ‘ਚ ਵੱਡਾ ਬਦਲਾਅ ਹੋ ਸਕਦਾ ਹੈ, ਜਿਸ ਕਾਰਨ ਠੰਡ ਵਧੇਗੀ।