ਚੰਡੀਗੜ੍ਹ : ਪੰਜਾਬ ਵਿੱਚ ਵੱਧ ਰਹੇ ਨਸ਼ੇ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਛੁਡਾਊ ਮੁਹਿੰਮ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਵੀ ਅੱਗੇ ਆਏ ਹਨ। ਹਾਲ ਹੀ ‘ਚ ਕਪਿਲ ਸ਼ਰਮਾ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਜਾਰੀ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਕਪਿਲ ਸ਼ਰਮਾ ਨੇ ਪੰਜਾਬ ਪੁਲਿਸ ਦੀ ਵੈੱਬਸਾਈਟ ‘ਤੇ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਪੰਜਾਬ ‘ਚ ਨਸ਼ਿਆਂ ਦਾ ਦਰਿਆ ਵਗ ਰਿਹਾ ਹੈ, ਜਿਸ ਨੂੰ ਮੁੜ ਤੋਂ ਬਦਲਣਾ ਪਵੇਗਾ। ਕਪਿਲ ਨੇ ਲੋਕਾਂ ਨੂੰ ਨਸ਼ੇ ਤੋਂ ਛੁਟਕਾਰਾ ਦਿਵਾਉਣ ਲਈ ਮਦਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਵੀ ਕੀਤੀ ਕਿ ਨਸ਼ਿਆਂ ਵਿੱਚ ਫਸੇ ਸਾਰੇ ਲੋਕ ਜਲਦੀ ਵਾਪਸ ਆਉਣ ਤਾਂ ਜੋ ਪੰਜਾਬ ਮੁੜ ਤੋਂ ਰੰਗਲਾ ਪੰਜਾਬ ਬਣ ਸਕੇ। ਇਸ ਵੀਡੀਓ ਨੂੰ ‘ਆਪ’ ਪੰਜਾਬ ਵੱਲੋਂ ਐਕਸ ਅਕਾਊਂਟ ‘ਤੇ ਵੀ ਸ਼ੇਅਰ ਕੀਤਾ ਗਿਆ ਹੈ।