Connect with us

ਪੰਜਾਬੀ

ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਸ਼ਬਦ ਕੀਰਤਨ ਨਾਲ ਕੀਤੀ ਨਵੇਂ ਸੈਸ਼ਨ ਦੀ ਅਰੰਭਤਾ

Published

on

Commencement of new session with Bhog and Shabad Kirtan of Shri Akhand Path Sahib Ji

ਲੁਧਿਆਣਾ : ਗੁਲਜ਼ਾਰ ਗਰੁੱਪ ਆਫ ਇੰਸਟੀਚਿਊਟਸ, ਖੰਨਾ ਵਲੋਂ ਨਵੇਂ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਕੈਂਪਸ ਵਿਖੇ ਸ੍ਰੀ ਅਖੰਡ ਪਾਠ ਦੇ ਪਾਠ ਦਾ ਆਯੋਜਨ ਕਰਕੇ ਪ੍ਰਮਾਤਮਾ ਦਾ ਆਸ਼ੀਰਵਾਦ ਲਿਆ। ਇਸ ਮੌਕੇ ਸਾਰਿਆਂ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਕੀਤਾ। ਕਾਲਜ ਦੇ ਪ੍ਰਬੰਧਕਾਂ ਨੇ ਨੌਜਵਾਨ ਵਿਦਿਆਰਥੀਆਂ ਨੂੰ ਤਕਨੀਕੀ ਗਿਆਨ ਹਾਸਲ ਕਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨ ਦੀ ਸਲਾਹ ਦਿੱਤੀ ਗਈ।

ਇਸ ਮੌਕੇ ਗੁਲਜ਼ਾਰ ਗਰੁੱਪ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਕਿਸੇ ਵੀ ਸ਼ੁਭ ਕਾਰਜ ਦੀ ਸ਼ੁਰੂਆਤ ਉਸ ਪਿਤਾ ਪ੍ਰਮਾਤਮਾ ਦਾ ਧੰਨਵਾਦ ਅਤੇ ਅਰਦਾਸ ਨਾਲ ਕੀਤੀ ਜਾਂਦੀ ਹੈ । ਇਸ ਲਈ ਆਉਣ ਵਾਲੀਆਂ ਪ੍ਰੀਖਿਆਵਾਂ ਵਿਚ ਵਿਦਿਆਰਥੀਆਂ ਦੀ ਵਧੀਆ ਕਾਰਗੁਜ਼ਾਰੀ ਲਈ ਅਰਦਾਸ ਕਰਦੇ ਹੋਏ ਵਿਦਿਆਰਥੀਆਂ ਨੂੰ ਇਹ ਸਿਖਾਇਆ ਜਾ ਰਿਹਾ ਹੈ ਕਿ ਪ੍ਰਮਾਤਮਾ ਦੇ ਆਸ਼ੀਰਵਾਦ ਨਾਲ ਸ਼ੁਰੂ ਕੀਤਾ ਗਿਆ ਕੰਮ ਹਮੇਸ਼ਾ ਅੱਗੇ ਹੀ ਜਾਂਦਾ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਪ੍ਰੀਖਿਆਵਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ । ਡਾਇਰੈਕਟਰ ਐਗਜ਼ੀਕਿਊਟਿਵ ਗੁਰਕੀਰਤ ਸਿੰਘ ਨੇ ਵਿਸਥਾਰ ਨਾਲ ਦੱਸਿਆ ਕਿ ਅਜਿਹੇ ਪ੍ਰੋਗਰਾਮ ਸੰਸਥਾ ਦੇ ਅਕਾਦਮਿਕ ਮਾਹੌਲ ਨੂੰ ਸਮਝਣ ਵਿਚ ਬਹੁਤ ਸਹਾਈ ਹੁੰਦੇ ਹਨ।

Facebook Comments

Trending