Connect with us

ਪੰਜਾਬੀ

ਮੁਹੱਲਾ ਗੁਰਮੇਲ ਨਗਰ ਲੁਹਾਰਾ ਵਿਖੇ ਸੜਕ ਉਸਾਰੀ ਦੇ ਕਾਰਜ ਦੀ ਸ਼ੁਰੂਆਤ

Published

on

Commencement of road construction work at Mohalla Gurmail Nagar Luhara

ਲੁਧਿਆਣਾ : ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਈਸ਼ਵਰਜੋਤ ਸਿੰਘ ਚੀਮਾ ਅਤੇ ਸਮਾਜ ਸੇਵੀ ਟੀਐੱਸ ਕਾਕਾ ਵੱਲੋਂ ਵਾਰਡ ਨੰਬਰ 31 ਦੇ ਮੁਹੱਲਾ ਗੁਰਮੇਲ ਨਗਰ ਲੁਹਾਰਾ ਵਿਖੇ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ ਗਿਆ।

ਉਨ੍ਹਾਂ ਅੱਗੇ ਕਿਹਾ ਕਿ ਵਾਰਡ ਇੰਚਾਰਜ ਸਰਬਜੀਤ ਸਿੰਘ ਸਰਬਾ ਦੇ ਅਣਥੱਕ ਯਤਨਾਂ ਸਦਕਾ ਵਾਰਡ ਨੰਬਰ 31 ਵਿਖੇ ਵਿਕਾਸ ਕੰਮ ਜੰਗੀ ਪੱਧਰ ‘ਤੇ ਜਾਰੀ ਹਨ। ਚੀਮਾ ਅਤੇ ਕਾਕਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਹਰੇਕ ਵਰਗ ਦੀ ਸਾਰ ਲਈ ਜਾ ਰਹੀ ਹੈ ਅਤੇ ਸੂਬੇ ‘ਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ, ਜਿਨ੍ਹਾਂ ਦੇ ਮੁਕੰਮਲ ਹੋਣ ਨਾਲ ਹਲਕਾ ਦੱਖਣੀ ਦੀ ਨੁਹਾਰ ਬਦਲ ਜਾਵੇਗੀ।

ਇਸ ਮੌਕੇ ਪਾਲੀ, ਸੁਖਦੇਵ ਸਿੰਘ ਪ੍ਰਧਾਨ, ਅਸ਼ੋਕ ਕੁਮਾਰ, ਗੱਗਾ ਸ਼ਰਮਾ, ਗੁਰਪ੍ਰਰੀਤ ਸਿੰਘ, ਲਲਿਤ ਚੌਹਾਨ, ਜੌਗਾ ਸਿੰਘ, ਦੇਵਤਾ, ਅੰਮਿ੍ਤਪਾਲ ਸਿੰਘ ਪਾਲੀ, ਹਰੀ ਰਾਮ, ਡਾਕਟਰ ਬੱਬੂ, ਗੌਤਮ, ਦੀਪਕ ਕੁਮਾਰ, ਮਨੀ, ਬਿ੍ਜ ਮੋਹਨ, ਰਵੀ ਕੁਮਾਰ, ਸੁੱਚਾ ਸਿੰਘ, ਅਵਤਾਰ ਸਿੰਘ, ਗੁਰਪ੍ਰਰੀਤ ਸਿੰਘ, ਗੋਪੀ, ਬਬਲਾ, ਮਨਜੀਤ ਸਿੰਘ, ਮੈਡਮ ਮਨਜੀਤ ਕੌਰ, ਦੇਵ ਕੁਮਾਰ, ਰਾਮ ਸਿੰਘ ਗੋਲੂ ਆਦਿ ਮੌਜੂਦ ਸਨ।

Facebook Comments

Advertisement

Trending