ਪੰਜਾਬੀ

ਵਾਰਡ ਨੰਬਰ 39 ਵਿਖੇ ਗਲੀਆਂ ਬਣਾਉਣ ਦੇ ਕਾਰਜ ਦੀ ਕੀਤੀ ਸ਼ੁਰੂਆਤ

Published

on

ਲੁਧਿਆਣਾ : ਹਲਕਾ ਆਤਮ ਨਗਰ ਦੇ ਵਾਰਡ ਨੰਬਰ 39 ਵਿਖੇ 68 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ ਹਲਕਾ ਇੰਚਾਰਜ ਕਮਲਜੀਤ ਸਿੰਘ ਕੜਵਲ ਅਤੇ ਇਲਾਕਾ ਕੌਂਸਲਰ ਪਤੀ ਜਸਵਿੰਦਰ ਸਿੰਘ ਠੁਕਰਾਲ ਨੇ ਸਾਂਝੇ ਤੌਰ ‘ਤੇ ਕੀਤੀ।

ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਇਲਾਕੇ ਦੀਆਂ ਗਲੀਆਂ ਦੀ ਹਾਲਤ ਬਹੁਤ ਖਸਤਾ ਸੀ ਅਤੇ ਮੌਜੂੂਦਾ ਵਿਧਾਇਕ ਵੱਲੋਂ ਇਸ ਇਲਾਕੇ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਕਮਲਜੀਤ ਕੜਵਲ ਨੇ ਕਿਹਾ ਕਿ ਹਲਕਾ ਵਿਧਾਇਕ ਦੀ ਨਾਲਾਇਕੀ ਕਾਰਨ ਇਹ ਇਲਾਕਾ ਪਿਛਲੇ ਕਾਫੀ ਸਮੇਂ ਤੋਂ ਪਛੜਿਆ ਹੋਇਆ ਹੈ ।

ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਮੇਅਰ ਬਲਕਾਰ ਸਿੰਘ ਸੰਧੂ ਦੇ ਸਹਿਯੋਗ ਸਦਕਾ ਇਸ ਇਲਾਕੇ ਦੀਆਂ ਗਲੀਆਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਜਲਦ ਹੀ ਗਲੀਆਂ ਬਣਾਉਣ ਦੇ ਕੰਮ ਨੂੰ ਮੁਕੰਮਲ ਕਰ ਲਿਆ ਜਾਵੇਗਾ।

ਜਸਵਿੰਦਰ ਠੁਕਰਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਲਾਕੇ ਦੀਆਂ ਗਲੀਆਂ ਦੀ ਹਾਲਤ ਇੰਨੀ ਕੁ ਮਾੜੀ ਸੀ ਕਿ ਇੱਥੋਂ ਆਉਣ ਜਾਣ ਵਾਲੇ ਵਾਹਨ ਚਾਲਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਤਿੰਨ ਮਹੀਨਿਆਂ ‘ਚ ਪੰਜਾਬ ਨੂੰ ਸਿਖਰਾਂ ਵੱਲ ਲਿਆਂਦਾ ਗਿਆ ਹੈ ਅਤੇ ਸੂਬੇ ਦੇ ਵਿਕਾਸ ਕਾਰਜ ਜੰਗੀ ਪੱਧਰ ਤੇ ਚੱਲ ਰਹੇ ਹਨ।

Facebook Comments

Trending

Copyright © 2020 Ludhiana Live Media - All Rights Reserved.