Connect with us

ਪੰਜਾਬੀ

ਪੁਲਿਸ ਕਮਿਸ਼ਨਰ ਵਲੋਂ 12 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬਿਜਲੀ ਇਨਵਰਟਰ ਵੰਡੇ

Published

on

Commissioner of Police distributed electricity inverters to 12 government primary schools

ਲੁਧਿਆਣਾ : ਵੱਧ ਰਹੇ ਤਾਪਮਾਨ ਅਤੇ ਬਿਜਲੀ ਦੇ ਕੱਟਾਂ ਦੌਰਾਨ ਸਕੂਲਾਂ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਜ਼ਿਲ੍ਹੇ ਦੇ 12 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬਿਜਲੀ ਦੇ ਇਨਵਰਟਰ ਸੌਂਪੇ ਗਏ. ਸਮਾਗਮ ਦੌਰਾਨ ਕਮਿਸ਼ਨਰ ਸਿੱਧੂ ਦੇ ਨਾਲ JCP ਸੌਮਿਆ ਮਿਸ਼ਰਾ, dcp ਹਰਮੀਤ ਸਿੰਘ ਹੁੰਦਲ ਨੇ ਕਿਹਾ ਕਿ ਗਰਮੀਆਂ ਦੇ ਦਿਨਾਂ ਵਿੱਚ ਛੋਟੇ ਸਕੂਲੀ ਬੱਚਿਆਂ ਨੂੰ ਤੇਜ਼ ਗਰਮੀ ਕਾਰਨ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਕਈ ਵਾਰ ਬਿਜਲੀ ਦੇ ਕੱਟਾਂ ਕਾਰਨ ਉਨ੍ਹਾਂ ਦੀ ਪੜ੍ਹਾਈ ਵੀ ਔਖੀ ਹੋ ਜਾਂਦੀ ਹੈ।

ਉਨ੍ਹਾਂ ਆਸ ਪ੍ਰਗਟਾਈ ਕਿ ਬਿਜਲੀ ਦਾ ਕੱਟ ਲੱਗਣ ਦੀ ਸੂਰਤ ਵਿੱਚ ਇਹ ਸਿਸਟਮ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਵਿੱਚ ਸਹਾਈ ਸਿੱਧ ਹੋਵੇਗਾ ਅਤੇ ਬੱਚੇ ਸੁਚਾਰੂ ਢੰਗ ਨਾਲ ਪੜ੍ਹਾਈ ਕਰ ਸਕਣਗੇ। ਪੁਲਿਸ ਕਮਿਸ਼ਨਰ ਸਿੱਧੂ ਵਲੋਂ ਪੀ.ਸੀ. ਜਵੈਲਰਜ਼ ਦੇ ਇਸ ਅਹਿਮ ਯੋਗਦਾਨ ਪਾਉਣ ਲਈ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਸ਼ੁਰੂਆਤ ਹੈ ਅਤੇ ਲੁਧਿਆਣਾ ਪੁਲਿਸ ਭਵਿੱਖ ਵਿੱਚ ਵੀ ਸਰਕਾਰੀ ਸਕੂਲਾਂ ਲਈ ਅਜਿਹੇ ਉਪਰਾਲੇ ਜਾਰੀ ਰੱਖੇਗੀ।

Facebook Comments

Trending