Connect with us

ਪੰਜਾਬੀ

 ਵਿਸ਼ਵ ਵਾਤਾਵਰਣ ਦਿਵਸ ਮੌਕੇ ਵਿਦਿਆਰਥੀਆਂ ਦੇ ਕਰਵਾਏ ਮੁਕਾਬਲੇ 

Published

on

Competition organized by students on the occasion of World Environment Day

ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਪਲਾਸਟਿਕ ਪ੍ਰਦੂਸ਼ਣ ਦਾ ਹੱਲ ਥੀਮ ਹੇਠ ਇੱਕ ਸਮਾਗਮ ਕਰਵਾਇਆ | ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਮਹੱਤਤਾ ਤੋਂ ਜਾਣੂੰ ਕਰਵਾਉਣਾ ਸੀ | ਇਸ ਮੌਕੇ ਐੱਮ ਐੱਸ ਸੀ ਅਤੇ ਪੀ ਐੱਚ ਡੀ ਵਿਦਿਆਰਥੀਆਂ ਦੇ ਪੋਸਟਰ ਬਨਾਉਣ ਦੇ ਮੁਕਾਬਲੇ ਕਰਵਾਏ ਗਏ |

 ਸਮਾਗਮ ਵਿੱਚ ਸਵਾਗਤੀ ਸ਼ਬਦ ਬੋਲਦਿਆਂ ਡਾ. ਕੁਲਦੀਪ ਸਿੰਘ ਨੇ ਸਾਡੀਆਂ ਰੋਜ਼ਾਨਾ ਗਤੀਵਿਧੀਆਂ ਵਿੱਚੋਂ ਪਲਾਸਟਿਕ ਦੀ ਵਰਤੋਂ ਘੱਟ ਕਰਨ ਦੀ ਲੋੜ ਤੇ ਜ਼ੋਰ ਦਿੱਤਾ | ਉਹਨਾਂ ਕਿਹਾ ਕਿ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਪਲਾਸਟਿਕ ਦੀ ਵਰਤੋਂ ਨੂੰ ਸੀਮਤ ਕਰਨਾ ਅੱਜ ਦੇ ਸਮੇਂ ਦੀ ਸਭ ਤੋਂ ਅਹਿਮ ਲੋੜ ਹੈ |

ਡਾ. ਲਖਵਿੰਦਰ ਕੌਰ ਨੇ ਵਿਸ਼ਵ ਵਾਤਾਵਰਣ ਦਿਵਸ ਦੇ ਮਹੱਤਵ ਬਾਰੇ ਗੱਲ ਕੀਤੀ ਅਤੇ ਡਾ. ਮਨਮੀਤ ਕੌਰ ਨੇ ਰੋਜ਼ਾਨਾ ਜੀਵਨ ਵਿੱਚੋਂ ਪਲਾਸਟਿਕ ਦੀ ਵਰਤੋਂ ਘਟਾਉਣ ਦੇ ਤਰੀਕੇ ਦੱਸੇ | ਪੋਸਟਰ ਬਨਾਉਣ ਦੇ ਮੁਕਾਬਲਿਆਂ ਵਿੱਚ ਚਰਨਜੋਤ ਕੌਰ ਅਤੇ ਵਿਵੇਕ ਸ਼ਰਮਾ ਪਹਿਲੇ ਸਥਾਨ ਤੇ ਰਹੇ | ਜਾਨਵੀ ਠਾਕੁਰ, ਰਮਨਦੀਪ ਅਤੇ ਦੀਕਸ਼ਾ ਜਿੰਦਲ ਦੂਜੇ ਸਥਾਨ ਅਤੇ ਅਰਸ਼ਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ |

Facebook Comments

Trending