ਪੰਜਾਬੀ

ਸੈਕਰਡ ਸੋਲ ਸਕੂਲ ਵਿਖੇ ਪੌਦੇ ਲਗਾ ਕੇ ਪੂਰਾ ਕੀਤਾ ‘ਮਿਸ਼ਨ ਹਰਿਆਲੀ

Published

on

ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ, ਲੁਧਿਆਣਾ ਵਿਖੇ ਮਿਸ਼ਨ ਹਰਿਆਲੀ ਦੇ ਤਹਿਤ ਪੌਦੇ ਲਗਾਏ ਗਏ। ਇਸ ਮੌਕੇ ਤੇ ਕਿੰਡਰਗਾਰਟਨ ਵਿੰਗ ਦੇ ਵਿਦਿਆਰਥੀਆਂ ਨੇ ਆਪਣੇ ਮਾਤਾ-ਪਿਤਾ ਦੇ ਸਹਿਯੋਗ ਨਾਲ ਪੌਦੇ ਲਗਾਏ। ਸੀਨੀਅਰ ਵਿਦਿਆਰਥੀਆਂ ਨੇ ਅਧਿਆਪਕਾਂ ਅਤੇ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਬੂਟੇ ਨਾਲ ਲਗਾ ਕੇ ਇਸ ਗਤੀਵਿਧੀ ਵਿਚ ਵਧ ਚੜ੍ਹ ਕੇ ਹਿੱਸਾ ਲਿਆ ਅਤੇ ਅਤੇ ਆਲਾ ਦੁਆਲਾ ਸਾਫ ਰੱਖਣ ਦਾ ਵਚਨ ਦਿੱਤਾ।

ਇਸ ਮਿਸ਼ਨ ਦੀ ਸ਼ੁਰੂਆਤ ਸਰਪੰਚ ਸ੍ਰੀਮਤੀ ਜਸਬੀਰ ਕੌਰ ਦੁਆਰਾ ਸਕੂਲ ਪਰਿਸਰ ਵਿੱਚ ਬੂਟਾ ਲਗਾ ਕੇ ਕੀਤੀ ਗਈ। ਸਕੂਲ ਦੇ ਚੇਅਰਮੈਨ ਸਰਦਾਰ ਗੁਰਮੇਲ ਸਿੰਘ ਗਿੱਲ ਡਾਇਰੈਕਟਰ ਸ਼੍ਰੀਮਤੀ ਸੁਖਦੀਪ ਗਿੱਲ ਅਤੇ ਪ੍ਰਿੰਸੀਪਲ ਸ੍ਰੀਮਤੀ ਪੂਨਮ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ।

Facebook Comments

Trending

Copyright © 2020 Ludhiana Live Media - All Rights Reserved.