ਪੰਜਾਬੀ

ਕਾਮਰੇਡ ਡੀ ਪੀ ਮੌੜ ਭਾਰਤੀ ਕਮਊਨਿਸਟ ਪਾਰਟੀ ਜ਼ਿਲ੍ਹਾ ਲੁਧਿਆਣਾ ਦੇ ਦੋਬਾਰਾ ਸਕੱਤਰ ਚੁਣੇ ਗਏ

Published

on

ਲੁਧਿਆਣਾ : ਭਾਰਤੀ ਕਮਿਊਨਿਸਟ ਪਾਰਟੀ ਲੁਧਿਆਣਾ ਦੀ ਜ਼ਿਲ੍ਹਾ ਕਾਨਫਰੰਸ ਇਥੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਹੋਈ। ਕਾਨਫਰੰਸ ਸ਼ੁਰੂ ਹੋਣ ਤੋਂ ਪਹਿਲਾਂ ਲਾਲ ਝੰਡਾ ਲਹਿਰਾਉਣ ਦੀ ਰਸਮ ਕਾਮਰੇਡ ਗੁਰਨਾਮ ਸਿੰਘ ਸਿੱਧੂ ਨੇ ਅਦਾ ਕੀਤੀ ਗਈ । ਸਮਾਗਮ ਦਾ ਉਦਘਾਟਨ ਸੂਬਾਈ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਨੇ ਕੀਤਾ। ਉਨ੍ਹਾਂ ਨੇ ਦੇਸ਼ ਵਿਚ ਵਧ ਰਹੇ ਫਾਸ਼ੀਵਾਦ ਦੇ ਖਤਰੇ ਬਾਰੇ ਚੇਤਾਵਨੀ ਦਿੰਦਿਆਂ ਕਿਹਾ ਕਿ ਆਰ ਐਸ ਐਸ ਦੀ ਥਾਪੜੀ ਮੋਦੀ ਸਰਕਾਰ ਦੇ ਖਿਲਾਫ਼ ਬੇਕਿਰਕ ਲੜਾਈ ਲੜਨੀ ਪਵੇਗੀ।

ਕਾਮਰੇਡ ਡੀ ਪੀ ਮੌੜ ਨੇ ਕੰਮਾਂ ਦੀ ਰਿਪੋਰਟ ਪੇਸ਼ ਕੀਤੀ। ਪਾਰਟੀ ਦੀ ਚਾਰ ਸਾਲ ਦੀ ਕਾਰਗੁਜ਼ਾਰੀ ਦੀ ਰਿਪੋਰਟ ਤੋਂ ਬਾਅਦ ਭਰਪੂਰ ਬਹਿਸ ਹੋਈ। ਕਾਨਫਰੰਸ ਨੇ ਫ਼ੈਸਲਾ ਕੀਤਾ ਕਿ ਪਾਰਟੀ ਵਧਾਉਣ ਲਈ ਨੌਜਵਾਨਾਂ, ਵਿਦਿਆਰਥੀਆਂ ਤੇ ਇਸਤਰੀਆਂ ਵੱਲ ਉਚੇਚਾ ਧਿਆਨ ਦੇਵੇਗੀ। ਇਸ ਤੋਂ ਇਲਾਵਾ ਖੇਤ ਮਜ਼ਦੂਰਾਂ, ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਕਾਨਫਰੰਸਾਂ ਵੀ ਛੇਤੀ ਹੀ ਕੀਤੀਆਂ ਜਾਣਗੀਆਂ। ਪਾਰਟੀ ਨੇ 53 ਮੈਂਬਰੀ ਕੌਂਸਲ ਦੀ ਚੋਣ ਕੀਤੀ ਗਈ। ਕਾਮਰੇਡ ਡੀ ਪੀ ਮੌੜ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਸਕੱਤਰ ਚੁਣਿਆ ਗਿਆ।

Facebook Comments

Trending

Copyright © 2020 Ludhiana Live Media - All Rights Reserved.