Connect with us

ਪੰਜਾਬੀ

ਪੰਜਾਬ ‘ਚ ਕਰਾਰੀ ਹਾਰ ਮਗਰੋਂ ਚਿੰਤਤ ਕਾਂਗਰਸ ਵਲੋਂ ਨਵੇਂ ਪ੍ਰਧਾਨ ਦੀ ਜੋ ਭਾਲ ਸ਼ੁਰੂ

Published

on

Concerned Congress seeks new president after crushing defeat in Punjab

ਲੁਧਿਆਣਾ : ਕਾਂਗਰਸ ਵੱਲੋਂ ਨਵਜੋਤ ਸਿੰਘ ਸਿੱਧੂ ਤੋਂ ਅਸਤੀਫ਼ਾ ਲੈਣ ਮਗਰੋਂ ਪੰਜਾਬ ਦੇ ਨਵੇਂ ਪ੍ਰਧਾਨ ਦੀ ਜੋ ਭਾਲ ਸ਼ੁਰੂ ਕੀਤੀ ਗਈ ਹੈ, ਉਸ ਦਾ ਨਾਂ ਸੰਸਦ ਮੈਂਬਰਾਂ ਦੀ ਸਲਾਹ ਨਾਲ ਫਾਈਨਲ ਹੋਵੇਗਾ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਕਰਾਰੀ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਜੋ ਮੰਥਨ ਕੀਤਾ ਜਾ ਰਿਹਾ ਹੈ।

ਵਰਕਿੰਗ ਕਮੇਟੀ ਦੀ ਬੈਠਕ ਤੋਂ ਇਲਾਵਾ ਸੋਨੀਆ ਗਾਂਧੀ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਵੱਖਰੇ ਤੌਰ ‘ਤੇ ਮੀਟਿੰਗ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਮੀਟਿੰਗ ਦੌਰਾਨ ਸੰਸਦ ਮੈਂਬਰਾਂ ਵੱਲੋਂ ਕਾਂਗਰਸ ਨੂੰ ਜਿੱਤ ਨਾ ਦਿਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਪਾਰਟੀ ਦੀ ਕਮਾਨ ਸੰਭਾਲਣ ਵਾਲੇ ਚਰਨਜੀਤ ਸਿੰਘ ਚੰਨੀ, ਨਵਜੋਤ ਸਿੱਧੂ, ਸੁਨੀਲ ਜਾਖੜ ਦੇ ਨਾਲ ਹਰੀਸ਼ ਚੌਧਰੀ ਅਤੇ ਅਜੇ ਮਾਕਨ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਗਿਆ ਹੈ।

ਸੂਤਰਾਂ ਮੁਤਾਬਕ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਪੰਜਾਬ ‘ਚ ਪਾਰਟੀ ਦੀ ਹਾਲਤ ਕਾਫੀ ਪਤਲੀ ਹੋਣ ਦੇ ਮੱਦੇਨਜ਼ਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਇਸ ਦੌਰ ‘ਚ ਕਾਂਗਰਸ ਨੂੰ ਮੁੜ ਸੰਭਾਲਣ ਲਈ ਮਜ਼ਬੂਤ ਅਗਵਾਈ ਦੇਣ ਦੀ ਮੰਗ ਕੀਤੀ ਗਈ ਹੈ, ਜਿਸ ਤੋਂ ਬਾਅਦ ਇਹ ਚਰਚਾ ਸ਼ੁਰੂ ਹੋ ਗਈ ਹੈ ਕਿ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਨਾਂ ਸੰਸਦ ਮੈਂਬਰਾਂ ਦੀ ਸਲਾਹ ਦੇ ਨਾਲ ਫਾਈਨਲ ਹੋਵੇਗਾ।

Facebook Comments

Trending