Connect with us

ਪੰਜਾਬ ਨਿਊਜ਼

ਪਰਾਲੀ ਦੀ ਵਰਤੋਂ ਕਰਨ ਵਾਲੀਆਂ ਉਦਯੋਗਿਕ ਇਕਾਈਆਂ ਨੂੰ ਮਿਲਣਗੀਆਂ ਰਿਆਇਤਾਂ

Published

on

Concessions will be given to industrial units using straw

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ ਉਦਯੋਗਿਕ ਇਕਾਈਆਂ ਨੂੰ ਪਰਾਲੀ ਬਾਲ਼ਣ ਲਈ ਬੁਆਇਲਰ ਲਾਉਣ ਦੀ ਤਜਵੀਜ਼ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸਰਕਾਰ ਦੇ ਇਸ ਫ਼ੈਸਲੇ ਨਾਲ ਖੰਡ ਮਿੱਲਾਂ, ਪਲਪ ਤੇ ਪੇਪਰ ਮਿੱਲਾਂ ਤੇ 25 ਟੀਪੀਐੱਚ ਤੋਂ ਵੱਧ ਭਾਫ਼ ਪੈਦਾ ਕਰਨ ਦੀ ਸਮਰੱਥਾ ਵਾਲੇ ਬੁਆਇਲਰ ਵਾਲੇ ਉਦਯੋਗਾਂ ਨੂੰ ਫ਼ਾਇਦਾ ਹੋ ਸਕਦਾ ਹੈ।

ਮੰਤਰੀ ਮੰਡਲ ਦੀ ਮੀਟਿੰਗ ‘ਚ ਪੁਰਾਣੇ ਬੁਆਇਲਰਾਂ ਨੂੰ ਬਦਲਣ ਜਾਂ ਨਵੇਂ ਬੁਆਇਲਰਾਂ ਦੀ ਸਥਾਪਨਾ ਨਾਲ ਇਸ ਦੇ ਵਿਸਥਾਰ ਦਾ ਪ੍ਰਸਤਾਵ ਰੱਖਣ ਵਾਲੀਆਂ ਡਿਸਟਿਲਰੀਆਂ/ਬਰੂਅਰੀਜ਼ ਦੀਆਂ ਨਵੀਆਂ ਤੇ ਮੌਜੂਦਾ ਇਕਾਈਆਂ ਨੂੰ ਪਰਾਲੀ ਨੂੰ ਬਾਲ਼ਣ ਵਜੋਂ ਲਾਜ਼ਮੀ ਤੌਰ ‘ਤੇ ਵਰਤਣਾ ਪਵੇਗਾ।

ਮੰਤਰੀ ਮੰਡਲ ਨੇ ਪਰਾਲੀ ਨੂੰ ਬਾਲ਼ਣ ਵਜੋਂ ਵਰਤਣ ਲਈ ‘ਪਹਿਲਾਂ ਆਓ ਪਹਿਲਾਂ ਪਾਓ’ ਦੇ ਆਧਾਰ ‘ਤੇ ਪਹਿਲੇ 50 ਮੌਜੂਦਾ ਉਦਯੋਗਾਂ ਨੂੰ 25 ਕਰੋੜ ਰੁਪਏ ਦੀਆਂ ਵਿੱਤੀ ਰਿਆਇਤਾਂ ਦੇਣ ਦਾ ਵੀ ਫ਼ੈਸਲਾ ਕੀਤਾ ਹੈ।

ਮੰਤਰੀ ਮੰਡਲ ਨੇ ਪਰਾਲੀ ਦੇ ਭੰਡਾਰਨ ਲਈ ਪੰਚਾਇਤੀ ਜ਼ਮੀਨ ਦੀ ਉਪਲੱਬਧਤਾ ਦੇ ਲਿਹਾਜ਼ ਨਾਲ ਉਦਯੋਗਾਂ ਨੂੰ ਗ਼ੈਰ-ਵਿੱਤੀ ਰਿਆਇਤਾਂ ਲਈ 33 ਸਾਲ ਤਕ ਦੇ ਲੀਜ਼ ਸਮਝੌਤੇ ਨਾਲ ਲੀਜ਼ ‘ਚ 6 ਫ਼ੀਸਦੀ ਪ੍ਰਤੀ ਸਾਲ ਵਾਧੇ ਦਰ ਦੀ ਪ੍ਰਵਾਨਗੀ ਵੀ ਦਿੱਤੀ ਹੈ।

Facebook Comments

Trending