Connect with us

ਖੇਤੀਬਾੜੀ

 ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਜੈਵਿਕ ਖੇਤੀ ਦੀ ਸਿਖਲਾਈ ਦੇਣ ਲਈ ਪੰਜ ਦਿਨਾਂ ਕੋਰਸ ਆਯੋਜਿਤ 

Published

on

Conducted a five-day course to train farmers and farmer wives in organic farming

ਲੁਧਿਆਣਾ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ ਜੈਵਿਕ ਖੇਤੀ ਸੰਬੰਧੀ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ ਪੰਧੂ ਨੇ ਦੱਸਿਆ ਕਿ ਇਸ ਕੋਰਸ ਵਿੱਚ ਲਗਭਗ 34 ਸਿਖਿਆਰਥੀਆਂ ਨੇ ਭਾਗ ਲਿਆ|  ਇਸ ਕੋਰਸ ਦਾ ਮੁੱਖ ਮੰਤਵ ਕਿਸਾਨ ਵੀਰਾਂ ਨੂੰ ਜੈਵਿਕ ਢੰਗਾਂ ਨਾਲ ਖੇਤੀ ਕਰਨਾ ਸਿਖਾਉਣਾ ਤਾਂ ਕਿ ਕੀਟਨਾਸ਼ਕਾਂ ਦੇ ਮਾਰੂ ਪ੍ਰਭਾਵਾਂ ਤੋਂ ਬਚਿਆ ਜਾ ਸਕੇ |

 ਕੋਰਸ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਕੋਰਸ ਦੀ ਮਹਤੱਤਾ ਬਾਰੇ ਚਾਨਣਾ ਪਾਇਆ ਅਤੇ ਉਹਨਾਂ ਦੱਸਿਆ ਕਿ ਇਸ ਕੋਰਸ ਵਿੱਚ ਸਿਖਿਆਰਥੀਆਂ ਨੂੰ ਜੈਵਿਕ ਖੇਤੀ ਸੰਬੰਧੀ ਮੁਕੰਮਲ ਜਾਣਕਾਰੀ ਯੂਨੀਵਰਸਿਟੀ ਦੇ ਵੱਖ-ਵੱਖ ਵਿਸ਼ਾ ਮਾਹਿਰਾਂ ਵੱਲੋਂ ਦਿੱਤੀ ਗਈ ਅਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਨੇ ਸਿਖਿਆਰਥੀਆਂ ਨਾਲ ਆਪਣੇ ਤਜਰਬੇ ਵੀ ਸਾਂਝੇ ਕੀਤੇ|
ਇਸ ਮੌਕੇ ਤੇ ਡਾ. ਚਰਨਜੀਤ ਸਿੰਘ ਔਲਖ ਨੇ ਜੈਵਿਕ ਖੇਤੀ ਦੇ ਮਾਪਦੰਡਾਂ ਅਤੇ ਪ੍ਰਮਾਣੀਕਰਨ ਅਤੇ ਪੰਜਾਬ ਵਿੱਚ ਕੁਦਰਤੀ ਖੇਤੀ ਦੇ ਭਵਿੱਖ ਬਾਰੇ ਲਾਹੇਵੰਦ ਜਾਣਕਾਰੀ ਸਾਂਝੀ ਕੀਤੀ| ਡਾ. ਸੋਹਣ ਸਿੰਘ ਵਾਲੀਆ, ਡਾਇਰੈਕਟਰ, ਸਕੂਲ ਆਫ ਆਰਗੈਨਿਕ ਫਾਰਮਿੰਗ ਨੇ ਸਰਵਪੱਖੀ ਜੈਵਿਕ ਫਾਰਮ ਬਾਰੇ ਅਤੇ ਚੰਗੀਆਂ ਖੇਤੀ ਤਕਨੀਕਾਂ ਦੀ ਵਰਤੋਂ ਕਰਕੇ ਫਸਲ ਉਤਪਾਦਨ ਬਾਰੇ ਜਾਣਕਾਰੀ ਸਾਂਝੀ ਕੀਤੀ|
 ਇਸ ਕੋਰਸ ਦੀ ਕੋ-ਕੋਆਰਡੀਨੇਟਰ ਸ਼੍ਰੀਮਤੀ ਕੰਵਲਜੀਤ ਕੌਰ ਨੇ ਦੱਸਿਆ ਕਿ ਇਸ ਕੋਰਸ ਦੇ ਸਿਖਿਆਰਥੀਆਂ ਨੂੰ ਸਕੂਲ ਆਫ ਆਰਗੈਨਿਕ ਫਾਰਮਿੰਗ ਦੇ ਵੱਖ-ਵੱਖ ਯੂਨਿਟਾਂ ਦਾ ਦੌਰਾ ਵੀ ਕਰਵਾਇਆ ਗਿਆ ਜਿਵੇਂ ਕਿ ਸਰਵਪੱਖੀ ਖੇਤੀ ਪ੍ਰਬੰਧ ਫਾਰਮ, ਜੈਵਿਕ ਖੇਤੀ ਦਾ ਖੋਜ ਫਾਰਮ, ਵਰਮੀਕੰਪੋਸਟ ਯੂਨਿਟ ਅਤੇ ਵੱਖ-ਵੱਖ ਖੋਜ ਤਜਰਬਾ ਖੇਤਰਾਂ ਦਾ ਦੌਰਾ ਵੀ ਕਰਵਾਇਆ ਗਿਆ|

Facebook Comments

Trending