ਧਰਮ

ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ ਕਰਵਾਇਆ

Published

on

ਲੁਧਿਆਣਾ : ਸ਼ਹਿਰ ਦੇ ਕੇਂਦਰੀ ਸਥਾਨ ਗੁਰਦੁਆਰਾ ਕਲਗੀਧਰ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਕਰਾਇਆ ਗਿਆ।

ਇਸ ਸਮਾਗਮ ਵਿਚ ਸ਼ਾਮ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਰਾਤ 11.00 ਵਜੇ ਤੱਕ ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ, ਗਿਆਨੀ ਗੁਰਵਿੰਦਰ ਸਿੰਘ, ਭਾਈ ਹਰਮਿੰਦਰ ਸਿੰਘ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਮੌਕੇ ਪ੍ਰਧਾਨ ਗੁਰਮੀਤ ਸਿੰਘ ਦੀ ਜਨਰਲ ਸਕੱਤਰ ਜਰਨੈਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 14 ਤੋਂ 19 ਤੱਕ ਹੋਣਗੇ, ਜਦਕਿ 17 ਨਵੰਬਰ ਬੁੱਧਵਾਰ ਨੂੰ ਵਿਸ਼ਾਲ ਨਗਰ ਕੀਰਤਨ ਬਾਅਦ ਦੁਪਹਿਰ 1.00 ਵੱਜੇ ਸਜਾਇਆ ਜਾਵੇਗਾ, ਜੋ ਵੱਖ ਵੱਖ ਇਲਾਕਿਆਂ ‘ਚੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿੱਖੇ ਸਮਾਪਤ ਹੋਵੇਗਾ।

19 ਨਵੰਬਰ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥੇ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਸਬੰਧੀ ਕਥਾ ਕੀਰਤਨ ਕਰਣਗੇ ਅਤੇ ਅੰਮਿ੍ਤ ਦਾ ਬਾਟਾ ਤਿਆਰ ਹੋਵੇਗਾ।

Facebook Comments

Trending

Copyright © 2020 Ludhiana Live Media - All Rights Reserved.