ਪੰਜਾਬ ਨਿਊਜ਼
ਸਬਜ਼ੀਆਂ ਦੀ ਕਾਸ਼ਤ ਸੰਬੰਧੀ ਲਗਾਇਆ ਸਿਖਲਾਈ ਕੋਰਸ
Published
3 years agoon

ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ “ਸਬਜ਼ੀਆਂ ਦੀ ਕਾਸ਼ਤ (ਮਿੱਟੀ ਰਹਿਤ ਸਬਜ਼ੀਆਂ ਦੀ ਕਾਸ਼ਤ)” ਸੰਬੰਧੀ ਵਿਸ਼ੇ ਉੱਪਰ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਕੋਰਸ ਵਿੱਚ ਲਗਭਗ 36 ਸਿਖਿਆਰਥੀਆਂ ਨੇ ਭਾਗ ਲਿਆ।

ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ, ਐਸੋਸੀਏਟ ਡਾਇਰੈਕਟਰ ਨੇ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜੋਕੇ ਸਮੇਂ ਵਿੱਚ ਖੇਤੀਬਾੜੀ ਲਈ ਘੱਟ ਰਹੀਆਂ ਜ਼ਮੀਨਾਂ ਦੇ ਚਲਦਿਆਂ ਘਰਾਂ ਦੀਆਂ ਛੱਤਾਂ ਉੱਪਰ ਮਿੱਟੀ ਰਹਿਤ ਵੱਖ-ਵੱਖ ਤਰੀਕਿਆਂ ਨਾਲ ਅਸੀਂ ਪੌਸ਼ਟਿਕ ਸਬਜ਼ੀਆਂ ਦੀ ਕਿੰਝ ਪੈਦਾਵਾਰ ਕਰ ਸਕਦੇ ਹਾਂ ਇਸ ਸੰਬੰਧੀ ਯੂਨੀਵਰਸਿਟੀ ਦੇ ਮਿੱਟੀ ਅਤੇ ਜਲ ਇੰਜੀਨੀਅਰਿੰਗ ਵਿਭਾਗ ਅਤੇ ਸਬਜ਼ੀ ਵਿਗਿਆਨ ਵਿਭਾਗ ਦੇ ਮਾਹਿਰਾਂ ਨੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਇਸ ਸਿਖਲਾਈ ਕੋਰਸ ਦੀ ਕੋਰਸ ਕੋਆਰਡੀਨੇਟਰ ਡਾ. ਲਵਲੀਸ਼ ਗਰਗ ਨੇ ਸਬਜੀਆਂ ਦੀ ਕਾਸ਼ਤ ਦੀ ਮਹਤੱਤਾ ਅਤੇ ਨਵੀਆਂ ਤਕਨੀਕਾਂ ਦੀ ਵਰਤੋਂ ਕਰਨ ਬਾਰੇ ਪ੍ਰੇਰਿਤ ਕੀਤਾ ਡਾ. ਅਭਿਸ਼ੇਕ ਸ਼ਰਮਾ ਨੇ ਨੈੱਟ ਹਾਊਸ ਵਿੱਚ ਵੱਖ-ਵੱਖ ਸਬਜੀਆਂ ਦੀ ਕਾਸ਼ਤ, ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਸੁਧੀਰ ਥੰਮਨ ਨੇ ਪਰੋਟੈਕਟਡ ਕਲਟੀਵੇਸ਼ਨ ਦਾ ਮੂਲ-ਭੂਤ ਢਾਂਚਾ ਤਿਆਰ ਕਰਨ, ਮਿੱਟੀ ਰਹਿਤ ਮੀਡੀਆ, ਮਿੱਟੀ ਰਹਿਤ ਖੇਤੀ, ਛੱਤਾਂ ਤੇ ਸਬਜੀਆਂ ਦੀ ਕਾਸ਼ਤ, ਹਾਈਡ੍ਰੋਪੋਨਿਕਸ ਅਤੇ ਤੁਪਕਾ ਸਿੰਚਾਈ ਬਾਰੇ ਚਾਨਣਾ ਪਾਇਆ।
Facebook Comments
Advertisement
You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ