Connect with us

ਕਰੋਨਾਵਾਇਰਸ

ਕੋਵਿਡ-19 ਦੀ ਮਾਹਮਾਰੀ ਤੋਂ ਰੋਕਥਾਮ ਦੇ ਉਦੇਸ਼ ਨਾਲ ਟੀਕਾਕਰਨ ਮੁਹਿੰਮ ਦਾ ਆਯੋਜਨ

Published

on

Conducting a vaccination campaign against the epidemic of Kovid-19

ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ, ਲੁਧਿਆਣਾ ਦੇ ਰੋਟਰੈਕਟ ਕਲੱਬ ਦੇ ਵਲੋਂ ਵਾਰਡ ਨੰਬਰ 66 ਦੇ ਕੌਂਸਲਰ ਸ੍ਰੀ ਨਰਿੰਦਰ ਸ਼ਰਮਾ ਦੇ ਸਹਿਯੋਗ ਨਾਲ ਕੋਵਿਡ-19 ਦੀ ਮਾਹਮਾਰੀ ਤੋਂ ਰੋਕਥਾਮ ਦੇ ਉਦੇਸ਼ ਨਾਲ ਟੀਕਾਕਰਨ ਮੁਹਿੰਮ ਦਾ ਆਯੋਜਨ ਕੀਤਾ ਗਿਆ । ਇਸ ਟੀਕਾਕਰਨ ਮੁਹਿੰਮ ਦੇ ਬਾਰੇ ਵਿਚ ਜਾਣਕਾਰੀ ਸਾਂਝੇ ਕਰਦੇ ਹੋਏ ਗੁਜਰਾਂਵਾਲਾ ਖਾਲਸਾ ਐਜੂਕੇਸ਼ਨ ਕੌਂਸਲ ਦੇ ਪ੍ਰਧਾਨ ਡਾ. ਸ. ਪ. ਸਿੰਘ, ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਕਿਹਾ ਕਿ ਗੁਜਰਾਂਵਾਲਾ ਖਾਲਸਾ ਐਜੂਕੇਸ਼ਨ ਕੌਂਸਲ ਦੀ ਅਗਵਾਈ ਹੇਠ ਚਲ ਰਹੀਆਂ ਵਿੱਦਿਅਕ ਸੰਸਥਾਵਾਂ ਜਿਥੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਪ੍ਰਤੀਬੱਧ ਹਨ, ਉਥੇ ਇਹ ਸੰਸਥਾਵਾਂ ਸਮਾਜ ਦੇ ਪ੍ਰਤੀ ਆਪਣੇ ਕਰਤਵਾਂ ਨੂੰ ਬਾਖੂਬੀ ਨਿਭਾ ਰਹੀਆਂ ਹਨ । ਉਹਨਾਂ ਨੇ ਕਿਹਾ ਕਿ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਦੇ ਰੋਟਰੈਕਟ ਕਲੱਬ ਦੇ ਵਲੋਂ ਆਯੋਜਿਤ ਕੀਤੇ ਗਏ ਇਸ ਟੀਕਾਕਰਨ ਕੈਂਪ ਦੇ ਦੋਰਾਨ 18 ਸਾਲ ਤੋਂ ਵੱਧ ਉਮਰ ਦੇ ਸਮਾਜ ਦੇ ਵੱਖ ਵੱਖ ਵਰਗਾਂ ਨਾਲ ਸਬੰਧਤ 350 ਤੋਂ ਵਧ ਲੋਕਾਂ ਨੂੰ ਕੋਵਿਡਸੀਲਡ ਦੀ ਡੋਜ਼ ਦਿਤੀ ਗਈ ।

ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੇ ਕਿਹਾ ਕਿ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਦੀ ਇਹ ਨਿਰੰਤਰ ਕੋਸ਼ਿਸ਼ ਕਿ ਅਧਿਆਪਕਾਂ, ਵਿਦਿਆਰਥੀਆਂ ਅਤੇ ਸਮਾਜ ਦੇ ਹੋਰ ਵਰਗਾਂ ਨੂੰ ਕੋਵਿਡ 19 ਦੀ ਮਾਹਮਾਰੀ ਤੋਂ ਬਚਾਉਣ ਲਈ ਵਧ ਤੋਂ ਵਧ ਅਜਿਹੇ ਟੀਕਾਕਰਨ ਕੈਂਪ ਲਗਾਏ ਜਾਣ । ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਾਲਜ ਵਲੋਂ ਅਜਿਹੇ ਦੋ ਕੈਂਪਾਂ ਦਾ ਸਫਲਤਾ ਪੂਰਵਕ ਆਯੋਜਨ ਕੀਤਾ ਜਾ ਚੁੱਕਾ ਹੈ ਅਤੇ ਨੇੜਲੇ ਭਵਿੱਖ ਵਿਚ ਅਜਿਹੇ ਹੋਰ ਟੀਕਾਕਰਨ ਪ੍ਰੋਗਰਾਮਾਂ ਨੂੰ ਆਯੋਜਿਤ ਕਰਨ ਦੀ ਯੋਜਨਾ ਤਿਆਰ ਕੀਤੀ ਗਈ ਹੈ

। ਰੋਟਰੈਕਟ ਕਲੱਬ ਦੇ ਇੰਚਾਰਜ ਪ੍ਰੋ. ਮੁਨੀਸ਼ਾ ਸ਼ਰਮਾ ਨੇ ਇਸ ਟੀਕਾਕਰਨ ਮੁਹਿੰਮ ਦੇ ਬਾਰੇ ਵਧੇਰੇ ਜਾਣਕਾਰੀ ਸਾਂਝੇ ਕਰਦੇ ਹੋਏ ਕਿਹਾ ਕਿ ਜਿਥੇ ਵੱਡੀ ਗਿਣਤੀ ਵਿਚ ਲੋਕਾਂ ਨੇ ਇਸ ਟੀਕਾਕਰਨ ਮੁਹਿੰਮ ਦਾ ਲਾਭ ਉਠਾਇਆ ਹੈ ਉਥੇ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਦੇ ਕਾਮਰਸ ਵਿਭਾਗ ਦੀ ਗਰਭਵਤੀ ਅਧਿਆਪਕ ਪ੍ਰੋ. ਲਵਪ੍ਰੀਤ ਦੂਆ ਨੇ ਕੋਵਿਡਸੀਲਡ ਦੀ ਪਹਿਲੀ ਡੋਜ਼ ਲੈਕੇ ਲੁਧਿਆਣਾ ਵਿਖੇ ਟੀਕਾਕਰਨ ਮੁਹਿੰਮ ਦਾ ਲਾਭ ਪ੍ਰਾਪਤ ਕਰਨ ਵਾਲੀ ਪਹਿਲੀ ਗਰਭਵਤੀ ਔਰਤ ਹੋਣ ਦਾ ਮਾਣ ਹਾਸਲ ਕੀਤਾ ਹੈ ।

ਇਸ ਟੀਕਾਕਰਨ ਮੁਹਿੰਮ ਵਿੱਚ ਸਿਵਲ ਸਰਜਨ, ਲੁਧਿਆਣਾ, ਗੁਜਰਾਂਵਾਲਾ ਖਾਲਸਾ ਐਜੂਕੇਸ਼ਨ ਕੌਂਸਲ ਦੇ ਮੈਂਬਰ, ਗੁਜਰਾਂਵਾਲਾ ਖਾਲਸਾ ਐਜੂਕੇਸ਼ਨ ਕੌਂਸਲ ਦੀ ਅਗਵਾਈ ਹੇਠ ਚਲ ਰਹੇ ਸਮੂਹ ਵਿਦਿਅਕ ਅਦਾਰਿਆਂ ਦੇ ਮੁਖੀ, ਕਾਲਜ ਦਾ ਸਮੂਹ ਸਟਾਫ਼ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਇਆ ।

Facebook Comments

Trending