Connect with us

ਪੰਜਾਬੀ

ਪੁਲਿਸ ਲਾਈਨ ਵਿੱਚ ਮੈਡੀਕਲ ਚੈਕਅੱਪ ਅਤੇ ਛਾਤੀ ਦੇ ਕੈਂਸਰ ਜਾਂਚ ਕੈਂਪ ਦਾ ਆਯੋਜਨ

Published

on

Conducting medical checkup and breast cancer screening camp in police line

ਕੈਂਸਰ ਖਾਸ ਕਰਕੇ ਛਾਤੀ ਦੇ ਕੈਂਸਰ ਵਿਰੁੱਧ ਵਿਆਪਕ ਜਾਗਰੂਕਤਾ ਪੈਦਾ ਕਰਨ ਲਈ ਪੁਲਿਸ ਲਾਈਨਜ਼, ਲੁਧਿਆਣਾ ਵਿਖੇ “ਆਓ ਕੈਂਸਰ ਬਾਰੇ ਗੱਲ ਕਰੀਏ” ਵਿਸ਼ੇ ‘ਤੇ ਇੱਕ ਭਾਸ਼ਣ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਇੱਕ ਮੁਫਤ ਮੈਡੀਕਲ ਚੈਕਅੱਪ ਅਤੇ ਛਾਤੀ ਦੇ ਕੈਂਸਰ ਦਾ ਸਕਰੀਨਿੰਗ ਕੈਂਪ ਵੀ ਲਗਾਇਆ ਗਿਆ, ਜਿਸ ਵਿੱਚ ਡੀ.ਐਮ.ਸੀ.ਐਚ, ਲੁਧਿਆਣਾ ਦੇ ਡਾਕਟਰਾਂ ਦੀ ਟੀਮ ਨੇ ਮਰੀਜ਼ਾਂ ਦੀ ਜਾਂਚ ਅਤੇ ਇਲਾਜ ਕੀਤਾ।

ਇਸ ਸਮਾਗਮ ਦੀ ਮੇਜ਼ਬਾਨੀ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਚਲਾਏ ਜਾ ਰਹੇ ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵੱਲੋਂ ਕੀਤੀ ਗਈ ਸੀ। ਇਸ ਮੌਕੇ ਅਰੋੜਾ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਕੈਂਸਰ ਇੱਕ ਖ਼ਤਰਨਾਕ ਬਿਮਾਰੀ ਹੈ ਪਰ ਜੇਕਰ ਇਸ ਦਾ ਸ਼ੁਰੂਆਤੀ ਪੜਾਅ ਵਿੱਚ ਪਤਾ ਲੱਗ ਜਾਵੇ ਤਾਂ ਇਸ ਦਾ ਇਲਾਜ ਕੀਤਾ ਜਾ ਸਕਦਾ ਹੈ। ਮਨਦੀਪ ਸਿੰਘ ਸਿੱਧੂ ਪੁਲਿਸ ਕਮਿਸ਼ਨਰ, ਡਾ: ਸੰਦੀਪ ਪੁਰੀ ਪਿ੍ੰਸੀਪਲ ਡੀ.ਐਮ.ਸੀ.ਐਚ ਨੇ  ਅਰੋੜਾ ਦੀ ਮਨੁੱਖਤਾ ਲਈ ਨਿਰਸਵਾਰਥ ਸੇਵਾਵਾਂ ਦੇਣ ਦੀ ਭਰਪੂਰ ਸ਼ਲਾਘਾ ਕੀਤੀ |

Facebook Comments

Trending