Connect with us

ਪੰਜਾਬੀ

ਫੂਡ ਉਤਪਾਦਾਂ, ਪੈਕੇਜਿੰਗ ਅਤੇ ਮਾਰਕਿਟਿੰਗ ‘ਤੇ ਸਿਖਲਾਈ ਵਰਕਸ਼ਾਪ ਦਾ ਆਯੋਜਨ

Published

on

Conducting training workshops on food products, packaging and marketing

ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸੈਲਫ਼ ਹੈਲਪ ਗਰੁੱਪਾਂ ਨੂੰ ਸਸ਼ਕਤੀਕਰਨ ਕਰਨ ਦੇ ਸੰਬੰਧ ਵਿੱਚ ਫੂਡ ਉਤਪਾਦਾਂ, ਪੈਕੇਜਿੰਗ ਅਤੇ ਮਾਰਕਿਟਿੰਗ ਵਿਸ਼ੇ ਉੱਪਰ ਇੱਕ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਡਾ ਸਤਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਵਿਸ਼ੇਸ਼ ਮਹਿਮਾਨ ਸ਼੍ਰੀ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਉਚੇਚੇ ਤੌਰ ਤੇ ਸ਼ਾਮਿਲ ਹੋਏ।

ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਡਾ ਸਤਬੀਰ ਸਿੰਘ ਗੋਸਲ ਨੇ ਕਿਹਾ ਕਿ ਉੱਦਮੀ ਗਰੁੱਪ ਮੈਂਬਰ ਯੂਨੀਵਰਸਿਟੀ ਨਾਲ ਜੁੜ ਕੇ ਆਪਣੇ ਹੁਨਰ ਹੋਰ ਨਿਖਾਰਨ ਅਤੇ ਯੂਨਵਰਸਿਟੀ ਵੱਲ਼ੋਂ ਵਿਕਸਿਤ ਤਕਨੀਕਾਂ ਦਾ ਲਾਭ ਉਠਾਉਣ। ਵਿਸ਼ੇਸ਼ ਮਹਿਮਾਨ ਸ਼੍ਰੀ ਸੰਦੀਪ ਕੁਮਾਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੈਲਫ਼ ਹੈਲਪ ਗਰੁੱਪ ਆਪਣੇ ਕੰਮ ਨੂੰ ਜਮੀਨੀ ਪੱਧਰ ਤੋਂ ਉੱਚਾ ਚੁੱਕਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਦੀ ਰਾਏ ਲੈ ਸਕਦੇ ਹਨ।

ਇਸ ਮੌਕੇ ਡਾ ਗੁਰਮੀਤ ਸਿੰਘ ਬੁੱਟਰ ਨੇ ਕਿਹਾ ਕਿ ਸੈਲਫ਼ ਹੈਲਪ ਗਰੁੱਪ ਯੂਨੀਵਰਿਸਟੀ ਦੀਆਂ ਤਕਨੀਕਾਂ ਨੂੰ ਆਪਣੇ ਕੰਮ ਵਿੱਚ ਵਰਤਣ, ਚੰਗਾ ਮੁਨਾਫਾ ਕਮਾਉਣ ਅਤੇ ਆਪਣੇ ਵਾਤਾਵਰਨ ਨੂੰ ਵੀ ਸਾਫ਼-ਸੁੱਥਰਾ ਬਨਾਉਣ। ਡਾ ਰਮਨਦੀਪ ਸਿੰਘ, ਨਿਰਦੇਸ਼ਕ ਨੇ ਦੱਸਿਆ ਕਿ ਆਏ ਹੋਏ ਮੈਂਬਰਾਂ ਨੂੰ ਇਸ ਵਰਕਸ਼ਾਪ ਵਿੱਚ ਖੇਤੀਬਾੜੀ ਯੂਨੀਵਰਸਿਟੀ, ਦੇ ਵੱਖ-ਵੱਖ ਵਿਸ਼ਾ ਮਾਹਿਰਾਂ ਕੋਲੋਂ ਫੂਡ ਉਤਪਾਦਾਂ, ਪੈਕੇਜਿੰਗ ਅਤੇ ਮਾਰਕਿਟਿੰਗ ਵਿਸ਼ੇ ਉੱਪਰ ਭਰਪੂਰ ਜਾਣਕਾਰੀ ਹਾਸਲ ਕਰਨ ਦਾ ਮੌਕਾ ਪ੍ਰਾਪਤ ਹੋਇਆ।

ਡਾ ਰਮਨਦੀਪ ਨੇ ਖੇਤੀ ਨੂੰ ਖੇਤੀ ਵਪਾਰ ਵਿੱਚ ਬਦਲਣ ਲਈ ਫੂਡ ਵੈਲੀਊ ਚੇਨ ਨੂੰ ਸਮਝਕੇ ਫੂਡ ਪਦਾਰਥਾਂ ਨੂੰ ਤਿਆਰ ਕਰਨਾ ਅਤੇ ਸਿੱਧਾ ਗ੍ਰਾਹਕ ਨੂੰ ਵੇਚਣਾ ਦੀ ਅਹਿਮੀਅਤ ਬਾਰੇ ਦੱਸਿਆ ਅਤੇ ਸੈਲਫ਼ ਹੈਲਪ ਗਰੁੱਪਾਂ ਦੇ ਮੈਂਬਰਾਂ ਵੱਲੋਂ ਤਿਆਰ ਕੀਤੇ ਗਏ ਫੂਡ ਪਦਾਰਥਾਂ ਨੂੰ ਪਰਖਿਆ ਅਤੇ ਉਸ ਵਿੱਚ ਸੁਧਾਰ ਦੇ ਤੌਰ ਤਰੀਕੇ (ਲੇਬਲਿੰਗ, ਪੈਕੇਜਿੰਗ ਅਤੇ ਬਰੈਂਡਿੰਗ) ਬਾਰੇ ਉਤਸਾਹਿਤ ਕੀਤਾ।

Facebook Comments

Trending