Connect with us

ਇੰਡੀਆ ਨਿਊਜ਼

ਵਿਧਾਨ ਸਭਾ ਚੋਣ ਮੁਹਿੰਮ ਨਾਲ ਪ੍ਰਸ਼ਾਂਤ ਕਿਸ਼ੋਰ ਨੂੰ ਜੋੜਨ ਲਈ ਸਰਗਰਮ ਹੋਈ ਕਾਂਗਰਸ

Published

on

Congress activates to link Prashant Kishor with Assembly election campaign

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਦੇ ਆਗੂ ਸੂਬੇ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਸ਼ਾਂਤ ਕਿਸ਼ੋਰ (ਪੀਕੇ) ਨੂੰ ਮੁੜ ਜੋੜਨਾ ਚਾੁਹੰਦੇ ਹਨ। ਇਸ ਦੇ ਲਈ ਇਹ ਆਗੂ ਸਰਗਰਮ ਹੋ ਗਏ ਹਨ। ਪੀਕੇ ਨੇ 2017 ਨੂੰ ਪੰਜਾਬ ਵਿਧਾਨ ਸਭਾ ਚੋਣਾਂ ‘ਚ ਕੈਪਟਨ ਅਮਰਿੰਦਰ ਸਿੰਘ ਲਈ ਕੰਮ ਕੀਤਾ ਸੀ।

ਪ੍ਰਸ਼ਾਂਤ ਕਿਸ਼ੋਰ ਨੇ ਤੱਤਕਾਲੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਦਾ ਅਹੁਦਾ ਛੱਡ ਦਿੱਤਾ ਸੀ ਤੇ ਪੰਜਾਬ ‘ਚ ਕਾਂਗਰਸ ਲਈ ਚੋਣ ਰਣਨੀਤੀਕਾਰ ਦੇ ਰੂਪ ‘ਚ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਕਾਂਗਰਸ ‘ਚ ਉਨ੍ਹਾਂ ਨੂੰ ਮੁੜ ਤੋਂ ਜੋੜਨ ਦੀ ਕਵਾਇਤ ਸ਼ੁਰੂ ਹੋ ਗਈ ਹੈ।

ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ੇ ਤੋਂ ਬਾਅਦ ਇਹ ਗੱਲ ਵੀ ਸਾਹਮਣੇ ਆਈ ਸੀ ਕਿ ਪ੍ਰਸ਼ਾਂਤ ਕਿਸ਼ੋਰ ਨੇ ਹੀ ਕਾਂਗਰਸ ਅਗਵਾਈ ਨੂੰ ਪੰਜਾਬ ‘ਚ ਸੀਐੱਮ ਬਦਲਣ ਅਤੇ ਕਿਸੇ ਦਲਿਤ ਆਗੂ ਨੂੰ ਮੁੱਖ ਮੰਤਰੀ ਬਣਾਉਣ ਦੀ ਸਲਾਹ ਦਿੱਤੀ ਸੀ। 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਅਮਰਿੰਦਰ ਸਿੰਘ ਲਈ ਰਣਨੀਤੀ ਬਣਾਈ ਸੀ ਤੇ ਇਸ ਵਾਰ ਵੀ ਕੈਪਟਨ ਉਨ੍ਹਾਂ ਨੂੰ ਆਪਣੇ ਨਾਲ ਜੋੜਨਾ ਚਾਹੁੰਦੇ ਹਨ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੂਬੇ ਦੇ ਪ੍ਰਦੇਸ਼ ਇੰਚਾਰਜ ਹਰੀਸ਼ ਚੌਧਰੀ ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਵਿਧਾਇਕਾਂ ਨਾਲ ਦੋ ਦਿਨ ਪਹਿਲਾਂ ਬੈਠਕ ਕੀਤੀ ਸੀ। ਇਸੇ ਬੈਠਕ ‘ਚ ਚੰਨੀ ਤੇ ਹਰੀਸ਼ ਚੌਧਰੀ ਨੇ ਕਾਂਗਰਸ ਦੀ ਚੋਣ ਮੁਹਿੰਮ ਨਾਲ ਪ੍ਰਸ਼ਾਂਤ ਕਿਸ਼ੋਰ ਨੂੰ ਜੋੜਨ ਦੇ ਸੰਕੇਤ ਦਿੱਤੇ।

Facebook Comments

Trending