Connect with us

ਪੰਜਾਬੀ

ਕਾਂਗਰਸ ਅਤੇ ਅਕਾਲੀ ਦਲ ਨੇ ਸੂਬਾ ਵਾਸੀਆਂ ਨੂੰ ਸਿਵਾਏ ਲਾਰਿਆਂ ਤੋਂ ਕੁਝ ਨਹੀਂ ਦਿੱਤਾ – ਬੈਂਸ

Published

on

Congress and Akali Dal have given nothing to the people of the state except lorries - Bains

ਲੁਧਿਆਣਾ :   ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਹਲਕਾ ਆਤਮ ਨਗਰ ਦੇ ਵਾਰਡ-45 ਤੇ 47 ਦੇ ਵੱਖ ਵੱਖ ਮੁਹੱਲਿਆਂ ‘ਚ ਨੁੱਕੜ ਮੀਟਿੰਗਾਂ ਕੀਤੀਆਂ।

ਇਸ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆ ਵਿਧਾਇਕ ਬੈਂਸ ਨੇ ਕਿਹਾ ਕਿ ਪਿਛਲੇ ਕਰੀਬ 70 ਸਾਲਾਂ ਤੋਂ ਬਦਲ ਬਦਲ ਕੇ ਰਾਜ ਕਰ ਰਹੀਆਂ ਕਾਂਗਰਸ ਅਤੇ ਅਕਾਲੀ ਦਲ ਨੇ ਸੂਬਾ ਵਾਸੀਆਂ ਨੂੰ ਲਾਰਿਆਂ ਨੂੰ ਇਲਾਵਾ ਹੋਰ ਕੁਝ ਨਹੀਂ ਦਿੱਤਾ। ‘ਆਪ’ ਵਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਐਲਾਨਣ ‘ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਤਾਂ 2017 ਦੀਆਂ ਚੋਣਾਂ ਦੌਰਾਨ ਪੰਜਾਬ ਦੇ ਦਿੱਲੀ ਨੂੰ ਜਾਂਦੇ ਪਾਣੀ ਦੀ ਕੀਮਤ ਦੇਣ ਦਾ ਵਾਅਦਾ ਕਰਕੇ ਹਾਲੇ ਤੱਕ ਨਹੀਂ ਭੇਜੀ ਤੇ ਸ਼ਰਾਬ ਪੀਣ ਕਾਰਨ ਅਕਸਰ ਚਰਚਾ ਵਿਚ ਰਹਿਣ ਵਾਲੇ ਵਿਅਕਤੀ ਤੋਂ ਪੰਜਾਬ ਦੇ ਵਿਕਾਸ ਦੀ ਤਾਂ ਕੋਈ ਉਮੀਦ ਹੀ ਨਹੀਂ ਕੀਤੀ ਜਾ ਸਕਦੀ।

ੳਨ੍ਹਾਂ ਕਿਹਾ ਕਿ ਸੂਬਾ ਵਾਸੀ ਲੋਕ ਇਨਸਾਫ ਪਾਰਟੀ ਦੀ ਸਰਕਾਰ ਬਣਾਉਣ ਲਈ ਪੱਬਾਂ ਭਾਰ ਹਨ। ਇਸ ਮੌਕੇ ਤਲਵਿੰਦਰ ਸਿੰਘ ਟੋਨੀ, ਅਮਰੀਕ ਸਿੰਘ ਵਰਪਾਲ, ਜਗਜੋਤ ਸਿੰਘ ਖਾਲਸਾ ਸਮੇਤ ਹੋਰ ਹਾਜ਼ਰ ਸਨ।

Facebook Comments

Trending