Connect with us

ਪੰਜਾਬੀ

ਲੁਧਿਆਣਾ ਕੇਂਦਰੀ ਤੋਂ ਕਾਂਗਰਸੀ ਉਮੀਦਵਾਰ ਡਾਵਰ ਵਲੋਂ ਚੋਣ ਪ੍ਰਚਾਰ ਤੇਜ਼

Published

on

Congress candidate Dawar from Ludhiana Central intensifies election campaign

ਲੁਧਿਆਣਾ :   ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਉਮੀਦਵਾਰ ਸੁਰਿੰਦਰ ਡਾਵਰ ਵਲੋਂ ਹਲਕੇ ਦੇ ਵੱਖ-ਵੱਖ ਵਾਰਡਾਂ ਤੇ ਵੱਖ-ਵੱਖ ਮੁਹੱਲਿਆਂ ਵਿਚ ਘਰ-ਘਰ ਚੋਣ ਪ੍ਰਚਾਰ ਕਰਕੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ।

ਚੋਣ ਪ੍ਰਚਾਰ ਦੌਰਾਨ ਲੋਕਾਂ ਵਲੋਂ ਮਿਲ ਰਹੇ ਸਮਰਥਨ ਕਰਕੇ ਸ੍ਰੀ ਡਾਵਰ ਨੂੰ ਚੋਣ ਜਿੱਤਣ ਦੀ ਪੂਰੀ ਉਮੀਦ ਹੈ। ਸ੍ਰੀ ਡਾਵਰ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ 5 ਸਾਲਾਂ ਵਿਚ ਜਿੱਥੇ ਹਲਕਾ ਲੁਧਿਆਣਾ ਕੇਂਦਰੀ ਦੇ ਹਰ ਵਾਰਡ, ਹਰ ਮੁਹੱਲੇ ਤੇ ਹਰ ਗਲੀ ਦਾ ਸਰਬਪੱਖੀ ਵਿਕਾਸ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ, ਉੱਥੇ ਲੋਕਾਂ ਦਾ ਨਿੱਜੀ ਵਿਕਾਸ ਕਰਨ ਲਈ ਵੀ ਉਨ੍ਹਾਂ ਨੇ ਹਰ ਉਪਰਾਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਲੋਕ ਉਨ੍ਹਾਂ ਵਲੋਂ ਕੀਤੀ ਗਈ ਸੇਵਾ ਦੀ ਕਦਰ ਕਰਦੇ ਹੋਏ ਉਨ੍ਹਾਂ ਨੂੰ ਪਹਿਲਾਂ ਨਾਲੋਂ ਵੀ ਜ਼ਿਆਦਾ ਵੋਟਾਂ ਦੇ ਫਰਕ ਨਾਲ ਜਿਤਾ ਕੇ ਵਿਧਾਨ ਸਭਾ ਭੇਜਣਗੇ।

Facebook Comments

Trending