ਪੰਜਾਬੀ
ਕਾਂਗਰਸੀ ਉਮੀਦਵਾਰ ਲਖਵੀਰ ਸਿੰਘ ਲੱਖਾ ਦੀ ਚੋਣ ਮੁਹਿੰਮ ਸਿਖ਼ਰਾਂ ‘ਤੇ ਪੁੱਜੀ
Published
3 years agoon

ਦੋਰਾਹਾ (ਲੁਧਿਆਣਾ) : ਪਾਇਲ ਹਲ਼ਕਾ ਵਿਧਾਇਕ ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਲਖਵੀਰ ਸਿੰਘ ਲੱਖਾ ਨੇ ਆਪਣੀ ਚੋਣ ਮੁਹਿੰਮ ਨੂੰ ਸਿਖ਼ਰਾਂ ਤੇ ਪਹੰੁਚਾਉਂਦਿਆਂ ਦੋਰਾਹਾ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਭਰਵੀਆਂ ਚੋਣ ਸਭਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਭਵਿੱਖ ਵਿਚ ਬਣਨ ਵਾਲੀ ਸਰਕਾਰ ਹਲ਼ਕਾ ਪਾਇਲ ਵਿੱਚ ਚੱਲ ਰਹੀ ਵਿਕਾਸ ਦੀ ਲਹਿਰ ਨੂੰ ਅੱਗੇ ਵਧਾਉਣ ਵਿੱਚ ਸਹਾਈ ਹੋਵੇਗੀ ਤੇ ਇਲਾਕੇ ਵਿੱਚ ਵਿਕਾਸ ਦੇ ਹੋਰ ਪ੍ਰਾਜੈਕਟ ਲਿਆਏਗੀ।
ਪਿੰਡ ਲੰਢਾ, ਗੁਰਦਿੱਤਪੁਰਾ, ਚਣਕੋਈਆਂ, ਜੈਪੁਰਾ ਤੇ ਕੱਦੋਂ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਲੱਖਾ ਪਾਇਲ ਨੇ ਵਿਕਾਸ ਦੇ ਨਾਂ ਤੇ ਵੋਟ ਮੰਗੀ ਤੇ ਕਿਹਾ ਕਿ ਉਨ੍ਹਾਂ ਕਦੇ ਵੀ ਇਲਾਕੇ ਵੱਲ ਪਿੱਠ ਨਹੀਂ ਕੀਤੀ ਤੇ ਨਾ ਹੀ ਕਰਨਗੇ। ਉਨ੍ਹਾਂ ਅਪਣੇ ਭਾਸ਼ਣਾਂ ਵਿੱਚ ਵੱਖ ਵੱਖ ਪਿੰਡਾਂ ਦਾ ਵਿਕਾਸ, ਕਰਜ਼ਾ ਮੁਆਫ਼ੀ, ਭਾਈਚਾਰਕ ਸਾਂਝ ਅਤੇ ਪਾਰਟੀਬਾਜ਼ੀ ਤੋ ਉੱਪਰ ਉੱਠ ਕੇ ਦੁੱਖ ਸੁੱਖ ਦੀ ਸਾਂਝ ਦਾ ਜ਼ਿਕਰ ਕੀਤਾ।
ਇਸ ਮੌਕੇ ਹੋਏ ਚੋਣ ਜਲਸਿਆਂ ਨੂੰ ਸਾਬਕਾ ਚੇਅਰਮੈਨ ਬੰਤ ਸਿੰਘ ਦੋਬੁਰਜੀ, ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਕੁਮਾਰ, ਦੋਰਾਹਾ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਵਿੰਦਰ ਸਿੰਘ ਬੇਗੋਵਾਲ, ਐਡ. ਜਸਪ੍ਰੀਤ ਸਿੰਘ ਕਲਾਲ ਮਾਜਰਾ, ਯੂਥ ਕਾਂਗਰਸ ਦੇ ਪ੍ਰਧਾਨ ਗਗਨਦੀਪ ਸਿੰਘ ਲੰਢਾ, ਚੇਅਰਮੈਨ ਬਿੱਕਰ ਸਿੰਘ ਚਣਕੋਈਆਂ ਨੇ ਵੀ ਸੰਬੋਧਨ ਕੀਤਾ।
You may like
-
ਚੋਣ ਪ੍ਰਚਾਰ ਦੌਰਾਨ ਕਿਸਾਨਾਂ ਨੇ ਘੇਰਿਆ ਮਨਪ੍ਰੀਤ ਬਾਦਲ, ਪੜ੍ਹੋ ਪੂਰੀ ਖ਼ਬਰ
-
ਚੋਣ ਪ੍ਰਚਾਰ ਲਈ ਅਬੋਹਰ ਪਹੁੰਚੇ ਸੀਐਮ ਮਾਨ, ਵਿਰੋਧੀਆਂ ‘ਤੇ ਸਾਧਿਆ ਨਿਸ਼ਾਨਾ
-
ਚੋਣ ਪ੍ਰਚਾਰ ਦੌਰਾਨ ਨਿਤਿਨ ਗਡਕਰੀ ਬੇਹੋਸ਼ ਹੋ ਗਏ, ਕੁਝ ਦੇਰ ਬਾਅਦ ਖੜ੍ਹੇ ਹੋਏ, ਫਿਰ ਭਾਸ਼ਣ ਸ਼ੁਰੂ ਕੀਤਾ
-
ਚੋਣ ਪ੍ਰਚਾਰ ਦੌਰਾਨ ਕਾਰ ਦੀ ਲਪੇਟ ‘ਚ ਆਉਣ ਨਾਲ ਭਾਜਪਾ ਆਗੂ ਦੀ ਮੌ/ਤ, ਪ੍ਰਦਰਸ਼ਨ ਸ਼ੁਰੂ
-
ਚੇਅਰਮੈਨ ਮੱਕੜ ਆਪ ਦਾ ਚੌਣ ਪ੍ਰਚਾਰ ਕਰਨ ਲਈ ਟੀਮ ਸਮੇਤ ਗਵਾਲੀਅਰ ਰਵਾਨਾ
-
ਸ਼ਾਂਤੀਪੂਰਵਕ ਵੋਟਿੰਗ ‘ਤੇ ਵੋਟਰ ਤੇ ਪ੍ਰਸ਼ਾਸਨ ਦਾ ਧੰਨਵਾਦ-ਵਿਧਾਇਕ ਲਖਵੀਰ ਸਿੰਘ