Connect with us

ਪੰਜਾਬੀ

ਕਾਂਗਰਸ ਦੇ ਸਮਰਾਲਾ ਤੋਂ ਉਮੀਦਵਾਰ ਰਾਜਾ ਗਿੱਲ ਗੁਰਦੁਆਰਾ ਸਾਹਿਬ ਹੋਏ ਨਤਮਸਤਕ

Published

on

Congress candidate Raja Gill from Samrala paid obeisance at Gurdwara Sahib

ਮਾਛੀਵਾੜਾ ਸਾਹਿਬ (ਲੁਧਿਆਣਾ ) :   ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰੁਪਿੰਦਰ ਸਿੰਘ ਰਾਜਾ ਗਿੱਲ ਆਪਣੇ ਸਾਥੀਆਂ ਸਮੇਤ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਨਤਮਸਤਕ ਹੋਏ।

ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਸਮਰਾਲਾ ਮੇਰੇ ਲਈ ਕੋਈ ਨਵਾਂ ਨਹੀਂ ਕਿਉਂਕਿ ਮੇਰੇ ਪਿਤਾ ਇਸ ਹਲਕੇ ਤੋਂ ਲੰਮਾ ਸਮਾਂ ਲੋਕਾਂ ਦੀ ਸੇਵਾ ਨਿਭਾਉਂਦੇ ਰਹੇ ਹਨ ਅਤੇ ਇਸ ਵਾਰ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਹਲਕਾ ਸਮਰਾਲਾ ਦੀ ਸੇਵਾ ਦਾ ਮੌਕਾ ਦਿੱਤਾ ਹੈ।

ਰਾਜਾ ਗਿੱਲ ਨੇ ਹਲਕੇ ‘ਚ ਉੱਠ ਰਹੀਆਂ ਬਾਗੀ ਸੁਰਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਵਿਧਾਇਕ ਅਮਰੀਕ ਸਿੰਘ ਢਿੱਲੋਂ ਇਕ ਸੀਨੀਅਰ ਤੇ ਪੁਰਾਣੇ ਕਾਂਗਰਸੀ ਆਗੂ ਹਨ, ਜਿਨ੍ਹਾਂ ਦੇ ਆਸ਼ੀਰਵਾਦ ਸਦਕਾ ਹੀ ਮੈਂ ਹਲਕੇ ਵਿਚ ਜਿੱਤ ਦਰਜ ਕਰਾਂਗਾ।

Facebook Comments

Trending