Connect with us

ਪੰਜਾਬੀ

ਕਾਂਗਰਸ ਸੇਵਾ ਦਲ ਦੇ ਹਲਕਾ ਪੱਛਮੀ ਤੋਂ ਇੰਚਾਰਜ ਇੰਜ: ਕੁਲਦੀਪ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Published

on

Congress Seva Dal Constituency Western Incharge Eng: Kuldeep Singh joins Aam Aadmi Party

ਲੁਧਿਆਣਾ : ਵਿਧਾਨ ਸਭਾ ਹਲਕਾ ਪੱਛਮੀ ਤੋਂ ਕਾਂਗਰਸ ਸੇਵਾ ਦਲ ਦੇ ਇੰਚਾਰਜ ਇੰਜ: ਕੁਲਦੀਪ ਸਿੰਘ ਆਪ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਲਏ ਗਏ ਫੈਸਲਿਆਂ ਅਤੇ ਅਫਸਰਸ਼ਾਹੀ ਵਿਰੁੱਧ ਲਏ ਸਟੈਂਡ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦੇ ਆਗੂ ਸ. ਜਸਬੀਰ ਸਿੰਘ ਜੱਸਲ ਦੀ ਪ੍ਰੇਰਨਾ ਸਦਕਾ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿਮਪਾ,ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਸ ਮੋਕੇ ਤੇ ਕੈਬਨਿਟ ਮੰਤਰੀ ਜਿਮਪਾ ਅਤੇ ਜਿਲਾ ਪ੍ਰਧਾਨ ਮੱਕੜ ਨੇ ਕਿਹਾ ਇਮਾਨਦਾਰ ਲੋਕਾਂ ਦਾ ਪਾਰਟੀ ਵਿੱਚ ਸੁਆਗਤ ਹੈ, ਕਿਉਂ ਕਿ ਆਪ ਇਕ ਕੱਟੜ ਇਮਾਨਦਾਰ ਪਾਰਟੀ ਹੈ। ਉਨ੍ਹਾ ਕਿਹਾ ਕਿ ਜਿਸ ਤਰਾਂ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦਿੱਲੀ ਅਤੇ ਪੰਜਾਬ ਵਿੱਚ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਦਿੱਤੀਆਂ ਹੋਈਆਂ ਗਰੰਟੀਆਂ ਪੂਰੀਆਂ ਕਰ ਰਹੀ ਹੈ ਅਤੇ ਵਿਰੋਧੀ ਪਾਰਟੀਆਂ ਵਲੋਂ ਪਾਈਆਂ ਜਾ ਰਹੀਆਂ ਰੁਕਾਵਟਾਂ ਦੇ ਬਾਵਜੂਦ ਵਿਕਾਸ ਕਰਵਾ ਰਹੀ ਹੈ।

ਉਨ੍ਹਾ ਕਿਹਾ ਕਿ ਲੋਕ ਸਭਾ ਦੀਆਂ ਚੋਣਾ ਵਿੱਚ ਆਮ ਆਦਮੀ ਪਾਰਟੀ ਵਧੀਆ ਪ੍ਰਦਰਸ਼ਨ ਕਰੇਗੀ ਅਤੇ ਬਣਨ ਵਾਲੀ ਕੇਂਦਰ ਸਰਕਾਰ ਦੀ ਚਾਬੀ ਆਪ ਹੱਥ ਹੋਵੇਗੀ। ਇਸ ਮੋਕੇ ਤੇ ਇੰਜ: ਕੁਲਦੀਪ ਸਿੰਘ ਨੇ ਆਪ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਉਸਦੀ ਜਿਹੜੀ ਵੀ ਡਿਊਟੀ ਲਾਵੇਗੀ, ਉਹ ਆਪਣੀ ਟੀਮ ਸਹਿਤ ਉਸ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪੁਹੰਚਾਉਣ ਲਈ ਦਿਨ ਰਾਤ ਇਕ ਕਰ ਦੇਣਗੇ।

ਇਸ ਮੋਕੇ ਤੇ ਉਨ੍ਹਾ ਦੇ ਨਾਲ ਜਿਲਾ ਆਪ ਕਮੇਟੀ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਤੇ ਨਵ-ਨਿਯੁਕਤ ਜਿਲਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਹਲਕਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਕੁਲਵਿੰਦਰ ਸਿੰਘ ਲਾਟੀ, ਕ੍ਰਿਸ਼ਨ ਕੁਮਾਰ ਬਿੱਟੂ, ਜਸਪਾਲ ਸਿੰਘ, ਅਸ਼ੋਕ ਪੁਰੀ, ਦੁਪਿੰਦਰ ਸਿੰਘ, ਸ਼ਮਸ਼ੇਰ ਸਿੰਘ, ਮੁਕੇਸ਼ ਅਗਰਵਾਲ ਸਮੇਤ ਵੱਡੀ ਗਿਣਤੀ ਵਿੱਚ ਆਪ ਅਹੁਦੇਦਾਰ ਅਤੇ ਵਰਕਰ ਹਾਜਰ ਸਨ।

Facebook Comments

Trending