ਪੰਜਾਬੀ

ਸਾਬਕਾ ਮੰਤਰੀ ਆਸ਼ੂ ਦੀ ਗ੍ਰਿਫਤਾਰੀ ਤੋਂ ਬਾਅਦ ਧਰਨੇ ‘ਤੇ ਬੈਠੇ ਕਾਂਗਰਸੀ ਵਰਕਰ

Published

on

ਲੁਧਿਆਣਾ : ਸਾਬਕਾ ਮੰਤਰੀ ਭਾਰਤ ਭੂਸ਼ਣ ਦੀ ਗ੍ਰਿਫਤਾਰੀ ਤੋਂ ਬਾਅਦ ਲੁਧਿਆਣਾ ਵਿਚ ਵਿਜੀਲੈਂਸ ਬਿਊਰੋ ਦੇ ਦਫਤਰ ਦੇ ਬਾਹਰ ਕਾਂਗਰਸ ਵਰਕਰਾਂ ਨੇ ਧਰਨਾ ਦਿੱਤਾ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖਾਸ ਤੌਰ ‘ਤੇ ਧਰਨੇ ਵਿਚ ਸ਼ਾਮਲ ਹੋਣ ਲਈ ਲੁਧਿਆਣਾ ਪਹੁੰਚੇ। ਵੜਿੰਗ ਨੇ ਕਿਹਾ ਕਿ ਕਾਂਗਰਸ ਨੇਤਾਵਾਂ ਨਾਲ ਸੂਬਾ ਸਰਕਾਰ ਦੀ ਧੱਕੇਸ਼ਾਹੀ ਦਾ ਕਾਂਗਰਸੀ ਵਰਕਰ ਡਟ ਕੇ ਮੁਕਾਬਲਾ ਕਰਨਗੇ।

ਹਾਲਾਂਕਿ ਵੜਿੰਗ ਨੇ ਕਾਂਗਰਸੀ ਵਰਕਰਾਂ ਤੋਂ ਧਰਨਾ ਖਤਮ ਕਰਨ ਨੂੰ ਕਿਹਾ। ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਪਾਰਟੀ ਕਾਨੂੰਨ ਦਾ ਸਨਮਾਨ ਕਰਦੀ ਹੈ ਅਤੇ ਉਹ ਨਹੀਂ ਚਾਹੁੰਦੇ ਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਕਾਂਗਰਸੀ ਵਰਕਰਾਂ ‘ਤੇ ਕਿਸੇ ਤਰ੍ਹਾਂ ਦੀ ਉਂਗਲੀ ਚੁੱਕਣ ਦਾ ਮੌਕਾ ਮਿਲੇ। ਵਿਜੀਲੈਂਸ ਅਧਿਕਾਰੀ ਕਾਨੂੰਨ ਮੁਤਾਬਕ ਕਾਰਵਾਈ ਕਰਦੇ ਹੋਏ ਆਸ਼ੂ ਨੂੰ ਗ੍ਰਿਫਤਾਰ ਕਰਦੇ ਤਾਂ ਜ਼ਿਆਦਾ ਬੇਹਤਰ ਹੁੰਦਾ।

ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਮੰਗਲਵਾਰ ਨੂੰ ਇਸ ਮੁੱਦੇ ‘ਤੇ ਨਵੇਂ ਸਿਰੇ ਤੋਂ ਰਣਨੀਤੀ ਬਣਾਏਗੀ। ਵਿਜੀਲੈਂਸ ਨੇ ਸਾਬਕਾ ਫੂਡ ਸਪਲਾਈ ਮੰਤਰੀ ਆਸ਼ੂ ਨੂੰ ਟਰਾਂਸਪੋਰਟੇਸ਼ਨ ਟੈਂਡਰ ਘਪਲੇ ਵਿਚ ਗ੍ਰਿਫਤਾਰ ਕੀਤਾ। ਵੱਡੀ ਗਿਣਤੀ ਵਿਚ ਮਹਿਲਾ ਵਰਕਰ ਵੀ ਸ਼ਾਮਲ ਹਨ।

Facebook Comments

Trending

Copyright © 2020 Ludhiana Live Media - All Rights Reserved.